25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਿੰਪਾ ਨੇ ਸਕੀਮ ਨੰਬਰ-2 ’ਚ 36.20 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀ ਸਕੀਮ ਨੰਬਰ-2 (ਰਾਜੀਵ ਗਾਂਧੀ ਐਵਿਨਿਊ) ’ਚ ਫਗਵਾੜਾ ਰੋਡ ਵੱਲ ਸਥਿਤ ਪਲਾਟਾਂ ਦੇ ਸਾਹਮਣੇ ਸੜਕ ਨਿਰਮਾਣ ਅਤੇ ਸੁੰਦਰੀਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ। ਕਰੀਬ 36.

Ad Position 21
No active advertisement
ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀ ਸਕੀਮ ਨੰਬਰ-2 (ਰਾਜੀਵ ਗਾਂਧੀ ਐਵਿਨਿਊ) ’ਚ ਫਗਵਾੜਾ ਰੋਡ ਵੱਲ ਸਥਿਤ ਪਲਾਟਾਂ ਦੇ ਸਾਹਮਣੇ ਸੜਕ ਨਿਰਮਾਣ ਅਤੇ ਸੁੰਦਰੀਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ। ਕਰੀਬ 36.20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਕਾਰਜ ਤਹਿਤ 32 ਫੁੱਟ ਚੌੜੀ ਅਤੇ ਲਗਭਗ 720 ਫੁੱਟ ਲੰਬੀ ਸੜਕ ’ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸੜਕ ਦੇ ਨਾਲ ਲੱਗਦੇ ਗੰਦੇ ਨਾਲੇ ’ਤੇ ਕੰਕਰੀਟ ਦੀ ਸਲੈਬ ਪਾਉਣ ਦਾ ਕੰਮ ਵੀ ਕਰਵਾਇਆ ਜਾਵੇਗਾ। ਇਸ ਪ੍ਰਾਜੈਕਟ ਦਾ ਕੁੱਲ ਖੇਤਰਫਲ ਲਗਭਗ 23 ਹਜ਼ਾਰ ਵਰਗ ਫੁੱਟ ਹੈ । ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਦੱਸਿਆ ਕਿ ਸਕੀਮ ਨੰਬਰ -2 ਦੇ ਇਸ ਹਿੱਸੇ ਵਿਚ ਪਿਛਲੇ ਲਗਭਗ 15 ਸਾਲਾਂ ਤੋਂ ਕੋਈ ਵਿਕਾਸ ਕਾਰਜ ਨਹੀਂ ਹੋਇਆ ਸੀ। ਇਲਾਕਾ ਵਾਸੀਆਂ ਦੀ ਜਾਇਜ਼ ਮੰਗ ਨੂੰ ਦੇਖਦਿਆਂ ਟਰੱਸਟ ਵੱਲੋਂ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੀਮ ਨੰਬਰ-2 ਵਿਚ ਸੜਕਾਂ ’ਤੇ ਲੁੱਕ ਪਾਉਣ, ਪਾਣੀ ਦੀ ਸਪਲਾਈ, ਸੀਵਰੇਜ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਸਮੇਤ ਲਗਭਗ 90 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਸਮੇਤ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਮਿਲੇਗੀ ਇਕ ਇਮਾਨਦਾਰ ਸਰਕਾਰ -ਬੀਬੀ ਜਗੀਰ ਕੌਰ, ਅਮਨ ਗਿੱਲ ਝਿੰਗੜ ਅਗਲੀ ਖ਼ਬਰ ਬਦਲਾਅ ਦੇ ਨਾਂਅ ’ਤੇ ਪੰਜਾਬ ਨਾਲ ਹੋਇਆ ਧੋਖਾ, 2027 ’ਚ ਜਨਤਾ ਲਵੇਗੀ ਹਿਸਾਬ: ਅਰੋੜਾ
Ad Position 24