28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਈ. ਟੀ. ਆਈ. ਦੇ ਗੈਸਟ ਫੈਕਲਟੀ ਇੰਸਟਰਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)-ਉਦਯੋਗਿਕ ਸਿਖਲਾਈ ਸੰਸਥਾ ਬਗਵਾਈਂ-ਗੜ੍ਹਸ਼ੰਕਰ ਵਿਖੇ ਆਲ ਪੰਜਾਬ ਡੀ. ਐਸ.

Ad Position 21
No active advertisement
ਅਜੀਤ ਡੈਸਕ 28-11-2026
ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)-ਉਦਯੋਗਿਕ ਸਿਖਲਾਈ ਸੰਸਥਾ ਬਗਵਾਈਂ-ਗੜ੍ਹਸ਼ੰਕਰ ਵਿਖੇ ਆਲ ਪੰਜਾਬ ਡੀ.ਐਸ.ਟੀ.ਸੀ.ਸੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ’ਚ ਉਨ੍ਹਾਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ’ ਚ ਡੀ.ਐੱਸ.ਟੀ. ਅਤੇ ਸੀ.ਟੀ.ਐੱਸ. ਸਕੀਮਾਂ ਅਧੀਨ ਕੰਮ ਕਰ ਰਹੇ ਗੈਸਟ ਫੈਕਲਟੀ ਇੰਸਟ੍ਰਕਟਰਾਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਕਰੀਬ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਜਿਨ੍ਹਾਂ ਵਿਚ 5 ਅਕਤੂਬਰ 2026 ਨੂੰ ਸਬ-ਕਮੇਟੀ ਦੇ ਇੰਚਾਰਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁੱਖ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤੀ ਗਿਆ ਸੀ, ਹਾਲਾਂਕਿ ਏਨਾ ਸਮਾਂ ਬੀਤ ਜਾਣ ਅਤੇ ਭਰੋਸਿਆਂ ਦੇ ਬਾਵਜੂਦ ਹੁਣ ਤੱਕ ਨਾ ਕੋਈ ਠੋਸ ਹੱਲ ਨਿਕਲਿਆ ਹੈ ਅਤੇ ਨਾ ਹੀ ਕੋਈ ਨੋਟੀਫਿਕੇਸ਼ਨ ਜਾਰੀ ਹੋਇਆ ਹੈ ਜਿਸ ਕਾਰਨ ਇੰਸਟਰੱਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੱਢਿਆ ਤਾਂ ਕਲਾਸਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ਕਰਕੇ ਧਰਨਾ ਲਗਾਇਆ ਜਾਵੇਗਾ। ਆਗੂਆਂ ਕਿਹਾ ਕਿ ਅਗਰ ਫਿਰ ਵੀ ਸਰਕਾਰ ਨੇ ਕੋਈ ਹੱਲ ਨਾ ਕੀਤਾ ਤਾਂ ਰੋਸ ਪ੍ਰਦਰਸ਼ਨ ਨੂੰ ਪੱਕੇ ਧਰਨੇ ਵਿਚ ਤਬਦੀਲ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਯੂਨੀਅਨ ਪ੍ਰਧਆਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਅਨਿਲ ਕੁਮਾਰ, ਮੋਹਿਤ ਕੁਮਾਰ, ਦਲਜੀਤ ਕੁਮਾਰ, ਹਰੀਸ਼ ਕੁਮਾਰ, ਰਜਿੰਦਰ ਕੁਮਾਰ, ਪਰਮਜੀਤ ਸਿੰਘ ਆਦਿ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਸਵਰਗਵਾਸੀ ਪਦਮ ਨਾਭ ਸਿੰਘ ਯਾਦਗਾਰੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਸਫਲਤ... ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ
Ad Position 24