24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਵਿਚਾਰਾਂ ’ਤੇ ਆਧਾਰਿਤ ਭਾਸ਼ਨ ਪੇਸ਼ ਕੀਤੇ।

Ad Position 21
No active advertisement
ਅਜੀਤ ਡੈਸਕ 24-11-2026
ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਵਿਚਾਰਾਂ ’ਤੇ ਆਧਾਰਿਤ ਭਾਸ਼ਨ ਪੇਸ਼ ਕੀਤੇ। ਵਿਦਿਆਰਥੀਆਂ ਨੇ ਸੁੰਦਰ ਚਿੱਤਰ ਬਣਾ ਕੇ ਆਪਣੀ ਕਲਾ ਰਾਹੀਂ ਗੁਰੂ ਜੀ ਪ੍ਰਤੀ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰੋਫੈਸਰ ਡੀ.ਵੀ. ਸ਼ਰਮਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਏਕਤਾ, ਸਮਾਨਤਾ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰੇ ਮਨੁੱਖਾਂ ਦਾ ਸਤਿਕਾਰ ਕਰਨਾ ਸਿਖਾਉਂਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੇ ਵਿਸ਼ਵ ਲਈ ਪ੍ਰੇਰਨਾ ਦਾ ਸਰੋਤ ਹਨ। ਸਾਨੂੰ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਦਿਆਂ ਸਾਰਿਆਂ ਨਾਲ ਪਿਆਰ, ਸਮਾਨਤਾ ਅਤੇ ਭਾਈਚਾਰੇ ਵਾਲਾ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਨੇ ਵੀ ਆਪਣੇ ਪ੍ਰੇਰਨਾਦਾਇਕ ਸੰਦੇਸ਼ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੀ ਸਮਾਪਤੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਅਤੇ ਸਮਾਜ ’ਚ ਪਿਆਰ, ਸ਼ਾਂਤੀ ਅਤੇ ਮਨੁੱਖਤਾ ਦਾ ਸੰਦੇਸ਼ ਫੈਲਾਉਣ ਦੇ ਸੰਕਲਪ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਸੀਹਰਾ ਨੇ ਬਤੌਰ ਐਡੀਸ਼ਨਲ ਐੱਸ.ਡੀ.ਓ. ਚਾਰਜ ਸੰਭਾਲਿਆ
Ad Position 24