26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਸਮਾਪਤੀ ਸਮਾਰੋਹ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਲਾਜਵੰਤੀ ਸਟੇਡੀਅਮ ਵਿਖੇ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। 29 ਨਵੰਬਰ ਨੂੰ ਹੋਣ ਵਾਲੇ ਇਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਏ.

Ad Position 21
No active advertisement
ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਸਮਾਪਤੀ ਸਮਾਰੋਹ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਲਾਜਵੰਤੀ ਸਟੇਡੀਅਮ ਵਿਖੇ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। 29 ਨਵੰਬਰ ਨੂੰ ਹੋਣ ਵਾਲੇ ਇਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਏ.ਡੀ.ਸੀ ਦਸੂਹਾ ਅਤੇ ਆਰ.ਟੀ.ਓ ਅਮਨਦੀਪ ਕੌਰ ਘੁੰਮਣ, ਨਗਰ ਨਿਗਮ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਐੱਸ.ਡੀ.ਐਮ ਪਰਮਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਪਤੀ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੁਰੱਖਿਆ ਪ੍ਰਬੰਧਾਂ, ਸਾਫ਼-ਸਫ਼ਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਸਭਿਆਚਾਰਕ ਪ੍ਰੋਗਰਾਮਾਂ, ਪਾਰਕਿੰਗ ਵਿਵਸਥਾ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਪਤੀ ਸਮਾਰੋਹ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਅਤੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਪੂਰੀ ਗੰਭੀਰਤਾ ਨਾਲ ਨਿਭਾਉਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਨੇ ਮਾਸਿਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ
Ad Position 24