ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜਾਏ ਦੀਵਾਨ ’ਚ ਵੱਖ-ਵੱਖ ਰਾਗੀ ਜਥਿਆਂ, ਪ੍ਰਚਾਰਕਾਂ ਅਤੇ ਨਿੱਤਨੇਮ ਸੇਵਾ ਸੁਸਾਇਟੀ, ਮਾਤਾ ਗੁਜਰੀ ਜੀ ਇਸਤਰੀ ਸਤਿਸੰਗ ਸਭਾ ਤੇ ਮਾਤਾ ਸਾਹਿਬ ਕੌਰ ਜੀ ਇਸਤਰੀ ਸਤਿਸੰਗ ਸਭਾ, ਨਿਰਬਾਣ ਕੀਰਤਨੀ ਜਥਾ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜਾਏ ਦੀਵਾਨ ’ਚ ਵੱਖ-ਵੱਖ ਰਾਗੀ ਜਥਿਆਂ, ਪ੍ਰਚਾਰਕਾਂ ਅਤੇ ਨਿੱਤਨੇਮ ਸੇਵਾ ਸੁਸਾਇਟੀ, ਮਾਤਾ ਗੁਜਰੀ ਜੀ ਇਸਤਰੀ ਸਤਿਸੰਗ ਸਭਾ ਤੇ ਮਾਤਾ ਸਾਹਿਬ ਕੌਰ ਜੀ ਇਸਤਰੀ ਸਤਿਸੰਗ ਸਭਾ, ਨਿਰਬਾਣ ਕੀਰਤਨੀ ਜਥਾ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਅਤੇ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਮੁੱਚੀ ਮਾਨਵਤਾ ਅਤੇ ਸਰਬੱਤ ਦੇ ਭਲੇ ਨੂੰ ਪ੍ਰਣਾਇਆ ਹੋਇਆ ਧਰਮ ਹੈ ਅਤੇ ਕੋਈ ਵਿਅਕਤੀ ਵੀ ਇਸ ਧਰਮ ਨੂੰ ਅਪਣਾ ਕੇ ਆਪਣਾ ਜੀਵਨ ਸਫਲਾ ਕਰ ਸਕਦਾ ਹੈ। ਇਸ ਮੌਕੇ ਐਡਵੋਕੇਟ ਮਨਿੰਦਰਪਾਲ ਸਿੰਘ ਇੰਚਾਰਜ ਲੀਗਲ ਸੈੱਲ, ਅਵਤਾਰ ਸਿੰਘ ਲਾਇਲ ਸੀਨੀਅਰ ਮੀਤ ਪ੍ਰਧਾਨ, ਜਗਦੀਸ਼ ਸਿੰਘ ਸਹਾਇਕ ਵਿੱਤ ਸਕੱਤਰ, ਚਰਨਜੀਤ ਸਿੰਘ ਮੀਤ ਪ੍ਰਧਾਨ, ਮਾ: ਉਜਾਗਰ ਸਿੰਘ ਲਾਵੀਆ ਜਨਰਲ ਸਕੱਤਰ, ਕੁਲਜੀਤ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਸਵਿੰਦਰ ਸਿੰਘ ਗਿੱਲ, ਪ੍ਰਿੰ: ਪਰਮਜੀਤ ਸਿੰਘ ਮਣਕੂ ਫਾਈਨਾਂਸ ਸਕੱਤਰ, ਬਲਵਿੰਦਰ ਸਿੰਘ ਮੀਤ ਜਨਰਲ ਸਕੱਤਰ, ਹਰਚੰਦ ਸਿੰਘ, ਸਤਵਿੰਦਰ ਸਿੰਘ ਵਾਲੀਆ ਸਕੱਤਰ ਡੈਕੋਰੇਸ਼ਨ, ਪਵਨਪ੍ਰੀਤ ਸਿੰਘ, ਜਸਵੰਤ ਸਿੰਘ ਭਾਰਜ, ਹਰਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਬੀ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ’ਚ ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ)-ਬੀ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਸਾਹਿਬ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਜੈ ਕ੍ਰਿਸ਼ਨ ਮਹਿਤਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸੱਚਾਈ, ਪਿਆਰ ਨਾਲ ਸਮਾਜ ਵਿਚ ਰਹਿਣ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਅਤੇ ਸਾਰਿਆਂ ਨਾਲ ਪਿਆਰ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਇੰਜੀਨੀਅਰ ਅਨਿਲ ਮੇਹਤਾ, ਅਮਿਤ ਕੁਮਾਰ, ਗੁਰਮੇਲ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਜੌੜਾ, ਮੈਡਮ ਰੁਖਸਾਨਾ, ਅਮੀਸ਼ਾ, ਮੈਡਮ ਮਨਦੀਪ ਕੌਰ, ਮੈਡਮ ਸਵਾਤੀ, ਮੈਡਮ ਅਮਨਦੀਪ ਕੌਰ, ਮੈਡਮ ਵੰਦਨਾ ਕੌਰ, ਮੈਡਮ ਗੁਰਬਖ਼ਸ਼ ਕੌਰ, ਸੁਖਮਨਜੀਤ ਕੌਰ, ਮੈਡਮ ਕੋਮਲ ਕੌਰ, ਮੈਡਮ ਰਾਜਵਿੰਦਰ ਕੌਰ, ਮੈਡਮ ਜਾਨਵੀਰ ਕੌਰ, ਮੈਡਮ ਰਾਜਵੀਰ ਕੌਰ, ਮੈਡਮ ਸਰਪ੍ਰੀਤ ਕੌਰ, ਮੈਡਮ ਮਨਜਿੰਦਰ ਕੌਰ, ਮੈਡਮ ਤਰਸੇਮ ਕੌਰ, ਮੈਡਮ ਮਨੀਸ਼ਾ, ਮੈਡਮ ਬਲਜੀਤ ਕੌਰ, ਮੈਡਮ ਸੋਨੀਆ ਕੌਰ, ਮੈਡਮ ਨਰਿੰਦਰ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਰੁਪਿੰਦਰ ਕੌਰ, ਮੈਡਮ ਸੰਦੀਪ ਕੌਰ, ਮੈਡਮ ਦੀਕਸ਼ਾ, ਮੈਡਮ ਸੁਨੀਤਾ ਅਤੇ ਮੈਡਮ ਮਨਪ੍ਰੀਤ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ। ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਭਾ ਹਾਲ ਗੁਰੂ ਸਾਹਿਬ ਦੀ ਪਾਵਨ ਬਾਣੀ ਅਤੇ ਮਧੁਰ ਸ਼ਬਦ ਕੀਰਤਨ ਨਾਲ ਰੂਹਾਨੀ ਰੰਗ ਵਿਚ ਰੰਗਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਮਹਾਨ ਜੀਵਨ ਫ਼ਲਸਫ਼ੇ ਨੂੰ ਯਾਦ ਕਰਦਿਆਂ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪੂਜਾ ਪਾਟਿਆਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਆਦਰਸ਼ਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੀ ਪੰਜਾਬੀ ਅਧਿਆਪਕਾ ਨੇ ਵੀ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦਾ ਵਿਸ਼ੇਸ਼ ਆਕਰਸ਼ਣ ਵਿਦਿਆਰਥੀ ਸਿਮਰਨਜੀਤ ਸਿੰਘ ਵਲੋਂ ਕੀਤਾ ਗਿਆ ਮਧੁਰ ਸ਼ਬਦ ਕੀਰਤਨ ਰਿਹਾ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਇੱਕ ਸਮੂਹ ਵਲੋਂ ਸਾਂਝੇ ਤੌਰ ’ਤੇ ਸ਼ਬਦ ਗਾਇਨ ਦੀ ਮਨਮੋਹਕ ਪੇਸ਼ਕਾਰੀ ਵੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕੋਆਰਡੀਨੇਟਰ ਵਿਨੀਤਾ ਬਲੋਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ ਅਤੇ ਸ਼ਿਵਾਨੀ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਪ੍ਰਕਾਸ਼ ਪੁਰਬ ਸਬੰਧੀ ਖਾਨਪੁਰ ਥਿਆੜਾ ’ਚ ਸਮਾਗਮ ਨਸਰਾਲਾ, (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਗੁਰਦੁਆਰਾ ਰਵਿਦਾਸ ਮਹਾਰਾਜ ਪਿੰਡ ਖ਼ਾਨਪੁਰ ਥਿਆੜਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਸਮਾਗਮ ਦੀ ਅਰੰਭਤਾ ਭਾਈ ਗੁਰਸੇਵਕ ਸਿੰਘ ਲੁਧਿਆਣੇ ਵਾਲਿਆਂ ਦੇ ਜਥੇ ਵਲੋਂ ਕੀਤੀ ਗਈ ਜਿਨ੍ਹਾਂ ਨੇ ਸੰਗਤਾਂ ਨੂੰ ਰੱਬੀ ਬਾਣੀ ਦਾ ਕੀਰਤਨ ਸੁਣਾ ਕੇ ਨਿਹਾਲ ਕੀਤਾ। ਉਪਰੰਤ ਬਾਬਾ ਗੁਰਮੁੱਖ ਦਾਸ ਸਾਹਰੀ ਵਾਲਿਆਂ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਕੁਲਵੰਤ ਸਿੰਘ, ਜਸਵਿੰਦਰ ਸਿੰਘ, ਬਰਿੰਦਰਪਾਲ ਸਿੰਘ, ਸਰਪੰਚ ਬਲਰਾਜ ਸਿੰਘ, ਸੁਖਵਿੰਦਰ ਸਿੰਘ, ਸੂਬੇਦਾਰ ਤੀਰਥ ਸਿੰਘ, ਪ੍ਰੇਮ ਸਿੰਘ, ਜਗਤਾਰ ਸਿੰਘ ਘੁੱਗਾ, ਬੂਟਾ ਰਾਮ, ਗੁਰਮੀਤ ਸਿੰਘ, ਬਲਵੀਰ ਸਿੰਘ ਪੱਪੂ, ਦਵਿੰਦਰ ਸਿੰਘ, ਜਸਵੀਰ ਸਿੰਘ, ਮਾ: ਬ੍ਰਹਮਜੀਤ ਸਿੰਘ, ਬੂਟਾ ਰਾਮ, ਜੁਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ ਰਾਜੂ, ਸੁਰਿੰਦਰਪਾਲ, ਗੁਰਪ੍ਰੀਤ ਸਿੰਘ ਗੋਪੀ, ਗਿਆਨ ਚੰਦ, ਹਰਭਜ ਲਾਲ, ਸਨੀ, ਚਰਨਦਾਸ, ਦੇਸ ਰਾਜ, ਸਤਪਾਲ ਨੀਟਾ, ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਹਾਜ਼ਰ ਸਨ। ਗੁਰਦੁਆਰਾ ਮੁਹੱਲਾ ਸ਼ਾਲੀਮਾਰ ਨਗਰ ’ਚ ਸਮਾਗਮ ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸਾਹਿਬ ਮੁਹੱਲਾ ਸ਼ਾਲੀਮਾਰ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਭਜਨ ਸਿੰਘ ਖ਼ਾਲਸਾ, ਜਨਰਲ ਸਕੱਤਰ ਦਲੀਪ ਸਿੰਘ ਮਲਹੋਤਰਾ, ਮੀਤ ਪ੍ਰਧਾਨ ਅਵਤਾਰ ਸਿੰਘ ਆਦਿ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਹੱਕ ਸੱਚ ਦੀ ਕਮਾਈ ਕਰਦਿਆਂ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ ਚ ਖ਼ਾਸ ਕਰ ਬੱਚਿਆਂ ਅਤੇ ਨੌਜਵਾਨਾਂ ਨੂੰ ਧਰਮ ਨਾਲ ਜੋੜਨ ਦੀ ਬੇਹੱਦ ਲੋੜ ਹੈ ਤਾਂ ਜੋ ਉਨ੍ਹਾਂ ਦਾ ਆਉਣ ਵਾਲਾ ਜੀਵਨ ਉੱਚਾ ਸੁੱਚਾ ਹੋ ਸਕੇ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਮਾਹਿਲਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਮਾਹਿਲਪੁਰ, (ਰਜਿੰਦਰ ਸਿੰਘ)-ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮਸ਼ਾਲਾ ਮਾਹਿਲਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪ੍ਰਧਾਨ ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ ਦੀ ਦੇਖ ਰੇਖ ’ਚ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ, ਉਪਰੰਤ ਸਜਾਏ ਗਏ ਦੀਵਾਨ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੇ ਵਿਦਿਆਰਥੀਆਂ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਪ੍ਰਵਾਸੀ ਭਾਰਤੀ ਬੀਬੀ ਸੁਖਮਨਪ੍ਰੀਤ ਕੌਰ ਦੇ ਜਥਿਆਂ ਨੇ ਰਸ ਭਿੰਨੇ ਕੀਰਤਨ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਪ੍ਰੋ. ਅਪਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਦੇ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਸਾਨੂੰ ਗੁਰੂ ਦਿੱਤੇ ਹੋਏ ਮਾਰਗ ‘ਤੇ ਚੱਲਦਿਆਂ ਸੱਚੀ ਕਿਰਤ ਕਰਕੇ ਸ੍ਰੀ ਗੁਰੂ ਗ੍ਰੰਥ ਨਾਲ ਜੁੜ ਕੇ ਜੀਵਨ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਜਗਦੀਪ ਸਿੰਘ ਵਾਇਸ ਪ੍ਰਧਾਨ, ਪ੍ਰਿੰ.ਸੁਰਿੰਦਰਪਾਲ ਸਿੰਘ ਪ੍ਰਦੇਸੀ, ਸੰਤ ਬੀਬੀ ਜਸਪ੍ਰੀਤ ਕੌਰ, ਸੁਖਵੰਤ ਸਿੰਘ ਸੁੱਖਾ, ਕਸ਼ਮੀਰ ਸਿੰਘ ਮੰਡੀ ਵਾਲੇ, ਗੁਰਪ੍ਰੀਤ ਸਿੰਘ ਬੈਸ, ਮਾਧੂਰੀ ਏ. ਸਿੰਘ, ਗ੍ਰੰਥੀ ਸੁਖਵੀਰ ਸਿੰਘ, ਰੁਪਿੰਦਰ ਜੋਤ ਸਿੰਘ ਬੱਬੂ, ਲੈਕ. ਰਘਵੀਰ ਸਿੰਘ ਕਲੋਆ, ਦਲਜੀਤ ਸਿੰਘ ਬੈਂਸ, ਪ੍ਰੋ. ਸਰਵਣ ਸਿੰਘ, ਖੁਸ਼ਵੰਤ ਸਿੰਘ ਬੈਂਸ, ਹਰਪ੍ਰੀਤ ਸਿੰਘ ਬੈਸ, ਬੀਬੀ ਤਜਿੰਦਰ ਕੌਰ, ਜਸਵੀਰ ਕੌਰ ਖ਼ਾਲਸਾ, ਜਸਵੀਰ ਸਿੰਘ ਜੰਡੋਲੀ, ਰੀਟਾ ਰਾਣੀ ਕੌਂਸਲਰ, ਕੁਲਵਰਨ ਸਿੰਘ ਕਾਨਾ, ਸਵਰਨ ਸਿੰਘ ਮੈਨੇਜਰ, ਬੰਤ ਸਿੰਘ ਬੈਂਸ, ਪ੍ਰਿੰ. ਇੰਦਰਜੀਤ ਸਿੰਘ, ਭਾਈ ਹਰਪਾਲ ਸਿੰਘ, ਚਮਨ ਲਾਲ, ਸਤਨਾਮ ਸਿੰਘ, ਜਸਵੀਰ ਸਿੰਘ ਬਘੋਰਾ, ਮਲਕੀਤ ਸਿੰਘ ਅਤੇ ਇਲਾਕੇ ਦੀਆ ਸੰਗਤਾਂ ਹਾਜ਼ਰ ਸਨ। ਸਰ ਮਾਰਸ਼ਲ ਕਾਨਵੈਂਟ ਸਕੂਲ ’ਚ ਹਰਿਆਣਾ, (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿਖੇ ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਮਣਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਜਨਮ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਮਾਰਸ਼ਲ, ਮੈਨੇਜਮੈਂਟ ਮੈਂਬਰ ਕੁਲਵੰਤ ਸਿੰਘ ਮਾਰਸ਼ਲ, ਪ੍ਰਿੰਸੀਪਲ ਰਮਣਦੀਪ ਸਿੰਘ, ਕੋਆਰਡੀਨੇਟਰ ਮਿਸ ਰਾਜੇਸ਼ ਕੁਮਾਰੀ ਸਮੇਤ ਹਰਦੀਪ ਕੌਰ, ਰਾਜੀਵ, ਹਰਵਿੰਦਰ ਸਿੰਘ, ਪ੍ਰੇਰਨਾ, ਕੁਲਦੀਪ ਕੌਰ, ਅੰਜਨਾ ਰਾਣੀ, ਅਵਿਨਾਸ਼ੀ, ਸਪਨਾ, ਰੰਜੂ ਸਲਾਰੀਆ, ਮਮਤਾ, ਪ੍ਰਦੀਪ, ਪ੍ਰਿਆ ਸੈਣੀ, ਬਲਵਿੰਦਰ ਕੌਰ, ਹਰਜਿੰਦਰ ਕੌਰ, ਮਾਨਸੀ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਰਮਣਦੀਪ ਕੌਰ, ਕੰਚਨ, ਦੀਕਸ਼ਾ, ਜਸਵਿੰਦਰ, ਕਰਿਸ਼ਮਾ, ਕੁੰਜਨ ਅਤੇ ਕਸ਼ਿਸ਼ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਗੁਰਦੁਆਰਾ ਸਿੰਘ ਸਭਾ ਮੁਰਾਦਪੁਰ ਅਵਾਣਾ ਵਿਖੇ ਸਮਾਗਮ ਨੰਗਲ ਬਿਹਾਲਾਂ, (ਵਿਨੋਦ ਮਹਾਜਨ)- ਗੁਰਦੁਆਰਾ ਸਿੰਘ ਸਭਾ ਮੁਰਾਦਪੁਰ ਅਵਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਸਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਮੁਰਾਦਪੁਰ ਅਵਾਣਾ ਨੇ ਦੱਸਿਆ ਕਿ ਅੱਜ ਦੇ ਦਿਹਾੜੇ ਮੌਕੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਮੌਕੇ ਪ੍ਰਧਾਨ ਦਲੇਰ ਸਿੰਘ, ਅੰਗਰੇਜ਼ ਸਿੰਘ, ਗੁਰਚਰਨ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਕੌਰ, ਸੁਖਜੀਤ ਕੌਰ, ਸੁਰਿੰਦਰ ਕੌਰ, ਨਰਿੰਦਰ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਸਿੰਘ ਸਭਾ ਅੱਡਾ ਸੈਲਾ ਖ਼ੁਰਦ ’ਚ ਸਮਾਗਮ ਸੈਲਾ ਖ਼ੁਰਦ, (ਹਰਵਿੰਦਰ ਸਿੰਘ ਬੰਗਾ)-ਗੁਰਦੁਆਰਾ ਸਿੰਘ ਸਭਾ ਅੱਡਾ ਪ੍ਰਬੰਧਕ ਕਮੇਟੀ ਸੈਲਾ ਖ਼ੁਰਦ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਤੋਂ ਉਪਰੰਤ ਸਜਾਏ ਗਏ ਦੀਵਾਨ ’ਚ ਭਾਈ ਗੁਰਪ੍ਰੀਤ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ ਨੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ, ਗੁਰਮੀਤ ਸਿੰਘ, ਜੋਧਾ ਸਿੰਘ, ਗਿਆਨੀ ਅਵਤਾਰ ਸਿੰਘ ਖ਼ਾਲਸਾ, ਗਿਆਨੀ ਹਰਭਜਨ ਸਿੰਘ, ਮਾ. ਅਜੀਤ ਸਿੰਘ, ਸੁਖਬੀਰ ਸਿੰਘ ਸੁੱਖਾ, ਜਰਨੈਲ ਸਿੰਘ ਆਦਿ ਨੇ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੋਥੇ ਸਰਪੰਚ ਦਲਜੀਤ ਸਿੰਘ ਸੈਲਾ ਖ਼ੁਰਦ, ਪਲਵਿੰਦਰ ਸਿੰਘ ਸਹੋਤਾ, ਮੱਖਣ ਸਿੰਘ, ਪਰਵਿੰਦਰ ਸਿੰਘ ਭਿੰਦਾ, ਹਨੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਮਿੱਠਾ ਟਿਵਾਣਾ ’ਚ ਗੁਰਮਤਿ ਸਮਾਗਮ ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ’ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਦੀਵਾਨ ’ਚ ਵੱਖ-ਵੱਖ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਮਹੰਤ ਪ੍ਰਿਤਪਾਲ ਸਿੰਘ ਸੇਵਾਪੰਥੀ ਤੇ ਸੰਤ ਅਜੀਤ ਸਿੰਘ ਨੇ ਸਮੂਹ ਸੰਗਤਾਂ, ਕੀਰਤਨੀ ਜਥਿਆਂ ਤੇ ਪ੍ਰਚਾਰਕਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਕਿਸੇ ਇਕ ਫ਼ਿਰਕੇ ਜਾਂ ਧਰਮ ਲਈ ਨਹੀਂ ਸੀ ਬਲਕਿ ਉਹ ਪੂਰੀ ਲੁਕਾਈ ਦੇ ਰਹਿਬਰ ਸਨ, ਇਸ ਲਈ ਉਨ੍ਹਾਂ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਸੀ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਸਿੰਘ ਸਭਾ ਹਾਜੀਪੁਰ ’ਚ ਸਮਾਗਮ ਹਾਜੀਪੁਰ, (ਜੋਗਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਅਰਾ ਸਿੰਘ ਸਭਾ ਹਾਜੀਪੁਰ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਕੀਰਤਨ ਦਰਬਾਰ ’ਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ, ਭਾਈ ਜਸਬੀਰ ਸਿੰਘ, ਭਾਈ ਅਜੈਬ ਸਿੰਘ, ਭਾਈ ਰਣਜੀਤ ਸਿੰਘ, ਬੀਬੀ ਮੁਮਤਾਜ ਕੌਰ ਨੇ ਹਾਜਰ ਸੰਗਤਾਂ ਨੂੰ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨੀ ਸਬੰਧੀ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ’ਚ ਸਿਰੋਪਾਓ ਭੇਟ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਜੀ ਦਾ ਲੰਗਰ ਅਤੁਟ ਵਰਤਾਇਆ ਗਿਆ। ਇਸ ਮੌਕੇ ਸਰੂਪ ਸਿੰਘ ਹਾਜੀਪੁਰ, ਸਤਪਾਲ ਸਿੰਘ ਨਾਗੀ, ਸੁਦਰਸ਼ਨ ਵਸ਼ਿਸ਼ਟ ਹਾਜੀਪੁਰ, ਅਨਿਲ ਵਸ਼ਿਸ਼ਟ ਸੀਨੀਅਰ ਭਾਜਪਾ ਆਗੂ, ਪਿ੍ਰੰਸੀਪਲ ਗੁਰਾਂਦਾਸ, ਜਸਬੀਰ ਸਿੰਘ, ਕਿਰਪਾਲ ਸਿੰਘ, ਰਾਵਲ ਧਾਮੀ, ਪਿਆਰਾ ਸਿੰਘ, ਅਮਰਜੀਤ ਕੌਰ, ਅਮਨਪ੍ਰੀਤ ਕੌਰ, ਅੰਮ੍ਰਿਤ ਕੌਰ ਆਦਿ ਤੋਂ ਇਲਾਵਾ ਭਾਰੀ ਗਿਣਤੀ ’ਚ ਸੰਗਤ ਹਾਜਰ ਸੀ। ਗੁਰਦੁਆਰਾ ਅੰਗੀਠਾ ਸਾਹਿਬ ’ਚ ਸਮਾਗਮ ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿਰੱਕਤਾਂ ਹੁਸ਼ਿਆਰਪੁਰ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਨਿਰਦੇਸ਼ਾਂ ਤਹਿਤ ਮੁੱਖ ਸੇਵਾਦਾਰ ਜਥੇਦਾਰ ਬਾਬਾ ਤਰਲੋਚਨ ਸਿੰਘ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਜਥੇਦਾਰ ਬਾਬਾ ਤਰਲੋਚਨ ਸਿੰਘ, ਭਾਈ ਜਪਨੀਸ਼ ਸਿੰਘ, ਭਾਈ ਗੁਰਦੇਵ ਸਿੰਘ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਬਾਬਾ ਤਰਲੋਚਨ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਸ਼ਮੀਰਾ ਸਿੰਘ, ਅਮਨਦੀਪ ਸਿੰਘ, ਭੁਪਿੰਦਰ ਸਿੰਘ ਨਾਮਧਾਰੀ, ਬੀਬੀ ਬਲਜੀਤ ਕੌਰ ਕੌਂਸਲਰ, ਪਰਮਿੰਦਰ ਸਿੰਘ, ਪ੍ਰਸ਼ੋਤਮ ਸਿੰਘ, ਸੁਰਜੀਤ ਸਿੰਘ ਸੈਣੀ, ਸੰਤੋਖ ਸਿੰਘ ਸਹੋਤਾ, ਹਰਜਾਪ ਸਿੰਘ ਬੈਂਸ, ਸੁਖਵਿੰਦਰ ਸਿੰਘ, ਤਰਸੇਮ ਸਿੰਘ, ਪ੍ਰਿੰ: ਸੁਰਿੰਦਰ ਸਿੰਘ, ਮੋਹਣ ਸਿੰਘ, ਦਿਲਬਾਗ ਸਿੰਘ ਧਾਮੀ, ਗੁਰਵਿੰਦਰ ਸਿੰਘ ਲਾਡੀ, ਮਹਿੰਦਰਪਾਲ ਸਿੰਘ, ਦਲਜੀਤ ਸਿੰਘ ਭਾਰਜ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸਮਾਗਮ ਦਸੂਹਾ, (ਭੁੱਲਰ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸੰਤ ਜਸਪਾਲ ਸਿੰਘ ਉਡਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਜਾਏ ਗਏ ਦੀਵਾਨ ’ਚ ਬਾਬਾ ਸੁਖਵਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਦੱਸਿਆ ਕਿ ਜਸਵਿੰਦਰ ਸਿੰਘ ਬਿੱਟੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਕਰਵਾਏ ਗਏ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਅਪਣਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸੰਤ ਗੁਰਮੇਲ ਦਾਸ ਭਟੋਲੀ ਵਾਲੇ, ਬਾਬੂ ਹਰਬੰਸ ਲਾਲ, ਕਰਨਦੀਪ ਸਿੰਘ, ਡਾ. ਹਰਜੀਤ ਸਿੰਘ, ਨਾਨਕ ਸਿੰਘ, ਗੁਰਪ੍ਰੀਤ ਸਿੰਘ, ਮੁਖਤਿਆਰ ਸਿੰਘ, ਡਾਕਟਰ ਦੀਦਾਰ ਸਿੰਘ, ਡਾਕਟਰ ਸੀਮਾ, ਸਤਨਾਮ ਸਿੰਘ, ਮਨਜਿੰਦਰ ਕੌਰ, ਜਸਵੀਰ ਕੌਰ, ਜਤਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਖ਼ਾਲਸਾ ਸਕੂਲ ਗੜ੍ਹਦੀਵਾਲਾ ’ਚ ਦੀਵਾਨ ਸਜਾਏ ਗੜ੍ਹਦੀਵਾਲਾ, (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਅਤੇ ਸਾਂਗਲਾ ਹਿੱਲ ਗੁਰੂ ਨਾਨਕ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਗੜ੍ਹਦੀਵਾਲਾ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਦੌਰਾਨ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ ਜਦ ਕਿ ਸਕੂਲ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ, ਇਕਬਾਲ ਸਿੰਘ ਬਾਹਗਾ ਤੇ ਧਾਰਮਿਕ ਅਧਿਆਪਕ ਭਾਈ ਹਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਲਈ ਪ੍ਰੇਰਿਆ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਨੇ ਸਕੂਲ ਦੇ ਬੋਰਡ ਦੀਆਂ ਕਲਾਸਾਂ ਦੇ ਹੋਣਹਾਰ ਵਿਦਿਆਰਥੀਆਂ ਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਅਤੇ ਸਕੂਲ ਦੀ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਮਾਗਮ ’ਚ ਲੈਕ. ਬਲਕਾਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਤੋਂ ਭਾਈ ਦਲਜੀਤ ਸਿੰਘ ਕਾਕੂ, ਮੈਡਮ ਦਲਵਿੰਦਰ ਕੌਰ ਸਹੋਤਾ, ਪ੍ਰਿੰ. ਦਰਸ਼ਨਾ ਕੌਸ਼ਲ, ਇੰਦਰਵੀਰ ਕੌਰ, ਕੋਚ ਕੁਲਦੀਪ ਸਿੰਘ ਗੋਗਾ, ਅਰੁਣਾ ਦੇਵੀ, ਮੈਡਮ ਪਰਮਜੀਤ ਕੌਰ ਸਮੇਤ ਉਕਤ ਸਕੂਲਾਂ ਦੇ ਸਮੂਹ ਸਟਾਫ਼ ਮੈਂਬਰ, ਵਿਦਿਆਰਥੀ ਤੇ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਸਮਾਗਮ ਗੜ੍ਹਦੀਵਾਲਾ, (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਕਰਨ ਸਿੰਘ ਜੌਹਲਾਂ ਅਤੇ ਭਾਈ ਪ੍ਰਦੀਪ ਸਿੰਘ ਚਿੱਪੜਾ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਜਦ ਕਿ ਪ੍ਰਿੰ. ਜਗਜੀਤ ਸਿੰਘ ਰੀਹਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਵੱਲੋਂ ਦਰਸਾਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦੇ ਸਿਧਾਂਤ ‘ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ ਸਹਿਯੋਗੀ ਸੰਗਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸਮਰਾ, ਸਰਪੰਚ ਹਰਦੀਪ ਸਿੰਘ, ਭਾਈ ਮੋਹਨ ਸਿੰਘ ਭੁੱਲਰ, ਭਾਈ ਹਰਪਾਲ ਸਿੰਘ ਧਾਰਮਿਕ ਅਧਿਆਪਕ, ਗਿਆਨੀ ਹਰਭਜਨ ਸਿੰਘ, ਸਤਪਾਲ ਸਿੰਘ ਸੱਤੀ, ਦਵਿੰਦਰ ਸਿੰਘ ਡੀ.ਐਸ., ਗੁਰਨਾਮ ਸਿੰਘ ਕਾਲਕੱਟ, ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਤ੍ਰਿਲੋਕ ਸਿੰਘ, ਪ੍ਰਿੰ. ਜਗਜੀਤ ਸਿੰਘ ਰੀਹਲ, ਤਲਵਿੰਦਰ ਸਿੰਘ ਕਮਲਦੀਪ ਸਿੰਘ, ਹਰਵਿੰਦਰ ਸਿੰਘ ਡਿਪਟੀ, ਇੰਦਰਜੀਤ ਸਿੰਘ, ਲਵਰਾਜ ਸਿੰਘ ਲੱਭਾ, ਦਿਲਬਾਗ ਸਿੰਘ, ਅਮਰਜੀਤ ਸਿੰਘ, ਬੀਬੀ ਸੁਰਿੰਦਰ ਕੌਰ ਸਮਰਾ, ਦਸ਼ਮਵੀਰ ਸਿੰਘ, ਦਮਨਪ੍ਰੀਤ ਸਿੰਘ, ਬਲਰਾਜ ਸਿੰਘ, ਜਸਕਰਨ ਸਿੰਘ, ਜਪਜੀਤ ਸਿੰਘ , ਬੀਬੀ ਸਰਬਜੀਤ ਕੌਰ, ਬੀਬੀ ਜੋਗਿੰਦਰ ਕੌਰ, ਤਰਸੇਮ ਕੌਰ, ਬਾਬਾ ਬਲਦੇਵ ਸਿੰਘ, ਗੁਰਚਰਨ ਸਿੰਘ, ਸੁਲੱਖਣ ਸਿੰਘ ਆਦਿ ਹਾਜ਼ਰ ਸਨ। ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮਾਗਮ ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਜਾਏ ਕੀਰਤਨ ਦੀਵਾਨ ’ਚ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ, ਭਾਈ ਹਰਜਾਚਕ ਸਿੰਘ ਹੁਸ਼ਿਆਰਪੁਰ ਵਾਲੇ ਤੇ ਹੋਰਨਾਂ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ ਵਾਲਿਆਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ’ਤੇ ਚਾਨਣਾ ਪਾਇਆ ਤੇ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਇਕ ਅਜਿਹਾ ਧਰਮ ਹੈ, ਜਿਸ ’ਚ ਬਿਨਾਂ ਭੇਦਭਾਵ ਕੋਈ ਵਿਅਕਤੀ ਵੀ ਸ਼ਾਮਲ ਹੋ ਕੇ ਆਪਣਾ ਜੀਵਨ ਸਫਲ ਕਰ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ੇ ਅਤੇ ਹੋਰਨਾਂ ਮਾੜੀਆਂ ਅਲਾਮਤਾਂ ਦਾ ਤਿਆਗ ਕਰਕੇ ਗੁਰੂ ਲੜ ਲੱਗਣ ਅਤੇ ਆਪਣਾ ਜੀਵਨ ਸਫਲਾ ਕਰਨ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਸਮਾਗਮ ਨੰਗਲ ਬਿਹਾਲਾਂ , (ਵਿਨੋਦ ਮਹਾਜਨ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਵਲੋਂ ਗੁਰੂ ਜੀ ਨੂੰ ਸਮਰਪਿਤ ਸ਼ਬਦ ਅਤੇ ਭਾਸ਼ਣ ਪੇਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਦੁਆਰਾ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਦੱਸਿਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸਥਾਪਨਾ ਕਰਕੇ ਸੰਸਾਰ ਨੂੰ ਪਖੰਡ ਭਰੇ ਰੀਤੀ ਰਿਵਾਜ਼ਾਂ ਦੇ ਹਨੇਰੇ ਤੋਂ ਬਾਹਰ ਕੱਢਿਆ। ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਅਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸਕੂਲ ਵਿਚ ਗੁਰਪੁਰਬ ਮਨਾਉਣ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸ਼ਬਦ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗੜ੍ਹਸ਼ੰਕਰ, (ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੜੀਵਾਰ ਅਖੰਡ ਪਾਠ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਭਾਈ ਰੌਣਕ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਗ੍ਰੰਥੀ ਭਾਈ ਗੁਰਨੇਕ ਸਿੰਘ ਦੇ ਕੀਰਤਨੀ ਜਥੇ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੇ ਗੁਰੂ ਘਰ ਵਿਖੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਤੇ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਪਦੇਸ਼ ‘ਤੇ ਚਾਨਣਾ ਪਾਇਆ। ਇਸ ਮੌਕੇ ਰਾਜਿੰਦਰ ਸਿੰਘ ਸ਼ੂਕਾ, ਡਾ. ਹਰਵਿੰਦਰ ਸਿੰਘ ਬਾਠ, ਜਰਨੈਲ ਸਿੰਘ ਗੜ੍ਹੀ ਵਾਲੇ, ਬਲਦੇਵ ਸਿੰਘ ਹੀਰ, ਨਰਿੰਦਰ ਸਿੰਘ ਹਾਰਡਵੇਅਰ, ਅੰਮ੍ਰਿਤਪਾਲ ਸਿੰਘ, ਅਮਨਦੀਪ ਸਿੰਘ ਬੈਂਸ, ਅਨੂਪ ਸਿੰਘ ਭੱਦਰੂ, ਤਰਲੋਕ ਸਿੰਘ ਅਰੋੜਾ, ਗੁਰਵਿੰਦਰ ਸਿੰਘ ਸੰਘਾ, ਵਿਨੋਦ ਸੈਣੀ, ਐਡਵੋਕੇਟ ਹਰਪ੍ਰੀਤ ਸਿੰਘ, ਸ਼ੇਰ ਸਿੰਘ ਸੰਘਾ, ਹਰਬੰਸ ਲਾਲ, ਗੁਰਪ੍ਰੀਤ ਸਿੰਘ ਬਾਠ, ਪਰਮਵੀਰ ਸਿੰਘ ਰਾਏ, ਬੂਟਾ ਸਿੰਘ ਪੁਰੇਵਾਲ, ਐਡਵੋਕੇਟ ਸਰਬਪਾਲ ਸਿੰਘ ਸਹੋਤਾ, ਮਨਮੋਹਨ ਸਿੰਘ ਬਜਾਜ, ਅਮਰਦੀਪ ਸਿੰਘ ਬਜਾਜ, ਮਨਦੀਪ ਸਿੰਘ ਬਜਾਜ ਤੇ ਸੰਗਤਾਂ ਹਾਜ਼ਰ ਹੋਈਆਂ। ਗੁਰਦੁਆਰਾ ਸਿੰਘ ਸਭਾ ਪਿੰਡ ਗੋਗੋਂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗੜ੍ਹਸ਼ੰਕਰ, (ਧਾਲੀਵਾਲ)-ਪਿੰਡ ਗੋਗੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਸੁਖਦੇਵ ਸਿੰਘ ਨੰਗਲਾਂ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ‘ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਲੜ੍ਹ ਲੱਗਕੇ ਜੀਵਨ ਸਫ਼ਲਾ ਕਰਨ ਲਈ ਪ੍ਰੇਰਿਤ ਕੀਤਾ। ਕਮੇਟੀ ਪ੍ਰਧਾਨ ਜੁਝਾਰ ਸਿੰਘ ਬੈਂਸ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜੁਝਾਰ ਸਿੰਘ ਬੈਂਸ, ਮਾ. ਕੁਲਵੰਤ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਜਗਵਿੰਦਰ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਜਗਤਾਰ ਸਿੰਘ, ਮਾ. ਗੁਰਮੇਲ ਸਿੰਘ, ਜਰਨੈਲ ਸਿੰਘ ਸੰਧੂ, ਪਰਮਜੀਤ ਸਿੰਘ, ਦਵਿੰਦਰ ਸਿੰਘ, ਰਜਿੰਦਰ ਸਿੰਘ ਸੈਂਹਬੀ, ਗੁਰਦੀਪ ਸਿੰਘ ਤੇ ਪਿੰਡ ਵਾਸੀ ਸੰਗਤਾਂ ਹਾਜ਼ਰ ਹੋਈਆਂ। ਗੁਰਦੁਆਰਾ ਰਾਮਪੁਰ ਖੇੜਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗੜ੍ਹਦੀਵਾਲਾ, (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਹੋਇਆਂ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਮੌਕੇ ਭਾਈ ਹਰਿੰਦਰ ਸਿੰਘ, ਭਾਈ ਗੁਰਜਿੰਦਰ ਸਿੰਘ ਤੇ ਭਾਈ ਧਨਵੰਤ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਾਲਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਸੇਵਾ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਸਮਾਗਮ ’ਚ ਮਹੰਤ ਸੁਖਵਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਭਾਈ ਸੁਖਬੀਰ ਸਿੰਘ ਚੋਹਕਾ, ਕੁਲਦੀਪ ਸਿੰਘ ਮਿਰਜ਼ਾਪੁਰ ਸਮੇਤ ਬੇਅੰਤ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੁ ਜਸ ਸਰਵਣ ਕੀਤਾ। ਨੰਗਲ ਬਿਹਾਲਾਂ ਦੇ ਖੇਤਰ ਵਿਚ ਨੰਗਲ ਬਿਹਾਲਾਂ,(ਵਿਨੋਦ ਮਹਾਜਨ)-ਨੰਗਲ ਬਿਹਾਲਾਂ ਦੇ ਖੇਤਰ ਵਿਚ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੰਗਤਾਂ ਵਲੋਂ ਸਵੇਰੇ ਹੀ ਗੁਰੂਦਵਾਰਾ ਸ੍ਰੀ ਭਜਨਗੜ ਸਾਹਿਬ, ਸਿੰਘ ਸਭਾ ਗੁਰਦੁਆਰਾ ਰਣਸੋਤਾ, ਸਿੰਘ ਸਭਾ ਗੁਰਦੁਆਰਾ ਸਿੰਘਪੁਰ ਜਟਾਂ, ਗੁਰਦੁਆਰਾ ਸਾਹਿਬ ਕਿਲ੍ਹਾ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ, ਜਖਰਾਵਲ, ਮਾਵਾ ਬਾਂਠਾਂ, ਧੀਰੋਵਾਲ, ਥੇ ਬਰਨਾਲਾ ਅਤੇ ਸਿੰਘੋਵਾਲ ਦੇ ਗੁਰਦੁਆਰਿਆਂ ਵਿਚ ਸ਼ਰਧਾ ਪੂਰਵਕ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਾਰੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਮੁਹੱਲਾ ਕਹਿਰਵਾਲੀ ਦਸੂਹਾ ਵਿਖੇ ਦਸੂਹਾ, (ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ ਮਹੱਲਾ ਕਹਿਰਵਾਲੀ ਦਸੂਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ ਪੰਡਾਲ ਵਿਚ ਦੀਵਾਨ ਸਜਾਏ ਗਏ। ਸਮਾਗਮ ਦੌਰਾਨ ਭਾਈ ਹਰਪਾਲ ਸਿੰਘ ਵਾਲੇ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਗੁਰੂ ਚਰਨਾਂ ’ਚ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਸੰਧੂ ਤੇ ਖਜ਼ਾਨਚੀ ਸਰਬਜੀਤ ਸਿੰਘ ਕਾਹਲੋਂ ਨੇ ਭਾਈਆਂ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਸੈਕਟਰੀ ਹਰਵਿੰਦਰ ਸਿੰਘ ਖਾਲਸਾ, ਐਮ.ਸੀ. ਹਰਵਿੰਦਰ ਸਿੰਘ ਕਾਹਲੋਂ, ਸਾਬਕਾ ਐਮ.ਸੀ. ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਦੀਦਾਰ ਸਿੰਘ, ਹਰਪਾਲ ਸਿੰਘ, ਬਲਜਿੰਦਰ ਸਿੰਘ ਫੌਜੀ, ਮਨਿੰਦਰਜੀਤ ਸਿੰਘ ਆਦਿ ਹਾਜ਼ਰ ਸਨ। ਨੰਗਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗੜ੍ਹਸ਼ੰਕਰ,(ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਪਿੰਡ ਨੰਗਲਾਂ ਵਿਖੇ ਸੰਗਤਾਂ ਵਲੋਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ 96 ਕਰੋੜੀ ਬਾਬਾ ਧੰਨਾ ਸਿੰਘ ਖਾਲਸਾ ਦੇ ਇੰਟਰਨੈਸ਼ਨਲ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸਰਵਣ ਕਰਵਾਇਆ ਤੇ ਢਾਡੀ ਵਾਰਾਂ ਗਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ, ਪਾਠੀ ਸੁਲਿੰਦਰ ਸਿੰਘ, ਜਗਤਾਰ ਸਿੰਘ, ਨੰਬਰਦਾਰ ਹਰਪਾਲ ਸਿੰਘ, ਸਰਪੰਚ ਅਮਰੀਕ ਸਿੰਘ, ਸਤਨਾਮ ਸਿੰਘ ਬਿੰਦਰਾ, ਭਾਈ ਪ੍ਰਤਾਪ ਸਿੰਘ, ਭਾਈ ਕਰਨਵੀਰ ਸਿੰਘ, ਰਣਜੀਤ ਸਿੰਘ ਨੰਗਲਾਂ ਤੇ ਸੰਗਤਾਂ ਹਾਜ਼ਰ ਹੋਈਆਂ।