24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਾਨਗੜ੍ਹ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ

ਗੜ੍ਹਦੀਵਾਲਾ, 24 ਨਵੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਮਾਨਗੜ੍ਹ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਸ਼ਤਾਬਦੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਪੁਰਬ ਸ਼ਤਾਬਦੀ ਅਤੇ ਭਾਈ ਜਸਵਿੰਦਰ ਸਿੰਘ ਸ਼ਾਂਤ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਆ ਭਾਈ ਮੋਹਣ ਸਿੰਘ ਬਾਹਲਾ, ਭਾਈ ਗੁਰਪ੍ਰੀਤ ਸਿੰਘ ਮਿਆਣੀ, ਭਾਈ ਸੁਖਵਿੰਦਰ ਸਿੰਘ ਕਾਂਗੜਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਗੜ੍ਹਦੀਵਾਲਾ, 24 ਨਵੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਮਾਨਗੜ੍ਹ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਸ਼ਤਾਬਦੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਪੁਰਬ ਸ਼ਤਾਬਦੀ ਅਤੇ ਭਾਈ ਜਸਵਿੰਦਰ ਸਿੰਘ ਸ਼ਾਂਤ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਕੀਰਤਨੀਆ ਭਾਈ ਮੋਹਣ ਸਿੰਘ ਬਾਹਲਾ, ਭਾਈ ਗੁਰਪ੍ਰੀਤ ਸਿੰਘ ਮਿਆਣੀ, ਭਾਈ ਸੁਖਵਿੰਦਰ ਸਿੰਘ ਕਾਂਗੜਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ।ਜਦ ਕਿ ਪੰਥ ਦੇ ਵਿਦਵਾਨ ਕਵੀਸ਼ਰ ਗਿਆਨੀ ਹਰਪ੍ਰੀਤ ਸਿੰਘ ਮੱਤੇਵਾਲ ਜਥੇ ਨੇ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ। ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਬਹਾਦਰ ਸਿੰਘ, ਚਰਨਜੀਤ ਸਿੰਘ, ਉਂਕਾਰ ਸਿੰਘ, ਪ੍ਰੀਤਮ ਸਿੰਘ, ਮਨਿੰਦਰ ਸਿੰਘ, ਸਤਿੰਦਰ ਸਿੰਘ, ਜਸਬੀਰ ਸਿੰਘ,, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਜੁਝਾਰ ਸਿੰਘ, ਗੁਰਬਚਨ ਸਿੰਘ, ਤੀਰਥ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ, ਗੁਰਚਰਨ ਸਿੰਘ, ਗੁਰਮੁਖ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਸੁਖਜਿੰਦਰ ਸਿੰਘ, ਰਣਵੀਰ ਸਿੰਘ, ਜਸਵੀਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ ਦੀ ਚੋਣ ਪ੍ਰਬੰਧਨ ਕਮੇਟੀ ਦਾ ਐਲਾਨ ਅਗਲੀ ਖ਼ਬਰ ਏ.ਡੀ.ਸੀ. ਡਾ. ਸੁਮਿਤ ਮੁੱਧ ਵਲੋਂ ਸਾਂਝੀ ਰਸੋਈ ਲਈ 11 ਹਜ਼ਾਰ ਦਾ ਯੋਗਦਾਨ
Ad Position 24