25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਦਲਾਅ ਦੇ ਨਾਂਅ ’ਤੇ ਪੰਜਾਬ ਨਾਲ ਹੋਇਆ ਧੋਖਾ, 2027 ’ਚ ਜਨਤਾ ਲਵੇਗੀ ਹਿਸਾਬ: ਅਰੋੜਾ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਚੱਲ ਰਹੇ ਚੋਣ ਪ੍ਰਚਾਰ ਮੁਹਿੰਮ ਨੂੰ ਪਿੰਡ ਬੱਸੀ ਕਿੱਕਰਾਂ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਕਾਂਗਰਸ ਪਾਰਟੀ ਪ੍ਰਤੀ ਆਪਣਾ ਸਮਰਥਨ ਜ਼ਾਹਿਰ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਵੱਡੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਚੱਲ ਰਹੇ ਚੋਣ ਪ੍ਰਚਾਰ ਮੁਹਿੰਮ ਨੂੰ ਪਿੰਡ ਬੱਸੀ ਕਿੱਕਰਾਂ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਕਾਂਗਰਸ ਪਾਰਟੀ ਪ੍ਰਤੀ ਆਪਣਾ ਸਮਰਥਨ ਜ਼ਾਹਿਰ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਵੱਡੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਪ੍ਰਚਾਰ ਵਿਚ ਜ਼ਿਆਦਾ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਨੂੰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕੋਈ ਅਜਿਹਾ ਵੱਡਾ ਵਿਕਾਸ ਪ੍ਰੋਜੈਕਟ ਨਹੀਂ ਮਿਲਿਆ, ਜਿਸ ਨੂੰ ਸਰਕਾਰ ਆਪਣੀ ਪ੍ਰਾਪਤੀ ਵਜੋਂ ਲੋਕਾਂ ਸਾਹਮਣੇ ਪੇਸ਼ ਕਰ ਸਕੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਏ ਗੱਠਜੋੜ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸਾਹਮਣੇ ਇਨ੍ਹਾਂ ਪਾਰਟੀਆਂ ਨੂੰ ਆਪਣੇ ਪੁਰਾਣੇ ਸਿਆਸੀ ਫ਼ੈਸਲਿਆਂ ਅਤੇ ਕਾਰਜਕਾਲ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ 2027 ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾਵੇਗਾ। ਇਸ ਮੌਕੇ ਕੈਪਟਨ ਕਰਮ ਚੰਦ, ਬਾਬਾ ਰਾਮ ਲਾਲ, ਬਾਬਾ ਰਾਮ ਕ੍ਰਿਸ਼ਨ, ਕੈਪਟਨ ਗੁਰਮੀਤ ਸਿੰਘ ਮੱਲ੍ਹੀ, ਸਰਬਜੀਤ ਸਿੰਘ ਸਾਬੀ, ਜਸਵਿੰਦਰ ਸਿੰਘ ਬਿੰਦਰ, ਡਾ. ਕੁਲਦੀਪ ਸਿੰਘ ਬਲਾਕ ਪ੍ਰਧਾਨ, ਦਿਹਾਤੀ, ਰਾਮ ਕ੍ਰਿਸ਼ਨ ਅਤੇ ਕੁਲਦੀਪ ਅਰੋੜਾ ਸਰਪੰਚ ਸਮੇਤ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਿੰਪਾ ਨੇ ਸਕੀਮ ਨੰਬਰ-2 ’ਚ 36.20 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ ਗਣਨਾਕਾਰਾਂ ਨੂੰ ਕਿੱਟਾਂ ਵੰਡੀਆਂ
Ad Position 24