ਐਂਟੀ ਮਾਈਕ੍ਰੋਬੀਅਲ ਰੇਜ਼ਿਸਟੈਂਸ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਵੱਲੋਂ 18 ਨਵੰਬਰ ਤੋਂ 24 ਨਵੰਬਰ ਤੱਕ ਮਨਾਏ ਜਾ ਰਹੇ ਵਿਸ਼ਵ ਐਂਟੀ ਮਾਈਕ੍ਰੋਬੀਅਲ ਜਾਗਰੂਕਤਾ ਹਫ਼ਤੇ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਵੱਲੋਂ 18 ਨਵੰਬਰ ਤੋਂ 24 ਨਵੰਬਰ ਤੱਕ ਮਨਾਏ ਜਾ ਰਹੇ ਵਿਸ਼ਵ ਐਂਟੀ ਮਾਈਕ੍ਰੋਬੀਅਲ ਜਾਗਰੂਕਤਾ ਹਫ਼ਤੇ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ, ਹੈਲਥ ਐਂਡ ਵੈਲਨੈੱਸ ਸੈਂਟਰਾਂ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲ ਵਿਚ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਮ ਲੋਕਾਂ ਨੂੰ ਐਂਟੀਬਾਇਓਟਿਕ ਅਤੇ ਹੋਰ ਰੋਗਾਣੂਨਾਸ਼ਕ ਦਵਾਈਆਂ ਦੀ ਸਹੀ ਅਤੇ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਐਂਟੀ ਮਾਈਕ੍ਰੋਬੀਅਲ ਰੇਜ਼ਿਸਟੈਂਸ ਅੱਜ ਦੇ ਸਮੇਂ ਵਿਚ ਵਿਸ਼ਵ ਪੱਧਰ ’ਤੇ ਜਨਤਕ ਸਿਹਤ ਲਈ ਇੱਕ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ। ਇਸ ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ ਸਿਹਤ ਕਰਮਚਾਰੀਆਂ ਵੱਲੋਂ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਦੁਰਵਰਤੋਂ ਤੋਂ ਹੋਣ ਵਾਲੇ ਨੁਕਸਾਨ, ਦਵਾਈਆਂ ਦੀ ਸਹੀ ਵਰਤੋਂ, ਹੱਥਾਂ ਦੀ ਸਫ਼ਾਈ ਅਤੇ ਇਨਫੈਕਸ਼ਨ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।