ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੀ ਖ਼ੁਸ਼ੀ ’ਚ ਲੱਡੂ ਵੰਡ ਕੇ ਮਨਾਈ ਖ਼ੁਸ਼ੀ
ਦਸੂਹਾ, 24 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਵਧਾਈ ਦਿੱਤੀ ਅਤੇ ਇਸ ਗੱਠਜੋੜ ਨੂੰ ਲੈ ਕੇ ਆਪਣੀ ਖ਼ੁਸ਼ੀ ਸਾਂਝੀ ਕੀਤੀ।
ਦਸੂਹਾ, 24 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਵਧਾਈ ਦਿੱਤੀ ਅਤੇ ਇਸ ਗੱਠਜੋੜ ਨੂੰ ਲੈ ਕੇ ਆਪਣੀ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ, ਰਵਿੰਦਰ ਅਵੀ ਸੰਘਾਰੀ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਗੁਰਪ੍ਰੀਤ ਸਿੰਘ ਬਿਕਾ ਚੀਮਾ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸੁਰਜੀਤ ਸਿੰਘ ਕੈਰੇ, ਠਾਕੁਰ ਵਿਵੇਕ ਸਿੰਘ ਰਿੰਕਾ, ਜਨਮਜੀਤ ਸਿੰਘ ਘੁੰਮਣ, ਜਸਵਿੰਦਰ ਸਿੰਘ ਜੱਸਾ ਕਾਲੜਾ, ਸਤਵਿੰਦਰ ਸਿੰਘ ਪੰਡੋਰੀ, ਦਵਿੰਦਰ ਸਿੰਘ ਕਾਹਲੋਂ, ਅਮਿੱਤ ਸ਼ਿੰਗਾਰੀ, ਨਿਰਮਲ ਸਿੰਘ ਦਿਉਲ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਆਪਸੀ ਸਾਂਝ ਅਤੇ ਸਹਿਯੋਗ ਨਾਲ ਅੱਗੇ ਵਧਣ ਦੀ ਗੱਲ ਕਰਦਿਆਂ ਗੱਠਜੋੜ ਦੀ ਖ਼ੁਸ਼ੀ ਸਾਂਝੀ ਕੀਤੀ।