ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਵਿੱਤ ਮੰਤਰੀ ਨਾਲ ਮੀਟਿੰਗ
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਸਿਹਤ ਵਿਭਾਗ ਦੇ ਸਮੂਹ ਆਊਟਸੋਰਸ ਕੱਚੇ ਕਾਮਿਆਂ ਨੂੰ ਪੱਕੇ ਕਰਨ, ਬਿੱਲ 2026 ਅਧੀਨ ਕਵਰ ਹੁੰਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ, 5 ਸਾਲ ਸੇਵਾਕਾਲ ਤੋਂ ਘੱਟ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈਣ ਦਾ ਪੱਤਰ ਜਾਰੀ ਕਰਨ, ਡੀ.
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਸਿਹਤ ਵਿਭਾਗ ਦੇ ਸਮੂਹ ਆਊਟਸੋਰਸ ਕੱਚੇ ਕਾਮਿਆਂ ਨੂੰ ਪੱਕੇ ਕਰਨ, ਬਿੱਲ 2026 ਅਧੀਨ ਕਵਰ ਹੁੰਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ, 5 ਸਾਲ ਸੇਵਾਕਾਲ ਤੋਂ ਘੱਟ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈਣ ਦਾ ਪੱਤਰ ਜਾਰੀ ਕਰਨ, ਡੀ.ਡੀ.ਆਰ.ਐੱਸ, ਨੈਸ਼ਨਲ ਹੈਲਥ ਮਿਸ਼ਨ (ਪੈਸਕੋ), ਸੈਨੀਟੇਸ਼ਨ (ਸਫ਼ਾਈ ਸੇਵਕ), ਪੀ.ਐੱਚ.ਐੱਸ.ਸੀ. ਬਾਬਾ ਫਰੀਦ ਯੂਨੀਵਰਸਿਟੀ ਅਧੀਨ ਆਊਟਸੋਰਸ ਕਾਮੇ, ਸਟੇਟ ਹੈਲਥ ਏਜੰਸੀ (ਅਰੋਗਿਆ ਮਿੱਤਰਾ), ਡਰਾਈਵਰ ਅਤੇ ਬਾਕੀ ਰਹਿੰਦੇ ਕੱਚੇ ਕਾਮਿਆਂ ਨੂੰ ਵਿਭਾਗ ਅਧੀਨ ਲੈ ਕੇ ਪੱਕਾ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨ, ਆਊਟਸੋਰਸ ਮੁਲਾਜ਼ਮਾਂ ਦਾ ਪੀ.ਐੱਚ.ਐੱਸ.ਸੀ. ਵਲੋਂ ਬੰਦ ਕੀਤਾ 8.33 ਫ਼ੀਸਦੀ ਬੋਨਸ ਬਹਾਲ ਕਰਕੇ ਤੁਰੰਤ ਜਾਰੀ ਕਰਨ ਸਬੰਧੀ ਅਤੇ ਵੱਖ-ਵੱਖ ਸਿਵਲ ਹਸਪਤਾਲਾਂ ‘ਚ ਪ੍ਰਵਾਨਗੀਆਂ ਜਾਰੀ ਕਰਨ ਸਬੰਧੀ ਲੰਮੀ ਵਿਚਾਰ ਚਰਚਾ ਤੋਂ ਬਾਅਦ ਵਿੱਤ ਮੰਤਰੀ ਵਲੋਂ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪ੍ਰਸ਼ਾਸਕੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਸਮੂਹ ਆਊਟਸੋਰਸ ਕਾਮਿਆਂ ਦਾ ਡਾਟਾ ਇੱਕ ਹਫ਼ਤੇ ਦੇ ਅੰਦਰ-ਅੰਦਰ ਇਕੱਠਾ ਕਰਕੇ ਸਥਿਤੀ ਰਿਪੋਰਟ ਪੇਸ਼ ਹੋਣ ਦੇ ਤੁਰੰਤ ਬਾਅਦ ਜਥੇਬੰਦੀ ਨਾਲ ਫਿਰ ਕੈਬਨਿਟ ਸਬ-ਕਮੇਟੀ ਵਲੋਂ ਮੀਟਿੰਗ ਕੀਤੀ ਜਾਵੇਗੀ। ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਅਗਰ ਇਸ ਮੀਟਿੰਗ ‘ਚ ਮੁਲਾਜ਼ਮਾਂ ਦੇ ਮਸਲੇ ਲਿਖਤੀ ਤੌਰ ‘ਤੇ ਹੱਲ ਨਹੀਂ ਕੀਤੇ ਗਏ ਤਾਂ ਜਥੇਬੰਦੀ ਵਲੋਂ 1 ਦਸੰਬਰ ਨੂੰ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਉਲੀਕੇ ਪੱਕੇ ਮੋਰਚੇ ਦੇ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸੂਬਾ ਜਨਰਲ ਸਕੱਤਰ ਹਰਮਨਦੀਪ ਸਿੰਘ ਸਿੱਧੂ, ਸੂਬਾ ਮੀਤ ਪ੍ਰਧਾਨ ਕਰਨਬੀਰ ਸਿੰਘ ਜੌਹਲ, ਸੂਬਾ ਜਥੇਬੰਦਕ ਸਕੱਤਰ ਹਰਪਾਲ ਸਿੰਘ ਪਟਿਆਲਾ, ਬਲਜਿੰਦਰ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ, ਸੂਬਾ ਵਿੱਤ ਸਕੱਤਰ ਨਾਜ਼ਰ ਸਿੰਘ ਮਾਨਸਾ ਆਦਿ ਹਾਜ਼ਰ ਸਨ।