25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭੋਗ ’ਤੇ ਵਿਸ਼ੇਸ਼-ਮਾਤਾ ਪ੍ਰੇਮ ਕੌਰ

ਦਸੂਹਾ :- ਸ੍ਰੀ ਅਕਾਲ ਸਾਹਿਬ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਖੁਣਖੁਣ ਕਲਾਂ ਦੀ ਮਾਤਾ ਪ੍ਰੇਮ ਕੌਰ ਦਾ ਜਨਮ ਮੋਹਨ ਸਿੰਘ ਅਤੇ ਪ੍ਰੀਤਮ ਕੌਰ ਦੇ ਗ੍ਰਹਿ ਬੜੋਦਾ ਵਿਖੇ 1945 ਨੂੰ ਹੋਇਆ। ਉਹ ਬਚਪਨ ਤੋਂ ਹੀ ਧਾਰਮਿਕ ਬਿਰਤੀ ਦੇ ਮਾਲਕ ਸਨ ਅਤੇ ਉਨ੍ਹਾਂ ਨੇ ਅੰਮ੍ਰਿਤ ਪਾਨ ਕੀਤਾ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 26-11-2026
ਦਸੂਹਾ :- ਸ੍ਰੀ ਅਕਾਲ ਸਾਹਿਬ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਖੁਣਖੁਣ ਕਲਾਂ ਦੀ ਮਾਤਾ ਪ੍ਰੇਮ ਕੌਰ ਦਾ ਜਨਮ ਮੋਹਨ ਸਿੰਘ ਅਤੇ ਪ੍ਰੀਤਮ ਕੌਰ ਦੇ ਗ੍ਰਹਿ ਬੜੋਦਾ ਵਿਖੇ 1945 ਨੂੰ ਹੋਇਆ। ਉਹ ਬਚਪਨ ਤੋਂ ਹੀ ਧਾਰਮਿਕ ਬਿਰਤੀ ਦੇ ਮਾਲਕ ਸਨ ਅਤੇ ਉਨ੍ਹਾਂ ਨੇ ਅੰਮ੍ਰਿਤ ਪਾਨ ਕੀਤਾ ਹੋਇਆ ਸੀ। ਉਹ ਨਿਤਨੇਮ ਦੇ ਧਾਰਨੀ ਸਨ ਅਤੇ ਮਿੱਠ ਬੋਲੜੇ ਸਨ। ਉਨ੍ਹਾਂ ਦਾ ਵਿਆਹ ਪਿੰਡ ਡਾਕਟਰ ਅਜੀਤ ਸਿੰਘ ਨਾਲ ਪਿੰਡ ਖੁਣਖੁਣ ਕਲਾਂ ਵਿਖੇ ਹੋਇਆ। ਉਨ੍ਹਾਂ ਦੇ ਗ੍ਰਹਿ 2 ਲੜਕੇ ਅਤੇ 1 ਲੜਕੀ ਨੇ ਜਨਮ ਲਿਆ ਜਿਨ੍ਹਾਂ ਨੂੰ ਉਨ੍ਹਾਂ ਨੇ ਉੱਚ ਵਿੱਦਿਆ ਦਿਵਾਈ। ਉਨ੍ਹਾਂ ਦੇ ਵੱਡੇ ਸਪੁੱਤਰ ਗੁਰਵਿੰਦਰ ਸਿੰਘ ਲੁਧਿਆਣਾ ਵਿਖੇ ਰਹਿ ਰਹੇ ਹਨ ਜਦਕਿ ਛੋਟੇ ਸਪੁੱਤਰ ਜੇ.ਈ ਸਤਨਾਮ ਸਿੰਘ ਜੋ ਕਿ ਬਿਜਲੀ ਬੋਰਡ ਦੇ ਵਿਚੋਂ ਸੇਵਾ ਮੁਕਤ ਹੋਏ ਹਨ ਅਤੇ ਉਹ ਗ੍ਰਿਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪਾਵਰ ਕਾਮ ਤੇ ਟਰਾਂਸਕੋ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਹੁਣ ਸ਼੍ਰੀ ਅਕਾਲ ਸਾਹਿਬ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਵਜੋਂ ਆਪਣੀਆਂ ਅਣਥੱਕ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਆਪਣੇ ਸਪੁੱਤਰਾਂ ਨੂੰ ਸਮਾਜ ਸੇਵਾ ਕਰਨ ਦੀ ਜਾਂਚ ਸਿਖਾਈ ਅਤੇ ਉੱਚਾ ਜੀਵਨ ਜਿਊਣ ਦੀ ਜਾਚ ਦਿੱਤੀ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਅਣਥੱਕ ਸੇਵਾ ਕੀਤੀ ਅਤੇ ਸਾਰੀ ਉਮਰ ਲੋੜਵੰਦਾਂ ਦੀ ਨਿਸ਼ਕਾਮ ਸੇਵਾ ਕੀਤੀ। ਉਹ 19 ਨਵੰਬਰ ਨੂੰ ਇਸ ਫ਼ਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਗਏ। ਉਨ੍ਹਾਂ ਨਮਿੱਤ ਰੱਖੇ ਸਹਿਜ ਪਾਠ ਦੇ ਭੋਗ 27 ਨਵੰਬਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਖੁਣਖੁਣ ਕਲਾਂ ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੈਣਗੇ। ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਖੁਣਖੁਣ ਕਲਾਂ ਵਿਖੇ 1.30 ਵਜੇ ਤੱਕ ਹੋਵੇਗਾ। - ਭੁੱਲਰ
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੱਠਜੋੜ ਰਾਜਨੀਤਿਕ ਸ਼ਾਖ਼ ਬਚਾਉਣ ਲਈ ਹੋਇਆ-ਨਿਰਮਲ ਸਿੰਘ ਪੰਜਾਬ ਦੇ ਲੋਕ ਆਪਣੇ ਨਾਲ ਹੋਈਆਂ ਵਧੀਕੀਆਂ ਨੂੰ ਭੁੱਲ ਨਹੀਂ ਸਕਦੇ
Ad Position 24