25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਨੂੰ ਬੁਰੀ ਤਰ੍ਹਾਂ ਨਕਾਰ ਦੇਣਗੇ-ਸਿੰਗੜੀਵਾਲਾ

ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਗੱਠਜੋੜ ਦਾ ਐਲਾਨ ਕੀਤਾ ਗਿਆ ਹੈ, ਉਹ ਸਿੱਖ ਕੌਮ ਅਤੇ ਪੰਜਾਬ ਲਈ ਬੇਹੱਦ ਖਤਰਨਾਕ ਹੈ, ਜਿਸ ਨੂੰ ਸੂਬਾ ਵਾਸੀ ਪੂਰੀ ਤਰ੍ਹਾਂ ਨਕਾਰ ਦੇਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਅਕਾਲੀ-ਭਾਜਪਾ ਦੇ ਹੋਏ ਗੈਰ ਸਿਧਾਂਤਕ ਗੱਠਜੋੜ ‘ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਗੱਠਜੋੜ ਦਾ ਐਲਾਨ ਕੀਤਾ ਗਿਆ ਹੈ, ਉਹ ਸਿੱਖ ਕੌਮ ਅਤੇ ਪੰਜਾਬ ਲਈ ਬੇਹੱਦ ਖਤਰਨਾਕ ਹੈ, ਜਿਸ ਨੂੰ ਸੂਬਾ ਵਾਸੀ ਪੂਰੀ ਤਰ੍ਹਾਂ ਨਕਾਰ ਦੇਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਅਕਾਲੀ-ਭਾਜਪਾ ਦੇ ਹੋਏ ਗੈਰ ਸਿਧਾਂਤਕ ਗੱਠਜੋੜ ‘ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਗੈਰ-ਸਿਧਾਂਤਕ ਅਤੇ ਨਿੱਜੀ ਰਾਜਸੀ ਲਾਲਸਾਵਾਂ ਨੂੰ ਪੂਰਾ ਕਰਨ ਲਈ ਕੀਤੀ ਗਈ ਘਟੀਆ ਕਾਰਵਾਈ ਹੈ, ਕਿਉਂਕਿ ਇਹ ਗੱਠਜੋੜ ਕਰਦੇ ਸਮੇਂ ਪਿਛਲੀਆਂ ਅਕਾਲੀ-ਭਾਜਪਾ ਸਰਕਾਰਾਂ ਸਮੇਂ ਰਾਜਸੀ ਲਾਲਸਾਵਾਂ ਪੂਰੀਆਂ ਕਰਨ ਲਈ ਕੀਤੇ ਗਏ ਗੱਠਜੋੜ ਵਾਂਗ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਦੀ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ, ਇਸ ਲਈ 2027 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਇਸ ਗੱਠਜੋੜ ਨੂੰ ਬੁਰੀ ਤਰ੍ਹਾਂ ਨਕਾਰ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਸੀਰ ਗੋਵਰਧਨ ਕਾਂਸ਼ੀ ਬਨਾਰਸ ਨੂੰ ਸੰਤ ਜਸਪਾਲ ਸਿੰਘ ਦੀ ਅਗਵਾਈ ਹੇਠ ਸੰਗਤਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਰੋਟਰੀ ਆਈ ਬੈਂਕ ਸੁਸਾਇਟੀ ਗੜ੍ਹਸ਼ੰਕਰ ਦੇ ਅਹੁਦੇਦਾਰਾਂ ਦੀ ਚੋਣ
Ad Position 24