25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮਨੋਜ ਸ਼ਰਮਾ ਨੂੰ ਮੰਡਲ ਪ੍ਰਧਾਨ ਪਲਾਹਾ ਨੇ ਕੀਤਾ ਸਨਮਾਨਿਤ

ਮੁਕੇਰੀਆਂ, 25 ਨਵੰਬਰ (ਰਾਮਗੜ੍ਹੀਆ)-ਭਾਜਪਾ ਦੇ ਸਰਕਲ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਭਾਜਪਾ ਅਹੁਦੇਦਾਰਾਂ ਦੀ ਮੀਟਿੰਗ ਆਪਣੇ ਨਿਵਾਸ ਸਥਾਨ ’ਤੇ ਕੀਤੀ। ਇਸ ਮੌਕੇ ਭਾਜਪਾ ਦੇ ਨਵ-ਨਿਯੁਕਤ ਪਬਲਿਸਿਟੀ ਸੈੱਲ ਦੇ ਸੂਬਾ ਸਹਿ-ਸੰਯੋਜਕ ਮਨੋਜ ਸ਼ਰਮਾ ਸਮੇਤ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਮੁਕੇਰੀਆਂ, 25 ਨਵੰਬਰ (ਰਾਮਗੜ੍ਹੀਆ)-ਭਾਜਪਾ ਦੇ ਸਰਕਲ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਭਾਜਪਾ ਅਹੁਦੇਦਾਰਾਂ ਦੀ ਮੀਟਿੰਗ ਆਪਣੇ ਨਿਵਾਸ ਸਥਾਨ ’ਤੇ ਕੀਤੀ। ਇਸ ਮੌਕੇ ਭਾਜਪਾ ਦੇ ਨਵ-ਨਿਯੁਕਤ ਪਬਲਿਸਿਟੀ ਸੈੱਲ ਦੇ ਸੂਬਾ ਸਹਿ-ਸੰਯੋਜਕ ਮਨੋਜ ਸ਼ਰਮਾ ਸਮੇਤ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨਿਯੁਕਤੀਆਂ ਲਈ ਵਿਸ਼ੇਸ਼ ਤੌਰ ’ਤੇ ਹੁਸ਼ਿਆਰਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਦੀਪ ਸਿੰਘ ਪਲਾਹਾ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਨ੍ਹਾਂ ਦੀ ਮਿਹਨਤ ਅਤੇ ਸਮਰਪਣ ਨਾਲ ਪਾਰਟੀ ਮਜ਼ਬੂਤ ਤੇ ਸਮਰੱਥ ਬਣਦੀ ਹੈ। ਵਰਕਰਾਂ ਦਾ ਸਨਮਾਨ ਕਰਨਾ ਪਾਰਟੀ ਦਾ ਮੁੱਢਲਾ ਫ਼ਰਜ਼ ਹੈ। ਪਲਾਹਾ ਨੇ ਕਿਹਾ ਕਿ ਮੁਕੇਰੀਆਂ ਖੇਤਰ ਦੇ ਲੋਕ ਸਰਕਾਰ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਲੋਕ 2027 ਦੀਆਂ ਚੋਣਾਂ ਵਿਚ ਭਾਜਪਾ ਨੂੰ ਇੱਕ ਵਿਕਲਪ ਵਜੋਂ ਦੇਖ ਰਹੇ ਹਨ। ਇਸ ਮੌਕੇ ਨਵ-ਨਿਯੁਕਤ ਸੂਬਾ ਸਹਿ-ਸੰਯੋਜਕ ਮਨੋਜ ਸ਼ਰਮਾ ਨੇ ਭਾਜਪਾ ਦੇ ਸਮੁੱਚੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਕੇਰੀਆਂ ਮੰਡਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਵਿਸ਼ੇਸ਼ ਮੌਕੇ ’ਤੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਵਿਕਾਸ ਮਨਕੋਟੀਆ, ਸਕੱਤਰ ਰਾਜਿੰਦਰ ਕੁਮਾਰ, ਸਕੱਤਰ ਅੰਮ੍ਰਿਤ ਸ਼ਰਮਾ ਧਨੋਆ , ਮੰਡਲ ਜਨਰਲ ਸਕੱਤਰ ਕੁਲਦੀਪ ਰਾਜ ਕਾਲਾ, ਮੰਡਲ ਜਨਰਲ ਸਕੱਤਰ ਰਾਜੇਸ਼ ਮਹਾਜਨ, ਰਾਜੇਸ਼ ਵਰਮਾ ਅਤੇ ਸੰਜੀਵ ਮਹਾਜਨ ਨੂੰ ਵੀ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਸੂਰਮ ਸਿੰਘ, ਸਰਪੰਚ ਰਣਜੀਤ ਸਿੰਘ, ਸਰਪੰਚ ਰਵੀ ਕੁਮਾਰ, ਠਾਕੁਰ ਸ਼ਿਵਦੇਵ, ਸਾਹਿਲ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਿੰਡ ਪੰਡੋਰੀ ਵਿਖੇ ਨਗਰ ਕੀਰਤਨ ਸਜਾਇਆ
Ad Position 24