ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ-ਮੈਨੇਜਰ ਜਸਵਿੰਦਰ ਸਿੰਘ
ਦਸੂਹਾ, 27 ਨਵੰਬਰ (ਭੁੱਲਰ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਵਿਸ਼ੇਸ਼ ਗੁਰਮਤਿ ਸਮਾਗਮ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਹੋਵੇਗਾ। ਇਸ ਸਬੰਧੀ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਤੋਂ ਇਲਾਵਾ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਰਾਗੀ ਜਥੇ, ਕਥਾਵਾਚਕ, ਢਾਡੀ ਤੇ ਕਵੀਸ਼ਰ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।
ਦਸੂਹਾ, 27 ਨਵੰਬਰ (ਭੁੱਲਰ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਵਿਸ਼ੇਸ਼ ਗੁਰਮਤਿ ਸਮਾਗਮ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਹੋਵੇਗਾ। ਇਸ ਸਬੰਧੀ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਤੋਂ ਇਲਾਵਾ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਰਾਗੀ ਜਥੇ, ਕਥਾਵਾਚਕ, ਢਾਡੀ ਤੇ ਕਵੀਸ਼ਰ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ। ਇਸ ਮੌਕੇ ਗੁਰਬਿਕਰਮ ਸਿੰਘ ਬਾਜਵਾ, ਇੰਸਪੈਕਟਰ ਹਰਮੀਤ ਸਿੰਘ, ਪ੍ਰਚਾਰਕ ਕਲਿਆਣ ਸਿੰਘ, ਪ੍ਰਚਾਰਕ ਰਸ਼ਮੀਤ ਸਿੰਘ, ਰਜਵਿੰਦਰ ਸਿੰਘ ਰਾਜਾ, ਅਮਨਦੀਪ ਸਿੰਘ ਮੂਨਕ, ਰੂਪ ਸਿੰਘ ਭਾਈ ਸਲਵਿੰਦਰ ਸਿੰਘ, ਗ੍ਰੰਥੀ ਭਾਈ ਮਨਦੀਪ ਸਿੰਘ, ਗ੍ਰੰਥੀ ਭਾਈ ਤਰਨਜੀਤ ਸਿੰਘ, ਗ੍ਰੰਥੀ ਬਲਬੀਰ ਸਿੰਘ ਹਜ਼ੂਰੀ ਰਾਗੀ, ਮੰਗਲ ਸਿੰਘ ਰਾਗੀ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।