25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵੋਕੇਸ਼ਨਲ ਸਿੱਖਿਆ ਤਹਿਤ ਵਿਦਿਆਰਥੀਆਂ ਦੀ ਵਿਰਦੀ ਇੰਜੀਨੀਅਰਿੰਗ ਵਰਕਸ਼ਾਪ ਦਸੂਹਾ ਵਿਖੇ ਵਿਜ਼ਟ ਕਰਵਾਈ

ਦਸੂਹਾ, 25 ਨਵੰਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਗਾ ਦੇ ਵੋਕੇਸ਼ਨਲ ਸਿੱਖਿਆ ਅਧੀਨ ਨੌਵੀਂ ਤੋਂ ਪਲਸ ਵਨ ਕਲਾਸ ਦੇ ਵਿਦਿਆਰਥੀਆਂ ਦੀ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਵਿਖੇ ਵਿਜ਼ਟ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਫ਼ੈਕਟਰੀ ’ਚ ਸੂਬਾ ਪੱਧਰ ’ਤੇ ਬਣਾਈਆਂ ਜਾ ਰਹੀਆਂ ਟੋਕਾਂ ਮਸ਼ੀਨਾਂ, ਜੈੱਨਰੇਟਰਾਂ ਬੇਲਣੇ ਅਤੇ ਹੋਰ ਸਮਾਨ ਸਬੰਧੀ ਡੂੰਘੀ ਦਿਲਚਸਪੀ ਦਿਖਾਈ।

Ad Position 21
No active advertisement
ਅਜੀਤ ਡੈਸਕ 26-11-2026
ਦਸੂਹਾ, 25 ਨਵੰਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਗਾ ਦੇ ਵੋਕੇਸ਼ਨਲ ਸਿੱਖਿਆ ਅਧੀਨ ਨੌਵੀਂ ਤੋਂ ਪਲਸ ਵਨ ਕਲਾਸ ਦੇ ਵਿਦਿਆਰਥੀਆਂ ਦੀ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਵਿਖੇ ਵਿਜ਼ਟ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਫ਼ੈਕਟਰੀ ’ਚ ਸੂਬਾ ਪੱਧਰ ’ਤੇ ਬਣਾਈਆਂ ਜਾ ਰਹੀਆਂ ਟੋਕਾਂ ਮਸ਼ੀਨਾਂ, ਜੈੱਨਰੇਟਰਾਂ ਬੇਲਣੇ ਅਤੇ ਹੋਰ ਸਮਾਨ ਸਬੰਧੀ ਡੂੰਘੀ ਦਿਲਚਸਪੀ ਦਿਖਾਈ। ਇਸ ਮੌਕੇ ਦੀਪਕ ਕੁਮਾਰ, ਮੀਨਾ ਬਾਸੂਦੇਵ, ਸੋਨਮ ਬਡਿਆਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਲੋਹੇ ਨੂੰ ਢਾਲਣ ਵਾਲੀਆਂ ਮਸ਼ੀਨਾਂ ਅਤੇ ਲੋਹੇ ਨੂੰ ਖ਼ਰਾਦ ਦੀਆਂ ਮਸ਼ੀਨਾਂ ਵਿਚ ਢਾਲ ਕੇ ਵੱਖ ਵੱਖ ਜਨਰੇਟਰ ਰਸ ਕੱਢਣ ਵਾਲੇ ਬੇਲਣੇ, ਟੋਕੇ ਦੀਆਂ ਮਸ਼ੀਨਾਂ ਤਿਆਰ ਕਰਨ ਤੋਂ ਇਲਾਵਾ ਹੋਰ ਲੋਹੇ ਨਾਲ ਸੰਬੰਧਿਤ ਤਿਆਰ ਕਰਨ ਸਬੰਧੀ ਸਿੱਖਿਆ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਿਜ਼ਟ ਰਾਹੀਂ ਵਿਦਿਆਰਥੀਆਂ ਨੂੰ ਬਹੁਤ ਕੁੱਝ ਨਵਾਂ ਸਿੱਖਣ ਨੂੰ ਮਿਲਿਆ। ਇਸ ਮੌਕੇ ਵਿਰਦੀ ਇੰਜੀਨੀਅਰਿੰਗ ਵਰਕਸ ਦੇ ਮਾਲਕ ਮਹਿੰਦਰ ਸਿੰਘ ਵਿਰਦੀ, ਕਮਲਦੀਪ ਸਿੰਘ ਵਿਰਦੀ ਨੇ ਆਏ ਹੋਏ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਜੀ ਆਇਆ ਕਿਹਾ। ਉਨ੍ਹਾਂ ਨੇ ਦੱਸਿਆ ਕਿ ਵਿਰਦੀ ਇੰਜੀਨੀਅਰਿੰਗ ਵਰਕਸ ਫ਼ੈਕਟਰੀ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਭਰ ਤੋਂ ਇਲਾਵਾ ਭਾਰਤ ਦੇ ਹੋਰ ਰਾਜਾਂ ਵਿਚ ਲੋਹੇ ਦੇ ਸਮਾਨ ਨੂੰ ਵੇਚਣ ਲਈ ਮਸ਼ਹੂਰ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ੈਕਟਰੀ ਨੂੰ ਮਾਝਾ ਟੋਕਾ ਫ਼ੈਕਟਰੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਜਿੱਥੋਂ ਟੋਕੇ ਬਣ ਕੇ ਸੂਬੇ ਭਰ ਦੇ ਵੱਖ-ਵੱਖ ਜ਼ਿਲਿਆਂ ਵਿਚ ਜਾਂਦੇ ਹਨ। ਇਸ ਮੌਕੇ ਰਵਿੰਦਰ ਸਿੰਘ ਵਿਰਦੀ, ਗੁਰਜੀਤ ਸਿੰਘ, ਮਨਦੀਪ ਕੌਰ, ਪ੍ਰਭਬੀਰ ਸਿੰਘ ਆਦਿ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਸੁਪਰ ਫੁੱਟਬਾਲ ਲੀਗ ’ਚ ਚੇਨਈ ਵਲੋਂ ਖੇਡ ਰਿਹਾ ਹੈ ਖ਼ਾਲਸਾ ਕਾਲਜ ਮਾਹਿਲਪੁਰ ਦਾ ਖਿਡਾਰੀ ਹਰਮਨਦੀਪ ਸਿੰਘ ਅਗਲੀ ਖ਼ਬਰ ਵਿਧਾਇਕਾਂ ਤੇ 3 ਸੰਸਦ ਮੈਂਬਰਾਂ ਦੇ ਹਲਕਿਆਂ ’ਚੋਂ ਲੰਘਣ ਵਾਲੀ ਗੜ੍ਹਸ਼ੰਕਰ-ਆਦਮਪੁਰ ਸੜਕ ਬਣੀ ਲੋਕਾਂ ਲਈ ਜਾਨ ਦਾ ਖੌਅ
Ad Position 24