ਅਕਾਲੀ ਭਾਜਪਾ ਗੱਠਜੋੜ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ-ਰਸੂਲਪੁਰ
ਟਾਂਡਾ ਉੜਮੁੜ, 27 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਇਹ ਗੱਠਜੋੜ ਨਹੁੰ-ਮਾਸ ਦੇ ਰਿਸ਼ਤੇ ਨੂੰ ਮੁੜ ਮਜ਼ਬੂਤ ਕਰਨ ਵਾਲਾ ਕਦਮ ਹੈ।
ਟਾਂਡਾ ਉੜਮੁੜ, 27 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਇਹ ਗੱਠਜੋੜ ਨਹੁੰ-ਮਾਸ ਦੇ ਰਿਸ਼ਤੇ ਨੂੰ ਮੁੜ ਮਜ਼ਬੂਤ ਕਰਨ ਵਾਲਾ ਕਦਮ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੇ ਗ੍ਰਹਿ ਵਿਖੇ ਭਾਜਪਾ ਅਤੇ ਅਕਾਲੀ ਦਲ ਦੇ ਵਰਕਰਾਂ ਨਾਲ ਗੱਠਜੋੜ ਦੀ ਖ਼ੁਸ਼ੀ ਸਾਂਝੀ ਕਰਦਿਆਂ ਕੀਤਾ। ਇਸ ਮੌਕੇ ਸਾਰੇ ਆਗੂਆਂ ਅਤੇ ਵਰਕਰਾਂ ਨੇ ਇੱਕ-ਦੂਜੇ ਨੂੰ ਵਧਾਈ ਦਿੱਤੀ ਅਤੇ ਇਸ ਸਾਂਝ ਨੂੰ ਪੰਜਾਬ ਦੇ ਭਵਿੱਖ ਲਈ ਸ਼ੁੱਭ ਸੰਕੇਤ ਦੱਸਿਆ। ਇਸ ਮੌਕੇ ਰਸੂਲਪੁਰ ਨੇ ਉਮੀਦ ਜਤਾਈ ਕਿ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਮਿਲ ਕੇ ਪੰਜਾਬ ਨੂੰ ਮੁੜ ਚੜ੍ਹਦੀ ਕਲਾ ਵਾਲਾ ਸੂਬਾ ਬਣਾਉਣ ਲਈ ਕੰਮ ਕਰਨਗੇ । ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਤਰਜੀਹ ਸੂਬੇ ਵਿਚ ਅਮਨ-ਕਾਨੂੰਨ ਦੀ ਬਹਾਲੀ ਅਤੇ ਨਸ਼ਿਆਂ ਦਾ ਖ਼ਾਤਮਾ ਕਰਨਾ ਹੋਵੇਗੀ। ਇਸ ਮੌਕੇ ਕਮਲਜੀਤ ਸਿੰਘ ਰਸੂਲਪੁਰ ਮੈਂਬਰ ਪੀ. ਏ. ਸੀ, ਭਾਜਪਾ ਮੰਡਲ ਪ੍ਰਧਾਨ ਪ੍ਰਿੰਸ ਜੋਲੀ , ਭਾਜਪਾ ਆਗੂ ਰਸ਼ਪਾਲ ਸਿੰਘ ਚਰੜ , ਕੈਪ ਸ਼ਾਮ ਸਿੰਘ, ਪ੍ਰਮਜੀਤ ਠਾਕੁਰ, ਕੈਪ ਕਰਨ ਸਿੰਘ, ਜਸਵੰਤ ਸਿੰਘ, ਜਤਿਨ ਨਾਯਰ, ਸ਼ਿਵ ਦਿਆਲ, ਓਂਕਾਰ ਸਿੰਘ, ਪੁਸ਼ਪਿੰਦਰ ਸਿੰਘ, ਵਿਨੋਦ, ਡਿੱਕੀ ਰਾਣਾ, ਸੰਜੀਵ ਬਖ਼ਸ਼ੀ, ਅਨਿਲ ਵਸ਼ਿਸ਼ਟ ਆਦਿ ਹਾਜ਼ਰ ਸਨ।