27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਲਕੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਹੋਵੇਗਾ ਸੂਬਾ ਪੱਧਰੀ ਸਮਾਪਤੀ ਸਮਾਗਮ-ਆਸ਼ਿਕਾ ਜੈਨ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਖੇਡਾਂ ਪ੍ਰਤੀ ਉਤਸ਼ਾਹ, ਖਿਡਾਰੀਆਂ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੀ ਖੇਡ ਭਾਵਨਾ ਦੇ ਜਸ਼ਨ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਗਮ 29 ਨਵੰਬਰ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ, ਜਦਕਿ ਪ੍ਰਸਿੱਧ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਨਾਲ ਰੰਗ ਬੰਨ੍ਹਣਗੇ।

Ad Position 21
No active advertisement
ਅਜੀਤ ਡੈਸਕ 28-11-2026
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਖੇਡਾਂ ਪ੍ਰਤੀ ਉਤਸ਼ਾਹ, ਖਿਡਾਰੀਆਂ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੀ ਖੇਡ ਭਾਵਨਾ ਦੇ ਜਸ਼ਨ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਗਮ 29 ਨਵੰਬਰ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ, ਜਦਕਿ ਪ੍ਰਸਿੱਧ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਨਾਲ ਰੰਗ ਬੰਨ੍ਹਣਗੇ। ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲਾਜਵੰਤੀ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸੂਬਾ ਪੱਧਰੀ ਸਮਾਰੋਹ ਹੁਸ਼ਿਆਰਪੁਰ ਲਈ ਇੱਕ ਮਹੱਤਵਪੂਰਨ ਸਮਾਗਮ ਹੈ। ਇਸ ਵਿਚ ਵੱਡੀ ਗਿਣਤੀ ਵਿਚ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਲਈ ਸਮਾਗਮ ਨਾਲ ਸਬੰਧਿਤ ਹਰੇਕ ਪ੍ਰਬੰਧ ਨੂੰ ਪੂਰੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਨਾਲ ਯਕੀਨੀ ਬਣਾਇਆ ਜਾਵੇ, ਤਾਂ ਜੋ ਸਮਾਰੋਹ ਵਿਚ ਪਹੁੰਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਣੀਆਂ ਨਿਰਧਾਰਿਤ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਕਿਸੇ ਵੀ ਪੱਧਰ ’ਤੇ ਆਪਸੀ ਤਾਲਮੇਲ ਦੀ ਕਮੀ ਨਹੀਂ ਰਹਿਣੀ ਚਾਹੀਦੀ। ਮੀਟਿੰਗ ’ਚ ਏ.ਡੀ.ਸੀ. (ਜ) ਮੇਜਰ ਡਾ. ਸੁਮਿਤ ਮੁੱਧ, ਏ.ਡੀ.ਸੀ. (ਵਿਕਾਸ) ਅਮਰਜੀਤ ਬੈਂਸ, ਐਸ.ਪੀ. ਸੰਦੀਪ ਸਿੰਘ, ਆਈ.ਏ.ਐਸ. ਅਧਿਕਾਰੀ ਗੁਰਕੰਵਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਵਚਨਬੱਧ: ਆਸ਼ਿਕਾ ਜੈਨ ਅਗਲੀ ਖ਼ਬਰ ਡੀ.ਸੀ. ਵਲੋਂ ਲਿਵਾਸਾ ਹਸਪਤਾਲ ’ਚ ਅਤਿ-ਆਧੁਨਿਕ ਕੈਥ ਲੈਬ ਦਾ ਉਦਘਾਟਨ
Ad Position 24