ਸਵਰਗਵਾਸੀ ਪਦਮ ਨਾਭ ਸਿੰਘ ਯਾਦਗਾਰੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਸਫਲਤਾਪੂਰਵਕ ਸਮਾਪਤ
ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)-ਯੁਵਾ ਪਲੇਫਿਟ ਸਪੋਰਟਸ ਅਕੈਡਮੀ ਅਤੇ ਸਮਿਆਲ ਐਜੂਕੇਸ਼ਨ ਸੁਸਾਇਟੀ ਵਲੋਂ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਸਵਰਗਵਾਸੀ ਪਦਮ ਨਾਭ ਸਿੰਘ ਯਾਦਗਾਰੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਸਫਲਤਾ-ਪੂਰਵਕ ਕਰਵਾਇਆ ਗਿਆ। 2 ਰੋਜ਼ਾ ਇਸ ਟੂਰਨਾਮੈਂਟ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਨੌਜਵਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਬ
ਬੈਡਮਿੰਟਨ ਟੂਰਨਾਮੈਂਟ ਵਿਚ ਸ਼ਾਮਿਲ ਵਿਦਿਆਰਥੀਆਂ ਨਾਲ ਚੇਅਰਪਰਸਨ ਸ਼ਿਖਾ ਸਮਿਆਲ ਅਤੇ ਐਮ.ਡੀ. ਸਚਿਨ ਸਮਿਆਲ ਤੇ ਹੋਰ। ਤਸਵੀਰ : ਰਾਮਗੜ੍ਹੀਆ
28-11-2026
ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)-ਯੁਵਾ ਪਲੇਫਿਟ ਸਪੋਰਟਸ ਅਕੈਡਮੀ ਅਤੇ ਸਮਿਆਲ ਐਜੂਕੇਸ਼ਨ ਸੁਸਾਇਟੀ ਵਲੋਂ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਸਵਰਗਵਾਸੀ ਪਦਮ ਨਾਭ ਸਿੰਘ ਯਾਦਗਾਰੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਸਫਲਤਾ-ਪੂਰਵਕ ਕਰਵਾਇਆ ਗਿਆ। 2 ਰੋਜ਼ਾ ਇਸ ਟੂਰਨਾਮੈਂਟ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਨੌਜਵਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਟੂਰਨਾਮੈਂਟ ਦੀ ਅਗਵਾਈ ਸਕੂਲ ਦੀ ਚੇਅਰਪਰਸਨ ਸ਼ਿਖਾ ਸਮਿਆਲ ਅਤੇ ਐਮ.ਡੀ. ਸਚਿਨ ਸਮਿਆਲ ਨੇ ਕੀਤੀ, ਜਿਨ੍ਹਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਟੂਰਨਾਮੈਂਟ ਨੂੰ ਹੈੱਡ ਕੋਚ ਅਰਚਿਤ ਗੌਤਮ ਅਤੇ ਮੁਕੇਸ਼ ਕਰੀਰ ਵਲੋਂ ਬਾਖ਼ੂਬੀ ਆਯੋਜਿਤ ਕੀਤਾ ਗਿਆ। ਉਨ੍ਹਾਂ ਦੀ ਸ਼ਾਨਦਾਰ ਯੋਜਨਾਬੰਦੀ, ਤਾਲਮੇਲ ਅਤੇ ਪ੍ਰਬੰਧਨ ਸਦਕਾ ਇਹ ਟੂਰਨਾਮੈਂਟ ਸਫਲਤਾਪੂਰਵਕ ਸਮਾਪਤ ਹੋਇਆ। ਦੋਵਾਂ ਕੋਚਾਂ ਵਲੋਂ ਕੀਤੀ ਗਈ ਮਿਹਨਤ, ਸਮਰਪਣ ਅਤੇ ਸ਼ਾਨਦਾਰ ਪ੍ਰਬੰਧਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਖਿਡਾਰੀਆਂ ਲਈ ਰਿਫਰੈਸ਼ਮੈਂਟ, ਦੁਪਹਿਰ ਅਤੇ ਰਾਤ ਦੇ ਖਾਣੇ ਦਾ ਉਚਿੱਤ ਪ੍ਰਬੰਧ ਕੀਤਾ ਗਿਆ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਟੂਰਨਾਮੈਂਟ ਨੇ ਬੱਚਿਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਖੇਡ ਭਾਵਨਾ ਵਰਗੇ ਮਹੱਤਵਪੂਰਨ ਗੁਣ ਸਿੱਖਣ ਦਾ ਮੌਕਾ ਪ੍ਰਦਾਨ ਕੀਤਾ। ਵਾਈ.ਪੀ.ਐੱਸ.ਏ. (ਯੁਵਾ ਪਲੇਫਿਟ ਸਪੋਰਟਸ ਅਕੈਡਮੀ), ਮੁਕੇਰੀਆਂ ਵਲੋਂ ਵੀ ਇਸ ਸਮਾਗਮ ਨੂੰ ਸਹਿਯੋਗ ਦਿੱਤਾ ਗਿਆ। ਇਸ ਤੋਂ ਇਲਾਵਾ ਕਨਵਰ ਸੰਗਰਾਮ ਸਿੰਘ ਮਿਨਹਾਸ (ਭਾਜਪਾ), ਲੱਕੀ ਅਤੇ ਹਨੀ, ਚੈਰੀ ਗੁਪਤਾ (ਐਮ.ਸੀ. ਮੁਕੇਰੀਆਂ) ਅਤੇ ਵਿਕੀ ਅਰੋੜਾ (ਪ੍ਰਧਾਨ) ਵਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਕੂਲ ਦੀ ਪ੍ਰਿੰਸੀਪਲ ਨੀਤੂ ਜੌਹਰੀ ਅਤੇ ਸਮੂਹ ਅਧਿਆਪਕਾਂ ਵਲੋਂ ਵੀ ਟੂਰਨਾਮੈਂਟ ਦੀ ਸਫਲਤਾ ਲਈ ਭਰਪੂਰ ਸਹਿਯੋਗ ਦਿੱਤਾ ਗਿਆ। ਸਮਿਆਲ ਐਜੂਕੇਸ਼ਨ ਸੋਸਾਇਟੀ ਅਤੇ ਵਾਈ.ਪੀ.ਐੱਸ.ਏ. ਵਲੋਂ ਕੀਤਾ ਗਿਆ ਇਹ ਉਪਰਾਲਾ ਖੇਡਾਂ ਨੂੰ ਉਤਸ਼ਾਹਿਤ ਕਰਨ, ਨੌਜਵਾਨ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਮੁਕੇਰੀਆਂ ਇਲਾਕੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਸ਼ਲਾਘਾਯੋਗ ਕਦਮ ਸਾਬਤ ਹੋਇਆ।