ਪਿੰਡ ਜਾਜਾ ਵਿਚ ਨਗਰ ਕੀਰਤਨ ਸਜਾਇਆ
ਟਾਂਡਾ ਉੜਮੁੜ, 24 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਪਿੰਡ ਜਾਜਾ ਵਿਖੇ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਜਾਜਾ ਦੇ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ (ਬੋਹੜ ਵਾਲਾ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ।
ਟਾਂਡਾ ਉੜਮੁੜ, 24 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਪਿੰਡ ਜਾਜਾ ਵਿਖੇ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਜਾਜਾ ਦੇ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ (ਬੋਹੜ ਵਾਲਾ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਪਹਿਲਾ 10 ਨਵੰਬਰ ਤੋਂ 22 ਨਵੰਬਰ ਤੱਕ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਦਾ ਪ੍ਰਵਾਹ ਚਲਿਆ। 22 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖ਼ੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਗਏ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਨਗਰ ਕੀਰਤਨ ਦਾ ਹਰ ਥਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਰਸਤੇ ਵਿਚ ਨਾਨਕ ਨਾਮ ਲੇਵਾ ਸੰਗਤਾਂ ਨੇ ਚਾਹ, ਪਕੌੜੇ, ਸਮੋਸੇ, ਮਿਠਾਈਆਂ, ਫ਼ਲ ਤੇ ਬਿਸਕੁਟਾਂ ਦਾ ਲੰਗਰ ਵਰਤਾਇਆ। ਨਗਰ ਕੀਰਤਨ ਪਿੰਡ ਰਸੂਲਪੁਰ ਦੀ ਪ੍ਰਕਰਮਾ ਕਰਕੇ ਸ਼ਾਮ 6 ਵਜੇ ਦੇ ਕਰੀਬ ਵਾਪਿਸ ਗੁਰਦੁਆਰਾ ਸਾਹਿਬ ਪਹੁੰਚਿਆ। ਇਸ ਮੌਕੇ ’ਤੇ ਭਾਈ ਰਣਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਤਰਲੋਕ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਗੁਰਦੀਪ ਸਿੰਘ ਖਾਲਸਾ, ਭਾਈ ਹਰਜੀਤ ਸਿੰਘ ਖਾਲਸਾ, ਭਾਈ ਤਜਿੰਦਰ ਸਿੰਘ, ਭਾਈ ਭੁਪਿੰਦਰ ਸਿੰਘ , ਭਾਈ ਲਖਵੀਰ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਮਨਜੀਤ ਸਿੰਘ, ਭਾਈ ਤੀਰਥ ਸਿੰਘ, ਭਾਈ ਕਿਰਪਾਲ ਸਿੰਘ (ਪਾਲਾ ਬਾਬਾ), ਨਰਿੰਦਰ ਸਿੰਘ, ਰਵਿੰਦਰ ਸਿੰਘ, ਹਰਕੀਰਤ ਸਿੰਘ, ਮਾਸਟਰ ਰਾਕੇਸ਼ ਸੈਣੀ, ਮਾਸਟਰ ਹਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।