ਰੁਸ਼ੀਕਾ ਮਿੱਤਲ ਤੇ ਰੀਨਾ ਭੱਲਾ ਵਲੋਂ ਸਾਂਝੀ ਰਸੋਈ ਲਈ 7000 ਦੀ ਰਾਸ਼ੀ ਭੇਟ
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ ਰੁਪਏ 10 ਪ੍ਰਤੀ ਥਾਲੀ ਦੀ ਮਾਮੂਲੀ ਦਰ ‘ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ ਰੁਪਏ 10 ਪ੍ਰਤੀ ਥਾਲੀ ਦੀ ਮਾਮੂਲੀ ਦਰ ‘ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਹੁਸ਼ਿਆਰਪੁਰ ਦੀ ਵਾਸੀ ਰੁਸ਼ੀਕਾ ਮਿੱਤਲ ਅਤੇ ਰੀਨਾ ਭੱਲਾ ਵਲੋਂ ਆਪਣੀ ਭੈਣ ਸਵ: ਨੀਨਾ ਨਈਅਰ ਅਤੇ ਜੀਜਾ ਸਵ: ਵਿਨੋਦ ਨਈਅਰ ਦੀ ਯਾਦ ਨੂੰ ਸਮਰਪਿਤ ‘ਬੁੱਕ-ਏ-ਡੇ’ ਪਹਿਲਕਦਮੀ ਅਧੀਨ ਸਾਂਝੀ ਰਸੋਈ ਲਈ ਰਕਮ 7,000 ਰੁਪਏ ਦਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸੰਯੁਕਤ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਦਿੱਤਿਆ ਰਾਣਾ, ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਾਇਸ ਚੇਅਰਮੈਨ ਰਾਜੀਵ ਬਜਾਜ ਆਦਿ ਹਾਜ਼ਰ ਸਨ।