ਭੇਦਭਰੀ ਹਾਲਤ ’ਚ ਲੜਕੀ ਦੀ ਲਾਸ਼ ਮਿਲੀ
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਭੰਗੀ ਚੋਅ ਨਜ਼ਦੀਕ ਬੱਕਰ ਘਾਟ ’ਚੋਂ ਇਕ ਲੜਕੀ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਅੰਜਲੀ ਵਾਸੀ ਮੁਹੱਲਾ ਬਹਾਦਰਪੁਰ ਹੁਸ਼ਿਆਰਪੁਰ ਹੋਈ ਹੈ।
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਭੰਗੀ ਚੋਅ ਨਜ਼ਦੀਕ ਬੱਕਰ ਘਾਟ ’ਚੋਂ ਇਕ ਲੜਕੀ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਅੰਜਲੀ ਵਾਸੀ ਮੁਹੱਲਾ ਬਹਾਦਰਪੁਰ ਹੁਸ਼ਿਆਰਪੁਰ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੌਰਚਰੀ ਹਾਊਸ ‘ਚ ਰਖਵਾਈ। ਇਸ ਮੌਕੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਲੜਕੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਲੜਕੀ ਦੇ ਵਾਰਸਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਪਰਿਵਾਰ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।