ਅਕਾਲੀ-ਭਾਜਪਾ ਗੱਠਜੋੜ ਨੇ ਵਰਕਰਾਂ ’ਚ ਫੂਕੀ ਨਵੀਂ ਰੂਹ-ਬਿਕਰਮ ਅੱਲਾ ਬਖ਼ਸ਼
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਅਕਾਲੀ ਦਲ ਅਤੇ ਭਾਜਪਾ ਪਾਰਟੀ ਦੇ ਗੱਠਜੋੜ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰ ਦਿੱਤਾ ਹੈ ਜਿਸ ਨਾਲ ਹੁਣ 2027 ਦੀਆਂ ਚੋਣਾਂ ਵਿਚ ਗੱਠਜੋੜ ਦੀ ਸਰਕਾਰ ਪੰਜਾਬ ਅੰਦਰ ਬਣਨਾ ਤੈਅ ਹੋ ਗਿਆ ਹੈ। ਇਹ ਪ੍ਰਗਟਾਵਾ ਬਿਕਰਮ ਸਿੰਘ ਅੱਲਾ ਬਖ਼ਸ਼ ਨੇ ਗੱਲਬਾਤ ਕਰਦਿਆਂ ਕੀਤਾ।
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਅਕਾਲੀ ਦਲ ਅਤੇ ਭਾਜਪਾ ਪਾਰਟੀ ਦੇ ਗੱਠਜੋੜ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰ ਦਿੱਤਾ ਹੈ ਜਿਸ ਨਾਲ ਹੁਣ 2027 ਦੀਆਂ ਚੋਣਾਂ ਵਿਚ ਗੱਠਜੋੜ ਦੀ ਸਰਕਾਰ ਪੰਜਾਬ ਅੰਦਰ ਬਣਨਾ ਤੈਅ ਹੋ ਗਿਆ ਹੈ। ਇਹ ਪ੍ਰਗਟਾਵਾ ਬਿਕਰਮ ਸਿੰਘ ਅੱਲਾ ਬਖ਼ਸ਼ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਇਹ ਗੱਠਜੋੜ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਪਹਿਲਾਂ ਵੀ ਦੋਵਾਂ ਪਾਰਟੀਆਂ ਦੇ ਗੱਠਜੋੜ ਨੇ ਪੰਜਾਬ ਦੀ ਬਿਹਤਰੀ ਲਈ ਅਨੇਕਾਂ ਕੰਮ ਕੀਤੇ ਹਨ ਅਤੇ ਅਗਾਂਹ ਤੋਂ ਇਹ ਗੱਠਜੋੜ ਲੋਕਾਂ ਦੀ ਸਹੂਲਤ ਲਈ ਨਵੀਆਂ ਸਕੀਮਾਂ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਪਾਰਟੀ ਗੱਠਜੋੜ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਰੁਕੇ ਵਿਕਾਸ ਨੂੰ ਇਕ ਵਾਰ ਫਿਰ ਤੋਂ ਗਤੀ ਮਿਲੇਗੀ ਅਤੇ ਪੰਜਾਬ ਅੰਦਰ ਅੱਜ ਵਗ ਰਹੇ ਨਸ਼ਿਆਂ ਦੇ ਦਰਿਆ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਬੰਦ ਸਿੰਘਾਂ ਦੀ ਰਿਹਾਈ ਲਈ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ ਅਤੇ ਚਿਰਾਂ ਤੋਂ ਸਿੱਖਾਂ ਦੀ ਲਟਕਦੀ ਇਸ ਮੰਗ ਨੂੰ ਵੀ ਪੂਰਾ ਕੀਤਾ ਜਾਵੇਗਾ। ਬਿਕਰਮ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਰਾਜ ਤੋਂ ਪੂਰੀ ਤਰ੍ਹਾਂ ਨਾਲ ਦੁਖੀ ਹੋ ਚੁੱਕੇ ਹਨ ਅਤੇ ਉਹ ਇਸ ਪਾਰਟੀ ਨੂੰ ਚੱਲਦਾ ਕਰਨ ਲਈ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਲਈ ਦਿਨ-ਰਾਤ ਇਕ ਕਰਕੇ ਕੰਮ ਕਰਨ ਦਾ ਹੋਕਾ ਦਿੱਤਾ।