24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਵੱਲੋਂ ਅੱਜ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ 13 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੇ ਸਕੱਤਰ ਮੰਗੇਸ਼ ਸੂਦ ਦੁਆਰਾ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਵੱਲੋਂ ਅੱਜ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ 13 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੇ ਸਕੱਤਰ ਮੰਗੇਸ਼ ਸੂਦ ਦੁਆਰਾ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਔਰਤਾਂ ਦਾ ਆਰਥਿਕ ਤੌਰ ’ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਇਸ ਵੰਡ ਸਮਾਰੋਹ ਦੌਰਾਨ ਸੰਯੁਕਤ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਦਿੱਤਿਆ ਰਾਣਾ, ਵਾਈਸ ਚੇਅਰਮੈਨ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ,ਕਰਮਜੀਤ ਕੌਰ ਆਹਲੂਵਾਲੀਆ, ਮੈਂਬਰ ਰੈੱਡ ਕਰਾਸ ਅਤੇ ਰੈੱਡ ਕਰਾਸ ਟੀਮ ਦੁਆਰਾ ਲਾਭਪਾਤਰੀ ਔਰਤਾਂ ਨੂੰ ਇਹ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੱਖ ਵਿਖੇ ਸਾਲਾਨਾ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਪਰਾਲੀ ਸੰਭਾਲਣ ਸੰਬੰਧੀ ਜਾਗਰੂਕਤਾ ਮੁਹਿੰਮ ਕਰਵਾਈ
Ad Position 24