27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੇਗਮਪੁਰਾ ਮੁਹੱਲੇ ’ਚ ਕਿਰਾਏ ਦੇ ਮਕਾਨ ’ਚ ਰਹਿ ਰਹੀ ਔਰਤ ’ਤੇ ਹਮਲਾ, ਇਲਾਕੇ ’ਚ ਦਹਿਸ਼ਤ

-ਬਿਨਾਂ ਜਾਂਚ ਪੜਤਾਲ ਦੇ ਕਿਰਾਏਦਾਰ ਰੱਖਣੇ ਪਏ ਭਾਰੀ- ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਪ੍ਰਸ਼ਾਸਨ ਵਲੋਂ ਵਾਰ-ਵਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਸ਼ਹਿਰ ’ਚ ਬਿਨਾਂ ਪੁਲਿਸ ਵੈਰੀਫਿਕੇਸ਼ਨ ਦੇ ਕਿਰਾਏਦਾਰ ਰੱਖਣ ਦਾ ਸਿਲਸਿਲਾ ਜਿੱਥੇ ਨਹੀਂ ਰੁਕ ਰਿਹਾ, ਉੱਥੇ ਇਸ ਦਾ ਖ਼ਮਿਆਜ਼ਾ ਅੱਜ ਮਕਾਨ ਮਾਲਕ ਨੂੰ ਭੁਗਤਣਾ ਪਿਆ। ਅੱਜ ਸਥਾਨਕ ਮੁਹੱਲਾ ਬੇਗਮਪੁਰਾ ਵਿਖੇ ਇਕ ਕਿਰਾਏ ਦੇ ਮਕਾਨ ’ਚ ਰਹਿ ਰਹੀ ਔਰਤ ’ਤੇ ਹੋਏ ਹਮਲੇ ਤੋਂ ਬਾਅਦ ਪੂਰੇ ਇਲਾਕੇ ’ਚ ਤਣਾਅਪੂਰਨ ਮਾਹੌਲ ਬਣ ਗਿਆ।

Ad Position 21
No active advertisement
ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਤੇ (ਨਾਲ) ਮਕਾਨ ਮਾਲਕ ਤੋਂ ਜਾਣਕਾਰੀ ਹਾਸਲ ਕਰਦੇ ਹੋਏ ਪੁਲਿਸ ਅਧਿਕਾਰੀ। ਤਸਵੀਰ : ਹਮਸ਼ਾਇਨ ਸਟੂਡੀਓ 28-11-2026
-ਬਿਨਾਂ ਜਾਂਚ ਪੜਤਾਲ ਦੇ ਕਿਰਾਏਦਾਰ ਰੱਖਣੇ ਪਏ ਭਾਰੀ-

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਪ੍ਰਸ਼ਾਸਨ ਵਲੋਂ ਵਾਰ-ਵਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਸ਼ਹਿਰ ’ਚ ਬਿਨਾਂ ਪੁਲਿਸ ਵੈਰੀਫਿਕੇਸ਼ਨ ਦੇ ਕਿਰਾਏਦਾਰ ਰੱਖਣ ਦਾ ਸਿਲਸਿਲਾ ਜਿੱਥੇ ਨਹੀਂ ਰੁਕ ਰਿਹਾ, ਉੱਥੇ ਇਸ ਦਾ ਖ਼ਮਿਆਜ਼ਾ ਅੱਜ ਮਕਾਨ ਮਾਲਕ ਨੂੰ ਭੁਗਤਣਾ ਪਿਆ। ਅੱਜ ਸਥਾਨਕ ਮੁਹੱਲਾ ਬੇਗਮਪੁਰਾ ਵਿਖੇ ਇਕ ਕਿਰਾਏ ਦੇ ਮਕਾਨ ’ਚ ਰਹਿ ਰਹੀ ਔਰਤ ’ਤੇ ਹੋਏ ਹਮਲੇ ਤੋਂ ਬਾਅਦ ਪੂਰੇ ਇਲਾਕੇ ’ਚ ਤਣਾਅਪੂਰਨ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਤਮੰਨਾ ਨਾਂਅ ਦੀ ਇਕ ਔਰਤ ਆਪਣੇ ਪਹਿਲੇ ਪਤੀ ਨੂੰ ਛੱਡ ਕੇ ਕਿਸੇ ਹੋਰ ਵਿਅਕਤੀ ਨਾਲ ਬੇਗਮਪੁਰਾ ਮੁਹੱਲੇ ’ਚ ਕਿਰਾਏ ’ਤੇ ਰਹਿ ਰਹੀ ਸੀ। ਅੱਜ ਦੁਪਹਿਰ ਉਸ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਮੁਹੱਲਾ ਵਾਸੀਆਂ ’ਚ ਸਹਿਮ ਦਾ ਮਾਹੌਲ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਹਮਲੇ ਦੌਰਾਨ ਇੱਥੇ ਫਾਇਰਿੰਗ ਵੀ ਕੀਤੀ ਗਈ ਹੈ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਮੁਹੱਲਾ ਵਾਸੀਆਂ ਵਲੋਂ ਲਗਾਏ ਜਾ ਰਹੇ ਫਾਇਰਿੰਗ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਫਾਇਰਿੰਗ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਕਾਨ ਮਾਲਕ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਵਲੋਂ ਮਕਾਨ ਮਾਲਕ ਬਲਵੀਰ ਸਿੰਘ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਕਿਰਾਏਦਾਰਾਂ ਨੂੰ ਘਰ ਵਿਚ ਰੱਖਣ ਤੋਂ ਪਹਿਲਾਂ ਉਨ੍ਹਾਂ ਦਾ ਆਧਾਰ ਕਾਰਡ ਕਿਉਂ ਨਹੀਂ ਲਿਆ ਅਤੇ ਪੁਲਿਸ ਵੈਰੀਫਿਕੇਸ਼ਨ ਕਿਉਂ ਨਹੀਂ ਕਰਵਾਈ। ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਰਜੇਸ਼ ਕੁਮਾਰ ਅਨੁਸਾਰ ਪੁਲਿਸ ਵਲੋਂ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਕਤ ਔਰਤ ਅਤੇ ਉਸ ਦੇ ਨਾਲ ਰਹਿਣ ਵਾਲਾ ਵਿਅਕਤੀ ਅਸਲ ’ਚ ਕਿੱਥੋਂ ਦੇ ਰਹਿਣ ਵਾਲੇ ਹਨ ਅਤੇ ਕੀ ਕੰਮ ਕਰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ਅਕਾਲੀ ਦਲ ਦੇ ਇਤਿਹਾਸਕ ਗੱਠਜੋੜ ਨੇ ਪੰਜਾਬੀਆਂ ’ਚ ਜਗਾਈ ਉਮੀਦ-ਠਾਕੁਰ ਸੰਗਰਾਮ ਸਿੰਘ ਅਗਲੀ ਖ਼ਬਰ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਦਿੱਤਾ ਜਾ ਰਿਹਾ ਹੈ ਵਿਸ਼ੇਸ਼ ਉਤਸ਼ਾਹ: ਆਸ਼ਿਕਾ ਜੈਨ
Ad Position 24