27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ ਅਤੇ ਅਕਾਲੀ ਦਲ ਦੇ ਇਤਿਹਾਸਕ ਗੱਠਜੋੜ ਨੇ ਪੰਜਾਬੀਆਂ ’ਚ ਜਗਾਈ ਉਮੀਦ-ਠਾਕੁਰ ਸੰਗਰਾਮ ਸਿੰਘ

ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)-ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਠਾਕੁਰ ਸੰਗਰਾਮ ਸਿੰਘ ਨੇ 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਏ ਇਤਿਹਾਸਕ ਗੱਠਜੋੜ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਇਹ ਸਿਰਫ਼ 2 ਸਿਆਸੀ ਪਾਰਟੀਆਂ ਦਾ ਸਮਝੌਤਾ ਨਹੀਂ ਹੈ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ, ਹਿੰਦੂ-ਸਿੱਖ ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਇਕ ਨਵੀਂ ਸ਼ੁਰੂਆਤ ਹੈ।

Ad Position 21
No active advertisement
ਅਜੀਤ ਡੈਸਕ 28-11-2026
ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)-ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਠਾਕੁਰ ਸੰਗਰਾਮ ਸਿੰਘ ਨੇ 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਏ ਇਤਿਹਾਸਕ ਗੱਠਜੋੜ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਇਹ ਸਿਰਫ਼ 2 ਸਿਆਸੀ ਪਾਰਟੀਆਂ ਦਾ ਸਮਝੌਤਾ ਨਹੀਂ ਹੈ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ, ਹਿੰਦੂ-ਸਿੱਖ ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਇਕ ਨਵੀਂ ਸ਼ੁਰੂਆਤ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ’ਤੇ ਇਸ ਕੁਦਰਤੀ ਗੱਠਜੋੜ ਦੀ ਮੁੜ ਸਥਾਪਨਾ ਲਈ ਮੈਂ ਦੇਸ਼ ਦੇ ਯਸ਼ੱਸਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿਚ ਪੰਜਾਬ ਦੀ ਜਨਤਾ ਨੇ ਕੁਸ਼ਾਸਨ, ਵਧਦੇ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਲੱਚਰ ਕਾਨੂੰਨ-ਵਿਵਸਥਾ ਦੀ ਮਾਰ ਝੱਲੀ ਹੈ। ਇਹ ਗੱਠਜੋੜ ਪੂਰੇ ਸੂਬੇ ਦੇ ਨੌਜਵਾਨਾਂ ਅਤੇ ਪਰਿਵਾਰਾਂ ਵਿਚ ਨਵੀਂ ਉਮੀਦ ਜਗਾਉਂਦਾ ਹੈ। ਮੁਕੇਰੀਆਂ ਦੀ ਜਨਤਾ ਹਮੇਸ਼ਾ ਤੋਂ ਰਾਸ਼ਟਰਵਾਦ ਅਤੇ ਵਿਕਾਸ ਦੇ ਨਾਲ ਖੜ੍ਹੀ ਰਹੀ ਹੈ। ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਪਾਰਟੀ ਲੀਡਰਸ਼ਿਪ ਵਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਅਸੀਂ ਸਾਰੇ ਵਰਕਰ ਪੂਰੀ ਨਿਸ਼ਠਾ, ਏਕਤਾ ਅਤੇ ਸਮਰਪਣ ਨਾਲ ਗੱਠਜੋੜ ਦੇ ਉਮੀਦਵਾਰ ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਾਂਗੇ। ਸਾਨੂੰ ਪੂਰਾ ਵਿਸ਼ਵਾਸ ਹੈ ਕਿ 2027 ਵਿਚ ਪੰਜਾਬ ਵਿਚ ਐਨ.ਡੀ.ਏ. ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣੇਗੀ ਅਤੇ ਮੁਕੇਰੀਆਂ ਵਿਕਾਸ ਦੇ ਨਵੇਂ ਆਯਾਮ ਸਥਾਪਤ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਦਸੂਹਾ ਦੇ ਬਲੱਗਣ ਚੌਕ ਵਿਖੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ ਅਗਲੀ ਖ਼ਬਰ ਬੇਗਮਪੁਰਾ ਮੁਹੱਲੇ ’ਚ ਕਿਰਾਏ ਦੇ ਮਕਾਨ ’ਚ ਰਹਿ ਰਹੀ ਔਰਤ ’ਤੇ ਹਮਲਾ, ਇਲਾਕੇ ’ਚ ਦਹਿਸ਼ਤ
Ad Position 24