ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੀ ਦਲਦਲ ਵਿਚ ਧੱਕਿਆ : ਐਡ.ਜੋਸ਼ੀ
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੀ ਦਲਦਲ ਵਿਚ ਧੱਕ ਦਿੱਤਾ ਹੈ। ਲੋਕ ਪੰਜਾਬ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ।
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੀ ਦਲਦਲ ਵਿਚ ਧੱਕ ਦਿੱਤਾ ਹੈ। ਲੋਕ ਪੰਜਾਬ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ। ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਜ਼ਮੀਨ-ਆਸਮਾਨ ਦਾ ਫ਼ਰਕ ਹੈ, ਜਿਸ ਦਾ ਜਵਾਬ ਪੰਜਾਬ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਵੇਗੀ। ਇਹ ਵਿਚਾਰ ਹਲਕਾ ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਬੂਥ ਪੱਧਰ ’ਤੇ ਆਯੋਜਿਤ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਅੱਜ ਤੱਕ ਪੂਰੇ ਨਹੀਂ ਹੋਏ। ਸੂਬੇ ਦੇ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਰੋਹਿਤ ਜੋਸ਼ੀ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ। ਇਸ ਮੌਕੇ ਸੁਰਿੰਦਰ ਸਿੱਧੂ, ਕੁੱਕੂ ਚੰਦਨ, ਕਰਮ ਚੰਦ, ਸ਼ਿੰਗਾਰਾ ਰਾਮ, ਪ੍ਰੇਮ ਚੰਦ, ਅਮਰਜੀਤ, ਮਨਜੀਤ ਕੌਰ, ਪਰਮਜੀਤ ਕੌਰ, ਸੁਰਿੰਦਰ ਕਾਲਾ ਆਦਿ ਕਾਂਗਰਸੀ ਵਰਕਰ ਵੀ ਮੌਜੂਦ ਸਨ।