ਸੁਖਬੀਰ ਸਿੰਘ ਬਾਦਲ 28 ਨੂੰ ਬੰਗਾ ’ਚ ਸੁਣਨਗੇ ਵਪਾਰੀਆਂ ਦੀਆਂ ਸਮੱਸਿਆਵਾਂ
ਬੰਗਾ, 25 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਨਵੰਬਰ ਦਿਨ ਸਨਿਚਰਵਾਰ ਨੂੰ ਦੁਪਹਿਰ 12 ਵਜੇ ਅਨਮੋਲ ਪੈਲੇਸ ਬੰਗਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਇਲਾਕੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਗੇ।
ਬੰਗਾ, 25 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਨਵੰਬਰ ਦਿਨ ਸਨਿਚਰਵਾਰ ਨੂੰ ਦੁਪਹਿਰ 12 ਵਜੇ ਅਨਮੋਲ ਪੈਲੇਸ ਬੰਗਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਇਲਾਕੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਗੇ। ਸ਼੍ਰੋਮਣੀ ਅਕਾਲੀ ਦਲ ਹਲਕਾ ਬੰਗਾ ਦੇ ਇੰਚਾਰਜ ਡਾ. ਸਤਵਿੰਦਰ ਪਾਲ ਬਿੱਟੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਟ੍ਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਮੀਤ ਸਿੰਘ ਅਵੀ ਨਾਰੰਗ ਨੇ ਦੱਸਿਆ ਕਿ ਵਪਾਰੀ ਵਰਗ ਦੀਆਂ ਮੰਗਾਂ ਅਤੇ ਕਾਰੋਬਾਰੀ ਮੁਸ਼ਕਿਲਾਂ ਨੂੰ ਵਿਚਾਰਨ ਲਈ ਇਹ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਸਮੂਹ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ 28 ਨਵੰਬਰ ਨੂੰ ਦੁਪਹਿਰ 12 ਵਜੇ ਅਨਮੋਲ ਪੈਲੇਸ ਬੰਗਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ‘ ਤੇ ਮੌਜੂਦ ਰਹੇਗੀ, ਜਿਨ੍ਹਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਸਤਨਾਮ ਸਿੰਘ ਲਾਦੀਆਂ, ਸੰਦੀਪ ਹਨੀ ਟੌਂਸਾ, ਨਵਦੀਪ ਸਿੰਘ ਅਨੋਖਰਵਾਲ ਅਤੇ ਹੋਰ ਸੀਨੀਅਰ ਆਗੂ ਸ਼ਾਮਿਲ ਹੋਣਗੇ।