24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਦਾ ਸਵਾਗਤ : 2027 ’ਚ ਗੱਠਜੋੜ ਦੀ ਬਣੇਗੀ ਸਰਕਾਰ-ਰਾਠਾਂ, ਢੱਟ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਆਗੂਆਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਤਵਿੰਦਰਪਾਲ ਸਿੰਘ ਢੱਟ ਕੌਮੀ ਜਨਰਲ ਸਕੱਤਰ ਅਕਾਲੀ ਦਲ (ਬ) ਨੇ ਕਿਹਾ ਕਿ ਇਹ ਗੱਠਜੋੜ ਸੂਬੇ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਬੇਹੱਦ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਸਾਂਝੇ ਤੌਰ ’ਤੇ ਚੋਣਾਂ ਲੜ ਕੇ 2027 ’ਚ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣਾਈ ਜਾਵੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ।

Ad Position 21
No active advertisement
ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਸਤਵਿੰਦਰਪਾਲ ਸਿੰਘ ਢੱਟ। 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਆਗੂਆਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਤਵਿੰਦਰਪਾਲ ਸਿੰਘ ਢੱਟ ਕੌਮੀ ਜਨਰਲ ਸਕੱਤਰ ਅਕਾਲੀ ਦਲ (ਬ) ਨੇ ਕਿਹਾ ਕਿ ਇਹ ਗੱਠਜੋੜ ਸੂਬੇ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਬੇਹੱਦ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਸਾਂਝੇ ਤੌਰ ’ਤੇ ਚੋਣਾਂ ਲੜ ਕੇ 2027 ’ਚ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣਾਈ ਜਾਵੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਸੂਬੇ ਨੇ ਸੰਤਾਪ ਭੋਗਿਆ ਹੈ ਅਤੇ ਸੂਬਾ ਹਰੇਕ ਖੇਤਰ ’ਚ ਹੋਰਨਾਂ ਸੂਬਿਆਂ ਤੋਂ ਬੇਹੱਦ ਪੱਛੜ ਗਿਆ ਹੈ। ਆਗੂਆਂ ਨੇ ਕਿਹਾ ਕਿ ਲੋਕ ਅੱਜ ਵੀ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਕਰਵਾਏ ਵਿਕਾਸ ਕਾਰਜਾਂ ਅਤੇ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਇੰਨੇ ਦੁਖੀ ਹੋ ਚੁੱਕੇ ਹਨ ਕਿ ਉਹ ਗੱਠਜੋੜ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬ)-ਭਾਜਪਾ ਗੱਠਜੋੜ ਦੀ ਸਰਕਾਰ ਬਣਦਿਆਂ ਹੀ ਸੂਬੇ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇਗਾ ਅਤੇ ਹਰੇਕ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) (ਦਿਹਾਤੀ), ਸੰਜੀਵ ਤਲਵਾੜ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ, ਦੇਸਰਾਜ ਸਿੰਘ ਧੁੱਗਾ ਸਾਬਕਾ ਵਿਧਾਇਕ, ਜਤਿੰਦਰ ਸਿੰਘ ਲਾਲੀ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਉੜਮੁੜ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਗੁਰਪ੍ਰੀਤ ਸਿੰਘ ਬਿੱਕਾ ਚੀਮਾ ਹਲਕਾ ਇੰਚਾਰਜ ਦਸੂਹਾ, ਵਰਿੰਦਰ ਸਿੰਘ ਲਗਵਾਲ ਹਲਕਾ ਇੰਚਾਰਜ ਮੁਕੇਰੀਆਂ, ਜ਼ੋਰਾਵਰ ਸਿੰਘ ਚੌਹਾਨ ਮੈਂਬਰ ਜਨਰਲ ਕੌਂਸਲ, ਜਥੇ: ਹਰਦੇਵ ਸਿੰਘ ਕੋਠੇ ਜੱਟਾਂ, ਕਮਲਜੀਤ ਸਿੰਘ ਤੁਲੀ, ਹਰਸਿਮਰਨ ਸਿੰਘ ਹਰਜੀ ਬਾਜਵਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਬ), ਅਵਤਾਰ ਸਿੰਘ ਬਾਹੋਵਾਲ, ਪਰਮਿੰਦਰ ਸਿੰਘ ਪੰਨੂੰ ਕੌਮੀ ਮੀਤ ਪ੍ਰਧਾਨ, ਇੰਦਰਜੀਤ ਸਿੰਘ ਖ਼ਾਲਸਾ ਮੁਕੇਰੀਆਂ, ਲਖਵਿੰਦਰ ਸਿੰਘ ਟਿੰਮੀ ਕੌਮੀ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਸੈਣੀ ਜ਼ਿਲ੍ਹਾ ਜਨਰਲ ਸਕੱਤਰ, ਹਰਜੀਤ ਸਿੰਘ ਭਾਂਤਪੁਰ, ਅਮਰਜੀਤ ਸਿੰਘ ਪੁਰਖੋਵਾਲ, ਬੂਟਾ ਸਿੰਘ ਅਲੀਪੁਰ, ਜੋਗਾ ਸਿੰਘ ਇਬਰਾਹੀਮਪੁਰ, ਗੁਰਵਿੰਦਰ ਸਿੰਘ ਲੱਕੀ ਧੁੱਗਾ, ਸਰਬਜੀਤ ਸਿੰਘ ਸਾਬੀ ਜ਼ਿਲ੍ਹਾ ਪ੍ਰਧਾਨ ਵਪਾਰ ਸੈਲ, ਪ੍ਰੇਮ ਸਿੰਘ ਪਿੱਪਲਾਂਵਾਲਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ (ਸ਼ਹਿਰੀ), ਸਤਨਾਮ ਸਿੰਘ ਬੰਟੀ ਚੱਗਰਾਂ ਪ੍ਰਧਾਨ ਦੋਆਬਾ ਜੋਨ ਬੀ.ਸੀ. ਵਿੰਗ, ਬਿਕਰਮਜੀਤ ਸਿੰਘ ਕਲਸੀ, ਗੁਰਿੰਦਰ ਸਿੰਘ ਗੋਲਡੀ, ਦਵਿੰਦਰ ਸਿੰਘ ਬੈਂਸ ਮੈਂਬਰ ਪੀ.ਏ.ਸੀ., ਰਵਿੰਦਰ ਸਿੰਘ ਠੰਡਲ ਸਮੇਤ ਹੋਰਨਾਂ ਨੇ ਅਕਾਲੀ-ਭਾਜਪਾ ਦੇ ਹੋਏ ਗੱਠਜੋੜ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਇਤਿਹਾਸਕ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੇ ਵਰਕਰਾਂ ’ਚ ਫੂਕੀ ਨਵੀਂ ਰੂਹ-ਬਿਕਰਮ ਅੱਲਾ ਬਖ਼ਸ਼
Ad Position 24