ਯਾਦਵਿੰਦਰ ਸਿੰਘ ਮਿਨਹਾਸ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਬਣਨ ’ਤੇ ਅਕਾਲੀ-ਭਾਜਪਾ ਆਗੂਆਂ ਵਲੋਂ ਸਨਮਾਨ
ਦਸੂਹਾ, 27 ਨਵੰਬਰ (ਕੌਸ਼ਲ)-ਯਾਦਵਿੰਦਰ ਸਿੰਘ ਮਿਨਹਾਸ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਅਕਾਲੀ ਦਲ ਅਤੇ ਭਾਜਪਾ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਨੇ ਯਾਦਵਿੰਦਰ ਸਿੰਘ ਮਿਨਹਾਸ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
ਦਸੂਹਾ, 27 ਨਵੰਬਰ (ਕੌਸ਼ਲ)-ਯਾਦਵਿੰਦਰ ਸਿੰਘ ਮਿਨਹਾਸ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਅਕਾਲੀ ਦਲ ਅਤੇ ਭਾਜਪਾ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਨੇ ਯਾਦਵਿੰਦਰ ਸਿੰਘ ਮਿਨਹਾਸ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਯਾਦਵਿੰਦਰ ਸਿੰਘ ਮਾਨ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਪਾਰਟੀ ਲਈ ਸ਼ੁੱਭ ਸੰਕੇਤ ਹੈ । ਅਕਾਲੀ-ਭਾਜਪਾ ਆਗੂਆਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਨਵੀਂ ਮਜ਼ਬੂਤੀ ਨਾਲ ਮੈਦਾਨ ਵਿਚ ਉੱਤਰੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਵੱਡੀ ਜਿੱਤ ਦਰਜ ਕਰੇਗਾ । ਇਸ ਮੌਕੇ ਰਵਿੰਦਰ ਸਿੰਘ ਰਵੀ, ਸੁਰਜੀਤ ਸਿੰਘ ਕੈਰੇ, ਵਿਵੇਕ ਸਿੰਘ ਰਿੰਕਾ, ਜਨਮਜੀਤ ਸਿੰਘ ਘੁੰਮਣ, ਭੁਪਿੰਦਰ ਸਿੰਘ ਨੀਲੂ, ਲੱਖੀ ਠੱਕਰ, ਨਿਰਮਲ ਸਿੰਘ ਦਿਓਲ, ਜੀਤਾ, ਜਸਵਿੰਦਰ ਸਿੰਘ ਜੱਸਾ, ਹਰਪਾਲ ਸਿੰਘ ਬਿੱਟਾ ਬੋਦਲ, ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।