27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਏਂਜਲ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਭੰਗਾਲਾ, 26 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਏਂਜਲ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਮਨਾਇਆ ਗਿਆ। ਇਹ ਪੂਰਾ ਸਮਾਗਮ ਸਕੂਲ ਦੇ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਸੁਚੱਜੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਭੰਗਾਲਾ, 26 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਏਂਜਲ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਮਨਾਇਆ ਗਿਆ। ਇਹ ਪੂਰਾ ਸਮਾਗਮ ਸਕੂਲ ਦੇ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਸੁਚੱਜੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ‘ਪੰਜ ਪਿਆਰਿਆਂ’ ਦੇ ਸੁੰਦਰ ਸਰੂਪ ਵਿਚ ਸਜਾਇਆ ਗਿਆ ਅਤੇ ਸਕੂਲ ਤੋਂ ਨਜ਼ਦੀਕੀ ਗੁਰਦੁਆਰਾ ਸਾਹਿਬ ਤੱਕ ਇੱਕ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ। ਇਸ ਉਪਰੰਤ ਸਕੂਲ ਵਾਪਸ ਆ ਕੇ ਵੀ ਇੱਕ ਸੁੰਦਰ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਲਈ ਸਕੂਲ ਦੇ ਇੱਕ ਕਮਰੇ ਨੂੰ ਬੜੇ ਹੀ ਆਕਰਸ਼ਕ ਅਤੇ ਸ਼ਰਧਾਪੂਰਵਕ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ, ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ਬਾਰੇ ਵਿਸਥਾਰ ਨਾਲ ਸਮਝਾਇਆ। ਸੰਸਥਾ ਦੇ ਚੇਅਰਮੈਨ ਸਰਦਾਰ ਗੁਰਕਿਰਪਾਲ ਸਿੰਘ ਢਿੱਲੋਂ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਅੰਤ ਵਿਚ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ 33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ 2 ਮਾਮਲੇ ਦਰਜ, 2 ਨਾਮਜ਼ਦ ਅਗਲੀ ਖ਼ਬਰ ਸੰਵਿਧਾਨ ਦਿਵਸ ਮਨਾਉਂਦੇ ਹੋਏ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀ ਅਤੇ ਅਧਿਆਪਕ। ਵਿਕਟੋਰੀਆ ਇੰਟਰਨੈਸ਼ਨਲ ਸ...
Ad Position 24