ਵੱਖ-ਵੱਖ ਸੜਕ ਹਾਦਸਿਆਂ ’ਚ ਤਿੰਨ ਵਿਅਕਤੀਆਂ ਦੀ ਮੌਤ
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵੱਖ-ਵੱਖ ਸੜਕ ਹਾਦਸਿਆਂ ’ਚ ਸੇਵਾ ਮੁਕਤ ਡੀ. ਐੱਸ.
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵੱਖ-ਵੱਖ ਸੜਕ ਹਾਦਸਿਆਂ ’ਚ ਸੇਵਾ ਮੁਕਤ ਡੀ.ਐੱਸ.ਪੀ. ਸਮੇਤ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਤਿੰਨੇ ਮਾਮਲੇ ਦਰਜ਼ ਕਰਕੇ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਫੰਬੀਆਂ ਦੇ ਵਾਸੀ ਜਸਵਿੰਦਰ ਸਿੰਘ ਨੇ ਮਾਡਲ ਟਾਊਨ ਪੁਲਿਸ ਨੂੰ ਦੱਸਿਆ ਕਿ ਉਸਦੇ ਪਿਤਾ ਤੇਜਪਾਲ ਸਿੰਘ ਡੀ.ਐੱਸ.ਪੀ. ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ। ਉਸਨੇ ਦੱਸਿਆ ਕਿ ਸਥਾਨਕ ਟਾਂਡਾ ਰੋਡ ’ਤੇ ਸਥਿਤ ਆਰ.ਟੀ.ਓ. ਦੇ ਦਫ਼ਤਰ ਦੇ ਕੋਲ ਜਦੋਂ ਉਹ ਸੜਕ ਪਾਰ ਕਰਨ ਰਹੇ ਸਨ ਤਾਂ ਉੱਥੋਂ ਲੰਘ ਰਹੀ ਇਕ ਕਾਰ ਦੇ ਡਰਾਈਵਰ ਨੇ ਉਸ ਨੂੰ ਆਪਣੀ ਲਪੇਟ ’ਚ ਲਿਆ ਸੀ, ਜਿਸਦੇ ਚੱਲਦਿਆਂ ਇਲਾਜ ਦੌਰਾਨ ਉਸਦੇ ਪਿਤਾ ਦੀ ਮੌਤ ਹੋ ਗਈ। ਪੁਲਿਸ ਨੇ ਕਥਿਤ ਦੋਸ਼ੀ ਗਗਨਦੀਪ ਸਿੰਘ ਵਾਸੀ ਪਿੰਡ ਭਾਗੀਆਂ ਅਧੀਨ ਥਾਣਾ ਟਾਂਡਾ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ’ਚ ਪਿੰਡ ਅੱਜੋਵਾਲ ਦੇ ਵਾਸੀ ਨਵਜੋਤ ਸਿੰਘ ਨੇ ਮਾਡਲ ਟਾਊਨ ਪੁਲਿਸ ਨੂੰ ਦੱਸਿਆ ਕਿ ਉਸਦੇ ਭਰਾ ਸਿਮਰਨਜੀਤ ਸਿੰਘ ਨੂੰ ਲਾਜਵੰਤੀ ਸਟੇਡੀਅਮ ਦੇ ਨਜ਼ਦੀਕ ਇਕ ਕਾਰ ਡਰਾਈਵਰ ਨੇ ਆਪਣੀ ਲਪੇਟ ’ਚ ਲੈ ਲਿਆ। ਉਸਨੇ ਦੱਸਿਆ ਕਿ ਇਲਾਜ ਦੌਰਾਨ ਉਸਦੇ ਭਰਾ ਦੀ ਮੌਤ ਹੋ ਗਈ। ਪੁਲਿਸ ਨੇ ਕਥਿਤ ਦੋਸ਼ੀ ਡਰਾਈਵਰ ਦੀਕਸ਼ਤ ਸ਼ਰਮਾ ਵਾਸੀ ਫਗਵਾੜਾ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ਼ ਕਰ ਲਿਆ ਹੈ। ਇਸੇ ਦੌਰਾਨ ਪਿੰਡ ਚੰਬਲ ਕਲਾਂ ਦੇ ਵਾਸੀ ਭਰਜੋਬਨ ਸਿੰਘ ਨੇ ਚੱਬੇਵਾਲ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਸਦੇ ਭਰਾ ਪੂਨਾ ਸਿੰਘ ਨੂੰ ਇਕ ਜੀਪ ਚਾਲਕ ਨੇ ਆਪਣੀ ਲਪੇਟ ’ਚ ਲੈ ਲਿਆ, ਜਿਸਦੇ ਚੱਲਦੇ ਉਸਦੇ ਭਰਾ ਦੀ ਮੌਤ ਹੋ ਗਈ। ਪੁਲਿਸ ਨੇ ਕਥਿਤ ਦੋਸ਼ੀ ਡਰਾਈਵਰ ਰਾਮ ਸੁਮੀਰ ਵਾਸੀ ਤਾਜਪੁਰ ਰੋਡ ਲੁਧਿਆਣਾ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ਼ ਕਰ ਲਿਆ ਹੈ ।