ਸਿਵਲ ਸਰਜਨ ਵਲੋਂ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਗੜ੍ਹਸ਼ੰਕਰ ਖੇਤਰ ਦੀਆਂ ਸਿਹਤ ਸੰਸਥਾਵਾਂ ਅਤੇ ਪਿੰਡਾਂ ਦਾ ਨਿਰੀਖਣ
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)- ਸਿਹਤ ਵਿਭਾਗ ਵਲੋਂ 24 ਨਵੰਬਰ ਤੱਕ ਚਲਾਈ ਜਾ ਰਹੀ ਤਿੰਨ ਰੋਜ਼ਾ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਗੜ੍ਹਸ਼ੰਕਰ ਖੇਤਰ ਦਾ ਦੌਰਾ ਕਰਕੇ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪਲਸ ਪੋਲੀਓ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਸ
ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਸਿਵਲ ਸਰਜਨ ਡਾ. ਮਨਦੀਪ ਕਮਲ ਲੈਬ ਦਾ ਰਿਕਾਰਡ ਦੀ ਜਾਂਚ ਕਰਨ ਸਮੇਂ। ਤਸਵੀਰ : ਧਾਲੀਵਾਲ
24-11-2026
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)- ਸਿਹਤ ਵਿਭਾਗ ਵਲੋਂ 24 ਨਵੰਬਰ ਤੱਕ ਚਲਾਈ ਜਾ ਰਹੀ ਤਿੰਨ ਰੋਜ਼ਾ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਗੜ੍ਹਸ਼ੰਕਰ ਖੇਤਰ ਦਾ ਦੌਰਾ ਕਰਕੇ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪਲਸ ਪੋਲੀਓ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਨਿਰੀਖਣ ਦੌਰਾਨ ਵੱਖ-ਵੱਖ ਵਾਰਡਾਂ, ਓ.ਪੀ.ਡੀ., ਐਮਰਜੈਂਸੀ ਸੇਵਾਵਾਂ ਅਤੇ ਹੋਰ ਵਿਭਾਗਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮਰੀਜ਼ਾਂ ਤੋਂ ਫੀਡ ਬੈਕ ਵਜੋਂ ਹਸਪਤਾਲ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਸਾਫ਼-ਸਫਾਈ, ਦਵਾਈਆਂ ਦੀ ਉਪਲਬਧਤਾ, ਮੈਡੀਕਲ ਉਪਕਰਨਾਂ ਦੀ ਕਾਰਜਸ਼ੀਲਤਾ, ਸਟਾਫ਼ ਦੀ ਹਾਜ਼ਰੀ ਤੇ ਸਮੁੱਚੇ ਪ੍ਰਬੰਧਾਂ ਦੀ ਜਾਂਚ ਕੀਤੀ। ਇਸੇ ਤਰ੍ਹਾਂ ਉਨ੍ਹਾਂ ਆਮ ਆਦਮੀ ਕਲੀਨਿਕ ਧਮਾਈ ਦਾ ਦੌਰਾ ਕਰਦਿਆਂ ਕਲੀਨਿਕ ਵਿਚ ਸਟਾਫ਼ ਦੀ ਹਾਜ਼ਰੀ, ਮਰੀਜ਼ਾਂ ਦੀ ਓ.ਪੀ.ਡੀ. ਸਮੇਤ ਸਮੁੱਚੇ ਪ੍ਰਬੰਧਾਂ ਦੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਡਾ. ਮਨਦੀਪ ਕਮਲ ਨੇ ਪੀ.ਐੱਚ.ਸੀ. ਪੋਸੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਟੀਮਾਂ ਵੱਲੋਂ ਕੀਤਾ ਜਾ ਰਹੇ ਕਾਰਜਾਂ ਦਾ ਨਿਰੀਖਣ ਕੀਤਾ ਤੇ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਆਖ਼ਰੀ ਦਿਨ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਦਾ ਕੰਮ ਜਾਰੀ ਰਹੇਗਾ।