26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ’ਚ 99 ਫ਼ੀਸਦੀ ਟੀਚਾ ਕੀਤਾ ਹਾਸਿਲ-ਡਾ. ਗਰਗ

ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਹੁਸ਼ਿਆਰਪੁਰ ’ਚ ਚਲਾਈ ਗਈ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਹੁਸ਼ਿਆਰਪੁਰ ’ਚ ਚਲਾਈ ਗਈ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ। ਮੁਹਿੰਮ ਦੌਰਾਨ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੇ ਕੁੱਲ 1,40,768 ਬੱਚਿਆਂ ਦੇ ਟੀਚੇ ਦੇ ਮੁਕਾਬਲੇ 1,39,130 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ, ਜਿਸ ਨਾਲ ਜ਼ਿਲ੍ਹੇ ਵਿਚ 99 ਫ਼ੀਸਦੀ ਕਵਰੇਜ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਬੂਥ ਗਤੀਵਿਧੀਆਂ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਕਰਮਚਾਰੀਆਂ ਵੱਲੋਂ ਮੁਹਿੰਮ ਦੌਰਾਨ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਤੱਕ ਪਹੁੰਚ ਕੀਤੀ ਜਾ ਸਕੇ। ਡਾ. ਸੀਮਾ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ ਕਵਰੇਜ 99 ਫ਼ੀਸਦੀ ਰਹੀ ਹੈ, ਪਰ ਸ਼ਹਿਰੀ ਹੁਸ਼ਿਆਰਪੁਰ ਵਿਚ ਬੱਚਿਆਂ ਦਾ ਟੀਚਾ ਪੂਰਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ਼ਹਿਰੀ ਹੁਸ਼ਿਆਰਪੁਰ ‘ਚ 21,093 ਬੱਚਿਆਂ ਦੇ ਟੀਚੇ ਦੇ ਮੁਕਾਬਲੇ 18,957 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੀ ਦਲਦਲ ਵਿਚ ਧੱਕਿਆ : ਐਡ.ਜੋਸ਼ੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਮਿਲੇਗੀ ਇਕ ਇਮਾਨਦਾਰ ਸਰਕਾਰ -ਬੀਬੀ ਜਗੀਰ ਕੌਰ, ਅਮਨ ਗਿੱਲ ਝਿੰਗੜ
Ad Position 24