25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਦੀਆਂ ਧੀਆਂ ਦੀ ਸੁਰੱਖਿਆ ਲਈ ਸਰਕਾਰ ਠੋਸ ਕਦਮ ਚੁੱਕੇ-ਤੇਜੀ ਮਾਂਗਟ ਰੈਲਮਾਜਰਾ

ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਰੂਪਨਗਰ ਦੇ ਨਾਨਕਪੁਰਾ ਇਲਾਕੇ ਵਿੱਚ 7 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਤੋਂ ਬਾਅਦ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਘਟਨਾ ਬੇਹੱਦ ਦੁਖਦਾਈ ਹੈ। ਇਸ ਘਟਨਾ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਕਾਠਗੜ੍ਹ, 25 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਰੂਪਨਗਰ ਦੇ ਨਾਨਕਪੁਰਾ ਇਲਾਕੇ ਵਿੱਚ 7 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਤੋਂ ਬਾਅਦ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਘਟਨਾ ਬੇਹੱਦ ਦੁਖਦਾਈ ਹੈ। ਇਸ ਘਟਨਾ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਹਮਣੇ ਆ ਰਹੀ ਜਾਣਕਾਰੀ ਅਨੁਸਾਰ ਬੱਚੀ ਪ੍ਰਵਾਸੀ ਪਰਿਵਾਰ ਨਾਲ ਸਬੰਧਤ ਸੀ ਅਤੇ ਇਸ ਘਟਨਾ ਵਿੱਚ ਮੁਲਜ਼ਮ ਵੀ ਪ੍ਰਵਾਸੀ ਦੱਸਿਆ ਜਾ ਰਿਹਾ ਹੈ। ਇਹ ਘਟਨਾ ਸਾਬਤ ਕਰਦੀ ਹੈ ਕਿ ਬੱਚੀਆਂ ਦੀ ਸੁਰੱਖਿਆ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਹੋਰ ਗੰਭੀਰ ਹੋਣ ਦੀ ਲੋੜ ਹੈ। ਤੇਜੀ ਮਾਂਗਟ ਪ੍ਰਧਾਨ ਰੈਲਮਾਜਰਾ, ਯੂਥ ਵਿੰਗ ਦੋਆਬਾ ਮਿਸਲ ਸਤਲੁਜ ਨੇ ਕਿਹਾ ਕਿ ਪੰਜਾਬ ਵਿੱਚ ਰਹਿਣ ਵਾਲੀ ਹਰ ਧੀ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਚਾਹੇ ਉਹ ਕਿਸੇ ਵੀ ਪਰਿਵਾਰ ਜਾਂ ਭਾਈਚਾਰੇ ਨਾਲ ਸਬੰਧਤ ਹੋਵੇ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਵਿਧਾਇਕ ਡਾ. ਸੁੱਖੀ ਵਲੋਂ ਬਹੂਆਂ ’ਚ ਮੀਟਿੰਗ
Ad Position 24