26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਰਮਵੀਰ ਸਿੰਘ ਥਿਆੜਾ ਬਣੇ ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਟਾਂਡਾ ਦੇ ਪ੍ਰਧਾਨ

ਟਾਂਡਾ ਉੜਮੁੜ, 26 ਨਵੰਬਰ (ਭਗਵਾਨ ਸਿੰਘ ਸੈਣੀ)- ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਟਾਂਡਾ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਤਹਿਸੀਲ ਕੰਪਲੈਕਸ ਵਿਚ ਹੋਈ ਜਿਸ ਵਿਚ ਮਾਲ ਮਹਿਕਮੇ ਦੇ ਕਰਮਚਾਰੀਆਂ ਨੇ ਭਾਗ ਲਿਆ। ਇਸ ਦੌਰਾਨ ਤਹਿਸੀਲ ਟਾਂਡਾ ਦੇ ਪਟਵਾਰ ਯੂਨੀਅਨ ਦੀ ਚੋਣ ਕਰਦੇ ਹੋਏ ਨਵੀਂ ਕਾਰਜਕਾਰਨੀ ਦੀ ਘੋਸ਼ਣਾ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 27-11-2026
ਟਾਂਡਾ ਉੜਮੁੜ, 26 ਨਵੰਬਰ (ਭਗਵਾਨ ਸਿੰਘ ਸੈਣੀ)- ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਟਾਂਡਾ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਤਹਿਸੀਲ ਕੰਪਲੈਕਸ ਵਿਚ ਹੋਈ ਜਿਸ ਵਿਚ ਮਾਲ ਮਹਿਕਮੇ ਦੇ ਕਰਮਚਾਰੀਆਂ ਨੇ ਭਾਗ ਲਿਆ। ਇਸ ਦੌਰਾਨ ਤਹਿਸੀਲ ਟਾਂਡਾ ਦੇ ਪਟਵਾਰ ਯੂਨੀਅਨ ਦੀ ਚੋਣ ਕਰਦੇ ਹੋਏ ਨਵੀਂ ਕਾਰਜਕਾਰਨੀ ਦੀ ਘੋਸ਼ਣਾ ਕੀਤੀ ਗਈ । ਇਸ ਦੌਰਾਨ ਸਮੂਹ ਪਟਵਾਰੀਆਂ ਨੇ ਸਰਬ ਸੰਮਤੀ ਦੇ ਨਾਲ ਗਠਨ ਕੀਤੀ ਗਈ। ਕਾਰਜਕਾਰਨੀ ਵਿਚ ਪਰਮਵੀਰ ਸਿੰਘ ਥਿਆੜਾ ਨੂੰ ਤਹਿਸੀਲ ਪ੍ਰਧਾਨ ਚੁਣਿਆ ਇਸੇ ਤਰ੍ਹਾਂ ਰਾਹੁਲ ਭਾਰਦਵਾਜ ਨੂੰ ਸੀਨੀਅਰ ਮੀਤ ਪ੍ਰਧਾਨ, ਉਂਕਾਰ ਸਿੰਘ ਨੂੰ ਜਨਰਲ ਸਕੱਤਰ, ਅਮਨਦੀਪ ਸਿੰਘ ਨੂੰ ਖ਼ਜ਼ਾਨਚੀ, ਹਰਵੰਤ ਸਿੰਘ ਨੂੰ ਪੈੱ੍ਰਸ ਸਕੱਤਰ ਤੇ ਦੀਸ਼ੂ ਕੁਮਾਰੀ ਨੂੰ ਸੀਨੀਅਰ ਵਾਈਸ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਚੁਣੇ ਗਏ ਪ੍ਰਧਾਨ ਨੇ ਆਖਿਆ ਕਿ ਉਹ ਜਥੇਬੰਦੀ ਦੀ ਬਿਹਤਰੀ ਲਈ ਅਤੇ ਪਟਵਾਰੀਆਂ ਦੇ ਹਿਤਾਂ ਦੀ ਰਾਖੀ ਲਈ ਲਗਾਤਾਰ ਕਾਰਜ ਕਰਨਗੇ। ਇਸ ਮੌਕੇ ਰਾਕੇਸ਼ ਸਾਗਰ, ਪਵਿੱਤਰ ਸਿੰਘ, ਪਵਨਦੀਪ ਸਿੰਘ, ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸਟੇਟ ਤੇ ਨੈਸ਼ਨਲ ਪੱਧਰ ਦੀਆਂ ਕਰਾਟੇ ਚੈਂਪੀਅਨਸ਼ਿਪਾਂ ’ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਅਗਲੀ ਖ਼ਬਰ ‘ ਆਪ’ ਨੇ ਭ੍ਰਿਸ਼ਟਾਚਾਰ ਦੀਆਂ ਕੀਤੀਆਂ ਸਾਰੀਆਂ ਹੱਦਾਂ ਪਾਰ-ਅਮਰਪਾਲ ਕਾਕਾ
Ad Position 24