ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ -ਅੰਮ੍ਰਿਤਪਾਲ ਸਿੰਘ ਖ਼ਾਲਸਾ
ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਪੁਰਬ ਦੇ ਪਵਿੱਤਰ ਮੌਕੇ ’ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਦੀ ਖ਼ਬਰ ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਲਈ ਇੱਕ ਨਵੀਂ ਉਮੀਦ ਬਣ ਸਕਦਾ ਹੈ।
ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਪੁਰਬ ਦੇ ਪਵਿੱਤਰ ਮੌਕੇ ’ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਦੀ ਖ਼ਬਰ ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਲਈ ਇੱਕ ਨਵੀਂ ਉਮੀਦ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਰਹੀ ਹੈ, ਉਸ ਸਮੇਂ ਦੌਰਾਨ ਸੂਬੇ ਵਿੱਚ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ, ਰੁਜ਼ਗਾਰ ਦੇ ਮੌਕਿਆਂ ਅਤੇ ਉਦਯੋਗਿਕ ਵਿਕਾਸ ਨੂੰ ਲੈ ਕੇ ਕਈ ਪਹਿਲਕਦਮੀਆਂ ਹੋਈਆਂ ਹਨ। ਉਨ੍ਹਾਂ ਅਨੁਸਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦਾ ਮਾਹੌਲ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ।