25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ 27 ਨੂੰ ਬੰਗਾ ’ਚ ਹੋਵੇਗਾ ਕੀਰਤਨ ਦਰਬਾਰ

ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁ: ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਂਟ ਕੀਰਤਨ ਸੁਸਾਇਟੀ ਯੂ. ਕੇ ਅਤੇ ਹਰਿਜਸ ਰਿਕਾਰਡਸ ਵੱਲੋਂ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਜੋ 27 ਨਵੰਬਰ ਦਿਨ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਏ ਜਾ ਰਹੇ ਹਨ, ਇਸ ਵਿਚ ਸ਼ਾਮਲ ਹੋਣ ਲਈ ਸੰਗਤਾਂ ਨੂੰ ਪੁਰਜੋਰ ਅਪੀਲ ਕੀਤੀ ਗਈ ਹੈ।

Ad Position 21
No active advertisement
ਸਤਨਾਮ ਸਿੰਘ ਫੌਜੀ ਅਤੇ ਸਿਮਰਨਜੋਤ ਕੌਰ ਵਾਸੀ ਪਿੰਡ ਉਸਮਾਨਪੁਰ ਨੇ ਆਪਣੇ ਵਿਆਹ ਦੀ 7ਵੀਂ ਵਰ੍ਹੇਗੰਢ ਮਨਾਈ। 26-11-2026
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁ: ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਂਟ ਕੀਰਤਨ ਸੁਸਾਇਟੀ ਯੂ.ਕੇ ਅਤੇ ਹਰਿਜਸ ਰਿਕਾਰਡਸ ਵੱਲੋਂ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਜੋ 27 ਨਵੰਬਰ ਦਿਨ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਏ ਜਾ ਰਹੇ ਹਨ, ਇਸ ਵਿਚ ਸ਼ਾਮਲ ਹੋਣ ਲਈ ਸੰਗਤਾਂ ਨੂੰ ਪੁਰਜੋਰ ਅਪੀਲ ਕੀਤੀ ਗਈ ਹੈ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਦਫ਼ਤਰ ਵਿਖੇ ਸੁਸਾਇਟੀ ਮੈਂਬਰਾਨ ਅਤੇ ਸਮਾਗਮ ਦੇ ਪ੍ਰਬੰਧਕਾਂ ਦੀ ਇੱਕ ਸਾਂਝੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਇਸ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਜਖ਼ਮੀ ਜਲੰਧਰ ਵਾਲੇ, ਭਾਈ ਲਖਵਿੰਦਰ ਸਿੰਘ ਜੀ, ਭਾਈ ਸਿਮਰਨਜੀਤ ਸਿੰਘ ਜੀ,ਭਾਈ ਕਰਨੈਲ ਸਿੰਘ ਜੀ (ਤਿੰਨੋ ਹੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ) ਤੋਂ ਇਲਾਵਾ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਹਰਦੀਪ ਸਿੰਘ ਸੰਗਤਾਂ ਨੂੰ ਕੀਰਤਨ, ਕਥਾ ਅਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ: ਸੁਰਜੀਤ ਸਿੰਘ ਨੇ ਕਿਹਾ ਸੁਸਾਇਟੀ ਇਸ ਸਮਾਗਮ ਲਈ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ ਅਤੇ ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਵੱਧ ਚੜ੍ਹ ਕੇ ਇਹਨਾਂ ਸਮਾਗਮਾਂ ਵਿੱਚ ਪਹੁੰਚਣ ਦੀ ਬੇਨਤੀ ਕੀਤੀ। ਇਸ ਮੌਕੇ ਜਗਜੀਤ ਸਿੰਘ ਜਗਦੀਪ ਸਿੰਘ, ਇੰਦਰਜੀਤ ਸਿੰਘ ਬਾਹੜਾ, ਕੁਲਜਿੰਦਰਜੀਤ ਸਿੰਘ ਸੋਢੀ, ਪਰਮਿੰਦਰ ਸਿੰਘ ਕੰਵਲ, ਸੁਖਵਿੰਦਰ ਸਿੰਘ ਗੋਬਿੰਦਪੁਰ, ਭਾਈ ਪਲਵਿੰਦਰ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ ਅਤੇ ਸਤਵੀਰ ਸਿੰਘ ਗੋਨੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ. ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਨੇ ਬਾਇਓਜੈਂਟਾ ਲਾਈਫ ਸਾਇੰਸਿਜ਼ ਬਾਥੜੀ ਦਾ ਕੀਤਾ ਉਦਯੋਗਿਕ ਦੌਰਾ ਅਗਲੀ ਖ਼ਬਰ ਸ਼ਿਵ ਚੰਦ ਪਬਲਿਕ ਸਕੂਲ ’ਚ ਅਕਾਦਮਿਕ ਤੇ ਖੇਡ ਪੁਰਸਕਾਰ ਸਮਾਗਮ
Ad Position 24