ਕੀਰਤਨ ਦਰਬਾਰ ਭਲਕੇ
ਕੋਟਫ਼ਤੂਹੀ, 25 ਨਵੰਬਰ (ਅਟਵਾਲ)-ਬਿੰਜੋਂ ਵਾਲੀ ਕੁਟੀਆ ਵਿਖੇ ਸੰਤ ਹਰੀ ਸਿੰਘ, ਸੰਤ ਬਲਵੀਰ ਸਿੰਘ, ਸੰਤ ਜਸਵੰਤ ਸਿੰਘ ਦੀ ਯਾਦ ਵਿਚ ਸੰਤ ਬਾਬਾ ਅਮਰੀਕ ਸਿੰਘ ਨੈਕੀ ਵਾਲਿਆਂ ਦੀ ਸਰਪ੍ਰਸਤੀ ਹੇਠ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਗਿੱਲ, ਸੰਦੀਪ ਸਿੰਘ ਸੈਂਡੀ, ਗੋਲਡੀ ਰਾਣਾ, ਪਰਮਜੀਤ ਸਿੰਘ ਰੱਕੜ ਆਦਿ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਬਾਬਾ ਰਾਜਿੰਦਰ ਸਿੰਘ ਖੰਡੂਪੁਰ, ਭਾਈ ਪ੍ਰਦੀਪ ਸਿੰਘ, ਭਾਈ ਗੁਰਦੇਵ ਸਿੰਘ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।
ਅਜੀਤ ਡੈਸਕ
26-11-2026