650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਸਵਾਗਤ
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਰਨਛੋਹ ਗੰਗਾ ਅਤੇ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਤੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਪਹੁੰਚਣ ’ਤੇ ਹੈੱਡ ਗ੍ਰੰਥੀ ਬਾਬਾ ਕੁਲਵਿੰਦਰ ਸਿੰਘ ਨੇ ਪਹੁੰਚੇ ਸੰਤਾਂ-ਮਹਾਂਪੁਰਸ਼ਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ।
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਰਨਛੋਹ ਗੰਗਾ ਅਤੇ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਤੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਪਹੁੰਚਣ ’ਤੇ ਹੈੱਡ ਗ੍ਰੰਥੀ ਬਾਬਾ ਕੁਲਵਿੰਦਰ ਸਿੰਘ ਨੇ ਪਹੁੰਚੇ ਸੰਤਾਂ-ਮਹਾਂਪੁਰਸ਼ਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ। ਇਸ ਮੌਕੇ ਦਲਜੀਤ ਸਿੰਘ ਬੈਂਸ, ਰਾਜ ਕੁਮਾਰ ਪਾਹਲੇਵਾਲ ਨੇ ਵੱਖ-ਵੱਖ ਥਾਈਂ ਯਾਤਰਾ ਦੇ ਸਵਾਗਤ ਲਈ ਮੋਹਰੀ ਭੂਮਿਕਾ ਅਦਾ ਕੀਤੀ। ਗੜ੍ਹਸ਼ੰਕਰ ਵਿਖੇ ਸਵਾਗਤ ਦੌਰਾਨ ਸੰਤ ਸਤਵਿੰਦਰ ਗਿਰੀ, ਸਤਨਾਮ ਸਿੰਘ ਬੇਦੀ 19ਵੀਂ ਪੀੜ੍ਹੀ ਗੁਰੂ ਨਾਨਕ ਦੇਵ ਜੀ, ਸੰਤ ਸੁਖਵਿੰਦਰ ਦਾਸ ਜਲੰਧਰ ਵਾਲਿਆਂ ਤੋਂ ਇਲਾਵਾ ਪ੍ਰੋਫੈਸਰ ਦਵਿੰਦਰ ਸ਼ਰਮਾ, ਬਾਬਾ ਜਸਵੀਰ ਸਿੰਘ ਮਹਿੰਦਪੁਰ, ਦਲਜੀਤ ਸਿੰਘ ਬੈਂਸ ਖੁਰਦਾਂ, ਸੋਮ ਨਾਥ ਤਕਲਾ, ਰਣਜੀਤ ਸਿੰਘ, ਵਿਕਰਾਂਤ ਅਗਨੀਹੋਤਰੀ, ਪਰਮਜੀਤ ਰੱਤੇਵਾਲ, ਰਾਜ ਕੁਮਾਰ ਰਾਣਾ ਪਾਹਲੇਵਾਲ, ਰਮਨ ਕੁਮਾਰ, ਆਗਮਨ ਸਿੰਘ ਬਿਲੜੋਂ ਤੇ ਹੋਰ ਹਾਜ਼ਰ ਹੋਏ।