ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਇਆ ਵਿਸ਼ਾਲ ਮੈਡੀਕਲ ਕੈਂਪ, ਸਾਬਕਾ ਮੰਤਰੀ ਮਿਆਣੀ ਨੇ ਕੀਤਾ ਉਦਘਾਟਨ
ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਰੇਖੀ ਹਰਬੰਸ ਹਸਪਤਾਲ ਦੀ ਵਰ੍ਹੇਗੰਢ ਦੇ ਮੌਕੇ ’ਤੇ ਗੁਰੂ ਸਾਹਿਬ ਵੱਲੋਂ ਚਲਾਈ ਗਈ ‘ਤੇਰਾ-ਤੇਰਾ’ ਦੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਹਸਪਤਾਲ ਵਿਖੇ ਵਿਸ਼ਾਲ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ। ਐੱਮ.
ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਰੇਖੀ ਹਰਬੰਸ ਹਸਪਤਾਲ ਦੀ ਵਰ੍ਹੇਗੰਢ ਦੇ ਮੌਕੇ ’ਤੇ ਗੁਰੂ ਸਾਹਿਬ ਵੱਲੋਂ ਚਲਾਈ ਗਈ ‘ਤੇਰਾ-ਤੇਰਾ’ ਦੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਹਸਪਤਾਲ ਵਿਖੇ ਵਿਸ਼ਾਲ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ। ਐੱਮ.ਡੀ. ਡਾ. ਸ਼ਿਵਰਾਜ ਰੇਖੀ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਨੇ ਕੀਤੀ। ਇਸ ਮੌਕੇ ਸਾਬਕਾ ਮੰਤਰੀ ਮਿਆਣੀ ਨੇ ਹਸਪਤਾਲ ਵੱਲੋਂ ਨਿਭਾਈਆਂ ਜਾ ਰਹੀਆਂ ਸਮਾਜ ਸੇਵੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਦੇ ਨਾਲ-ਨਾਲ ਲੋੜਵੰਦ ਲੋਕਾਂ ਦੀ ਮਦਦ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਉਪਰੰਤ ਸ਼ੁਰੂ ਹੋਏ ਮੈਡੀਕਲ ਕੈਂਪ ਦੌਰਾਨ ਡਾ. ਸ਼ਿਵਰਾਜ ਰੇਖੀ, ਡਾ. ਆਭਾ ਰੇਖੀ, ਡਾ. ਅੰਕਿਤ ਰੇਖੀ, ਡਾ. ਪ੍ਰੀਤ ਕੰਵਲ ਰੇਖੀ, ਡਾ. ਸੌਰਵ ਸਚਦੇਵਾ, ਡਾ. ਸਵਪਨਿਲ ਸ਼ਰਮਾ, ਡਾ. ਰਾਹੁਲ ਕੁਮਾਰ, ਡਾ. ਰਜਿੰਦਰ ਕੌਰ, ਡਾ. ਹਰਲੀਨ ਕੌਰ ਅਤੇ ਡਾ. ਅਜੈ ਪਾਲ ਦੀ ਮੈਡੀਕਲ ਟੀਮ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਿਆਂ ਕਰੀਬ 300 ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੰਡਣ ਦੇ ਨਾਲ-ਨਾਲ ਬੋਨ ਡੈਂਸਿਟੀ ਟੈਸਟ ਅਤੇ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈਸਟ ਵੀ ਕੀਤੇ ਗਏ। ਇਸ ਤੋਂ ਇਲਾਵਾ ਕੈਂਪ ਦੌਰਾਨ ਚੁਣੇ ਗਏ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਵਿੱਚ ਮੁਫ਼ਤ ਲੈਂਜ਼ ਪਾਏ ਜਾਣਗੇ, ਤਾਂ ਜੋ ਉਹ ਬਿਹਤਰ ਨਜ਼ਰ ਪ੍ਰਾਪਤ ਕਰ ਸਕਣ। ਇਸ ਮੌਕੇ ਮਾਸਟਰ ਲਛਮਣ ਸਿੰਘ, ਕਿਰਪਾਲ ਸਿੰਘ ਪੰਡੋਰੀ, ਕਮਲ ਚੋਪੜਾ, ਰਾਜਨ ਸੋਂਧੀ, ਤੀਰਥ ਰੇਖੀ, ਸ਼ਿਵ ਕੁਮਾਰ, ਸੁਖਦੇਵ ਸ਼ਾਹੀ, ਲਖਵਿੰਦਰ ਸਿੰਘ, ਐੱਸ.ਡੀ.ਓ. ਰਮਨ ਕੁਮਾਰ, ਸੁਰਜੀਤ ਸਿੰਘ ਟੋਨੂੰ, ਗੁਰਮੁੱਖ ਸਿੰਘ ਵਿੱਕੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।