ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਮਦਾਸਪੁਰ ’ਚ 6 ਰੋਜ਼ਾ ਰਾਤਰੀ ਗੁਰਮਤਿ ਸਮਾਗਮ ਆਰੰਭ
ਗੜ੍ਹਦੀਵਾਲਾ, 25 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕਰਵਾਇਆ ਜਾ ਰਿਹਾ 6 ਰੋਜ਼ਾ ਰਾਤਰੀ ਗੁਰਮਤਿ ਸਮਾਗਮ ਆਰੰਭ ਹੋ ਗਿਆ। ਸਮਾਗਮ ਦੀ ਆਰੰਭਤਾ ਸਮੇਂ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਮਾਗਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਗੜ੍ਹਦੀਵਾਲਾ, 25 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕਰਵਾਇਆ ਜਾ ਰਿਹਾ 6 ਰੋਜ਼ਾ ਰਾਤਰੀ ਗੁਰਮਤਿ ਸਮਾਗਮ ਆਰੰਭ ਹੋ ਗਿਆ। ਸਮਾਗਮ ਦੀ ਆਰੰਭਤਾ ਸਮੇਂ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਮਾਗਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੰਤ ਕੀਰਤਨੀਏ ਭਾਈ ਹਰਪਾਲ ਸਿੰਘ ਦਸੂਹਾ, ਭਾਈ ਕੁਲਵਿੰਦਰ ਸਿੰਘ ਰਾਵਾਂ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ, ਭਾਈ ਬਲਵਿੰਦਰ ਸਿੰਘ ਥੇਂਦਾ, ਭਾਈ ਦਵਿੰਦਰ ਸਿੰਘ ਬੋਦਲਾ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਦੁਆਰਾ ਨਿਹਾਲ ਕੀਤਾ ਜਦ ਕਿ ਭਾਈ ਜਸਪਾਲ ਸਿੰਘ ਸ਼ਾਂਤ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਤੇ ਡਾ. ਹਰਮਿੰਦਰ ਸਿੰਘ ਸਹਿਜ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ, ਚਰਨਜੀਤ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਿੰਦਰ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਪ੍ਰੀਤਮ ਸਿੰਘ, ਪ੍ਰਭਜੋਤ ਸਿੰਘ, ਪ੍ਰਭਦੀਪ ਸਿੰਘ, ਜੋਬਨਪ੍ਰੀਤ ਸਿੰਘ, ਇੱਕਜੋਤ ਸਿੰਘ, ਗਿਆਨ ਸਿੰਘ, ਸ਼ੀਤਲ ਸਿੰਘ, ਬਹਾਦਰ ਸਿੰਘ, ਸ਼ੌਕੀਨ ਸਿੰਘ, ਦਰਸ਼ਨ ਸਿੰਘ, ਤਜਿੰਦਰ ਸਿੰਘ, ਤਰਲੋਕ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।