25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਸੇਵਾ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਐੱਸ.ਸੀ ਨਰਸਿੰਗ ਪੰਜਵੇਂ ਸਮੈਸਟਰ ਦੇ ਨਤੀਜੇ ’ਚ ਮਾਰੀਆਂ ਮੱਲਾਂ

ਦਸੂਹਾ, 25 ਨਵੰਬਰ (ਭੁੱਲਰ)- ਜੇ. ਸੀ.

Ad Position 21
No active advertisement
ਨਤੀਜੇ ਵਿਚੋਂ ਮੋਹਰੀ ਰਹੀਆਂ ਤਨਸ਼ੀ, ਸੰਜਨਾ, ਰਮਨਦੀਪ ਕੌਰ ਤੇ ਰੀਆ ਸ਼ਰਮਾ। 26-11-2026
ਦਸੂਹਾ, 25 ਨਵੰਬਰ (ਭੁੱਲਰ)- ਜੇ.ਸੀ. ਡੀ.ਏ.ਵੀ. ਕਾਲਜ ਦਸੂਹਾ ਦੀ ਕਾਮਰਸ ਐਸੋਸੀਏਸ਼ਨ ਵਲੋਂ ਪ੍ਰਿੰਸੀਪਲ ਡਾ. ਭਾਨੂ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਮਰਸ ਵਿਭਾਗ ਦੇ ਮੁਖੀ ਡਾ ਕਾਜਲ ਕਿਰਨ ਦੀ ਅਗਵਾਈ ਵਿਚ ’ਮਹਿਲਾ ਉਦਮਤਾ ਦਿਵਸ’ ਮਨਾਉਂਦਿਆਂ “ਮਹਿਲਾਵਾਂ ਦੇ ਵਿੱਤੀ ਅਤੇ ਸਮਾਜਿਕ ਸਸ਼ਕਤੀਕਰਨ ਦੇ ਸਾਧਨ ਵਜੋਂ ਉਦਮਤਾ”ਵਿਸ਼ੇ ਉੱਤੇ ਸਲੋਗਨ ਲਿਖਣ ਅਤੇ ਲੇਖ ਰਚਨਾ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਮਹਿਲਾਵਾਂ ਦੀ ਵਿੱਤੀ ਆਤਮ-ਨਿਰਭਰਤਾ, ਸਮਾਜਿਕ ਸਮਾਨਤਾ ਅਤੇ ਸਰਵਪੱਖੀ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਵਿਚ ਉਦਮਤਾ ਦੀ ਮਹੱਤਵਪੂਰਨ ਭੂਮਿਕਾ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸੀ । ਇਨ੍ਹਾਂ ਮੁਕਾਬਲਿਆਂ ਵਿਚ ਸਲੋਗਨ ਲਿਖਣ ਮੁਕਾਬਲੇ ਵਿਚ ਨਿਤੀਸ਼ ਕੁਮਾਰ (10+1 ਕਾਮਰਸ) ਨੇ ਪਹਿਲਾ ਸਥਾਨ, ਸੁਰਪ੍ਰੀਤ ਕੌਰ (10+1 ਕਾਮਰਸ) ਨੇ ਦੂਜਾ ਸਥਾਨ ਅਤੇ ਹਰਮਨਦੀਪ ਸਿੰਘ (10+1 ਕਾਮਰਸ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲੇ ਵਿਚ ਸਮ੍ਰਿਤੀ (10+1 ਕਾਮਰਸ) ਨੇ ਪਹਿਲਾ ਸਥਾਨ, ਪਲਕ (10 +2 ਕਾਮਰਸ) ਨੇ ਦੂਜਾ ਸਥਾਨ ਅਤੇ ਤੇਜਸ ਅਰੋੜਾ (10+1 ਕਾਮਰਸ) ਨੇ ਤੀਜਾ ਸਥਾਨ ਹਾਸਲ ਕੀਤਾ। ਦੋਵਾਂ ਮੁਕਾਬਲਿਆਂ ਦੀਆਂ ਐਂਟਰੀਆਂ ਦਾ ਮੁਲਾਂਕਣ ਪ੍ਰੋਫੈਸਰ ਭਾਵਨਾ, ਪ੍ਰੋਫੈਸਰ ਵੰਸ਼ਿਕਾ ਅਤੇ ਪ੍ਰੋਫੈਸਰ ਆਂਚਲ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਦੀ ਰਚਨਾਤਮਿਕਤਾ, ਮੌਲਿਕਤਾ, ਵਿਸ਼ਾ-ਵਸਤੂ ਅਤੇ ਵਿਸ਼ੇ ਨਾਲ ਸਬੰਧਿਤ ਪ੍ਰਸੰਗਿਕਤਾ ਦੇ ਆਧਾਰ ’ਤੇ ਮੁਲਾਂਕਣ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਭਾਨੂ ਗੁਪਤਾ ਨੇ ਕਾਮਰਸ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਕ ਸਮਾਵੇਸ਼ੀ, ਪ੍ਰਗਤੀਸ਼ੀਲ ਅਤੇ ਆਤਮ-ਨਿਰਭਰ ਸਮਾਜ ਦੀ ਸਿਰਜਣਾ ਲਈ ਮਹਿਲਾ ਉਦਮਤਾ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਕਾਮਰਸ ਵਿਭਾਗ ਦੇ ਮੁਖੀ ਡਾ. ਕਾਜਲ ਕਿਰਨ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਦਮਤਾ ਕੇਵਲ ਵਿੱਤੀ ਆਜ਼ਾਦੀ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਮਹਿਲਾਵਾਂ ਵਿਚ ਆਤਮ-ਵਿਸ਼ਵਾਸ, ਅਗਵਾਈ ਦੇ ਗੁਣ, ਫ਼ੈਸਲੇ ਲੈਣ ਦੀ ਸਮਰੱਥਾ ਅਤੇ ਸਮਾਜਿਕ ਸਨਮਾਨ ਵਿਚ ਵੀ ਵਾਧਾ ਕਰਦੀ ਹੈ। ਸਕੂਲ ਇੰਚਾਰਜ ਪ੍ਰੋ. ਨਿਵੇਦਿਕਾ ਨੇ ਵੀ ਵਿਦਿਆਰਥੀਆਂ ਨੂੰ ਅਜਿਹੀਆਂ ਅਕਾਦਮਿਕ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕਾਲਜ ਦੇ ਰਜਿਸਟਰਾਰ ਡਾ. ਅਮਿੱਤ ਸ਼ਰਮਾ ਅਤੇ ਡਾ. ਨਰਿੰਦਰਜੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਂਟੀ ਮਾਈਕ੍ਰੋਬੀਅਲ ਰੇਜ਼ਿਸਟੈਂਸ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਰੁਸ਼ੀਕਾ ਮਿੱਤਲ ਤੇ ਰੀਨਾ ਭੱਲਾ ਵਲੋਂ ਸਾਂਝੀ ਰਸੋਈ ਲਈ 7000 ਦੀ ਰਾਸ਼ੀ ਭੇਟ
Ad Position 24