27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

-ਮਾਮਲਾ ਬੋੜਾ ਦੇ ਨੌਜਵਾਨ ਵਲੋਂ ਸੈਂਟਰਲ ਜੇਲ੍ਹ ਹੁਸ਼ਿਆਰਪੁਰ ’ਚ ਆਤਮ ਹੱਤਿਆ ਕਰਨ ਦਾ- ਕ੍ਰਿਸ਼ਨ ਕੁਮਾਰ ਬਾਵਾ ਦਾ 10 ਦਿਨਾਂ ਬਾਅਦ ਹੋਇਆ ਸਸਕਾਰ

ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)-ਨਸ਼ੇ ਦੇ ਮਾਮਲੇ ’ਚ ਸੈਂਟਰਲ ਜੇਲ੍ਹ ਹੁਸ਼ਿਆਰਪੁਰ ਵਿਖੇ ਬੰਦ ਬੋੜਾ ਦੇ ਨੌਜਵਾਨ ਕ੍ਰਿਸ਼ਨ ਕੁਮਾਰ ਬਾਵਾ ਵਲੋਂ ਲੰਘੀ 17 ਨਵੰਬਰ ਨੂੰ ਜੇਲ੍ਹ ਵਿਚ ਆਤਮ ਹੱਤਿਆ ਕਰਨ ਲੈਣ ਦੇ 10 ਦਿਨਾਂ ਬਾਅਦ ਉਸਦੀ ਮਿ੍ਰਤਕ ਦੇਹ ਦਾ ਪਿੰਡ ਬੋੜਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਸਸਕਾਰ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਤੇ ਵੱਡੀ ਗਿਣਤੀ ’ਚ ਲੋਕਾਂ ਨੇ ਹਾਜ਼ਰ ਹੋ ਕੇ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)-ਨਸ਼ੇ ਦੇ ਮਾਮਲੇ ’ਚ ਸੈਂਟਰਲ ਜੇਲ੍ਹ ਹੁਸ਼ਿਆਰਪੁਰ ਵਿਖੇ ਬੰਦ ਬੋੜਾ ਦੇ ਨੌਜਵਾਨ ਕ੍ਰਿਸ਼ਨ ਕੁਮਾਰ ਬਾਵਾ ਵਲੋਂ ਲੰਘੀ 17 ਨਵੰਬਰ ਨੂੰ ਜੇਲ੍ਹ ਵਿਚ ਆਤਮ ਹੱਤਿਆ ਕਰਨ ਲੈਣ ਦੇ 10 ਦਿਨਾਂ ਬਾਅਦ ਉਸਦੀ ਮਿ੍ਰਤਕ ਦੇਹ ਦਾ ਪਿੰਡ ਬੋੜਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਸਸਕਾਰ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਤੇ ਵੱਡੀ ਗਿਣਤੀ ’ਚ ਲੋਕਾਂ ਨੇ ਹਾਜ਼ਰ ਹੋ ਕੇ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ। ਮਿ੍ਰਤਕ ਦੇ ਪਰਿਵਾਰ ਵੱਲੋਂ ਇਸ ਘਟਨਾ ਨੂੰ ਲੈ ਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਪਾਸ ਬਿਆਨ ਦਰਜ਼ ਕਰਵਾਉਣ ਤੋਂ ਬਾਅਦ ਮਿ੍ਰਤਕ ਦੇਹ ਦਾ ਸਸਕਾਰ ਕੀਤਾ ਗਿਆ ਹੈ। ਨਸ਼ੇ ਦੇ ਮਾਮਲੇ ’ਚ ਪਰਚੇ ਦਾ ਸਾਹਮਣਾ ਕਰ ਰਹੇ ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਜੇਲ੍ਹ ਵਿਚ ਬੰਦ ਹੋਣ ਸਮੇਂ ਪਰਿਵਾਰ ਨੂੰ ਕਥਿਤ ਤੌਰ ’ਤੇ ਇਕ ਫ਼ੋਨ ਕਾਲ ਕਰਕੇ ਉਸਦੀ ਰਿਕਾਰਡਿੰਗ ਵੀ ਕਰਵਾਈ ਗਈ ਦੱਸੀ ਜਾ ਰਹੀ ਹੈ। ਕ੍ਰਿਸ਼ਨ ਕੁਮਾਰ ਬਾਵਾ ਦੀ ਇਹ ਆਡੀਓ ਕਾਲ ਰਿਕਾਰਡਿੰਗ ਸਾਹਮਣੇ ਆ ਗਈ ਦੱਸੀ ਜਾ ਰਹੀ ਹੈ ਜੋ ਸੱਤਾਧਾਰੀ ਤੇ ਪ੍ਰਸ਼ਾਸਨਿਕ ਪੱਧਰ ’ਤੇ ਕਈਆਂ ਲਈ ਨੁਕਸਾਨਦੇਹ ਹੋ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਵਚਨਬੱਧ: ਆਸ਼ਿਕਾ ਜੈਨ
Ad Position 24