27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਦਿੱਤਾ ਜਾ ਰਿਹਾ ਹੈ ਵਿਸ਼ੇਸ਼ ਉਤਸ਼ਾਹ: ਆਸ਼ਿਕਾ ਜੈਨ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ’ਚ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਵੱਡੇ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੱਤ ਵਿਧਾਨ ਸਭਾ ਹਲਕਿਆਂ ’ਚ ਕੁੱਲ 402 ਇਲੈਕਟੋਰਲ ਲਿਟਰੇਸੀ ਕਲੱਬ ਬਣਾਏ ਗਏ ਹਨ।

Ad Position 21
No active advertisement
ਅਜੀਤ ਡੈਸਕ 28-11-2026
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ’ਚ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਵੱਡੇ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੱਤ ਵਿਧਾਨ ਸਭਾ ਹਲਕਿਆਂ ’ਚ ਕੁੱਲ 402 ਇਲੈਕਟੋਰਲ ਲਿਟਰੇਸੀ ਕਲੱਬ ਬਣਾਏ ਗਏ ਹਨ। ਇਨ੍ਹਾਂ ਕਲੱਬਾਂ ਰਾਹੀਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੋਟ ਦੇ ਮਹੱਤਵ, ਚੋਣ ਪ੍ਰਕਿਰਿਆ ਅਤੇ ਲੋਕਤੰਤਰੀ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀ ਆਂ ਵਿੱਚ 48, ਦਸੂਹਾ ਵਿੱਚ 61, ਉੜਮੁੜ ਵਿਚ 55, ਸ਼ਾਮਚੁਰਾਸੀ ਵਿੱਚ 59, ਹੁਸ਼ਿਆਰਪੁਰ ਵਿੱਚ 67, ਚੱਬੇਵਾਲ ਵਿੱਚ 49 ਅਤੇ ਗੜ੍ਹਸ਼ੰਕਰ ਵਿੱਚ 63 ਇਲੈਕਟੋਰਲ ਲਿਟਰੇਸੀ ਕਲੱਬ ਸਥਾਪਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ 6 ਦਸੰਬਰ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਸੰਬੰਧੀ ਸਾਰੇ ਚੋਣ ਰਜਿਸਟਰੇਸ਼ਨ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹੇ ਵਿੱਚ ਕੁੱਲ 8 ਪ੍ਰਦਰਸ਼ਨੀ ਕੇਂਦਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੱਤ ਵਿਧਾਨ ਸਭਾ ਹਲਕਿਆਂ ਲਈ ਇੱਕ-ਇੱਕ ਮੋਬਾਈਲ ਡੈਮੋਨਸਟਰੇਸ਼ਨ ਵੈਨ ਤਾਇਨਾਤ ਕੀਤੀ ਗਈ ਹੈ। ਹਰੇਕ ਵੈਨ ਆਪਣੇ ਵਿਧਾਨ ਸਭਾ ਹਲਕੇ ਦੇ 5 ਤੋਂ 7 ਨਿਰਧਾਰਤ ਸਥਾਨਾਂ ਨੂੰ ਕਵਰ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਬੇਗਮਪੁਰਾ ਮੁਹੱਲੇ ’ਚ ਕਿਰਾਏ ਦੇ ਮਕਾਨ ’ਚ ਰਹਿ ਰਹੀ ਔਰਤ ’ਤੇ ਹਮਲਾ, ਇਲਾਕੇ ’ਚ ਦਹਿਸ਼ਤ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜੁਡੀਸ਼ੀਅਲ ਕੰਮ ਦਸੂਹਾ ਵਿਖੇ ਸ਼ਿਫ਼ਟ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ
Ad Position 24