25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪਰਸਤੀ ਅਧੀਨ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੇ ਧਰਮ ਅਧਿਐਨ ਸੈੱਲ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਅਤੇ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਇਸ ਸਾਂਝੇ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 25-11-2026
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪਰਸਤੀ ਅਧੀਨ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੇ ਧਰਮ ਅਧਿਐਨ ਸੈੱਲ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਅਤੇ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਇਸ ਸਾਂਝੇ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਕਾਲਜ ਦੇ ਸਟਾਫ਼ ਅਤੇ ਵਿਦਿਆਰਥਣਾਂ ਨੇ ਬੜੀ ਸ਼ਰਧਾ ਨਾਲ ਪਾਠ ਵਿੱਚ ਹਿੱਸਾ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਸ਼ਬਦ ਕੀਰਤਨ ਹੋਇਆ। ਵਿਦਿਆਰਥਣਾਂ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰ ਦਿੱਤਾ। ਸਮਾਗਮ ਦੌਰਾਨ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ ਅਤੇ ਅੰਤ ਵਿਚ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ ਜਿਸ ’ਚ ਸਾਰਿਆਂ ਨੇ ਬੈਠ ਕੇ ਪ੍ਰਸ਼ਾਦਾ ਛਕਿਆ। ਇਸ ਮੌਕੇ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸੁਨੇਹਾ ਦਿੱਤਾ ਹੈ। ਇਸ ਸਮਾਗਮ ਵਿਚ ਗੁਰਦੀਪ ਸਿੰਘ, ਐਡਵੋਕੇਟ ਕੁਲਦੀਪ ਸਿੰਘ ਬਰਿਆਣਾ, ਸੁਰਜੀਤ ਸਿੰਘ ਭੱਟੀਆਂ, ਅਜੀਤ ਸਿੰਘ ਸਚਦੇਵਾ, ਐਡਵੋਕੇਟ ਹਰਪ੍ਰੀਤ ਸਿੰਘ, ਕਾਲਜ ਡਾਇਰੈਕਟਰ ਡਾ. ਗੁਰਮੀਤ ਕੌਰ ਗਿੱਲ, ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਮੈਡਮ ਮਨਪ੍ਰੀਤ ਕੌਰ (ਵਾਈਸ ਪ੍ਰਿੰਸੀਪਲ ਸਕੂਲ), ਧਰਮ ਅਧਿਐਨ ਸੈੱਲ ਦੇ ਕੋ-ਆਰਡੀਨੇਟਰ ਡਾ. ਮਨਿੰਦਰਜੀਤ ਕੌਰ, ਡਾ. ਸੁਖਵਿੰਦਰ ਕੌਰ, ਸਮੂਹ ਸਟਾਫ਼ ਮੈਂਬਰ, ਮਹਿਮਾਨ ਅਤੇ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪਿੰਡ ਜਾਜਾ ਵਿਚ ਨਗਰ ਕੀਰਤਨ ਸਜਾਇਆ
Ad Position 24