27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

6 ਦਸੰਬਰ ਨੂੰ ਹੋਣ ਵਾਲੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ - ਮਾ. ਮਸੀਤੀ

ਟਾਂਡਾ ਉੜਮੁੜ, 27 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਮਾ. ਕੁਲਦੀਪ ਸਿੰਘ ਮਸੀਤੀ ਦੀ ਅਗਵਾਈ ਵਿਚ ਹੋਈ।

Ad Position 21
No active advertisement
ਦਿਲਨੂਰ ਪਿਤਾ : ਵਿਨੋਦ ਮਾਤਾ : ਸੁਰਮਿੰਦਰ ਮੁਹੱਲਾ ਦਸਮੇਸ਼ ਨਗਰ ਹੁਸ਼ਿਆਰਪੁਰ 28-11-2026
ਟਾਂਡਾ ਉੜਮੁੜ, 27 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਮਾ. ਕੁਲਦੀਪ ਸਿੰਘ ਮਸੀਤੀ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਦਾਣਾ ਮੰਡੀ ਟਾਂਡੇ ਵਿਖੇ ਬੇਗਮਪੁਰਾ ਖ਼ਾਲਸਾ ਪੰਥਕ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਕਾਨਫ਼ਰੰਸ ਦੇ ਵਿਚ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ ਕਰਨਗੇ ਅਤੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਦੇ ਵਿਚ ਨਸ਼ਿਆਂ ਵਿਰੁੱਧ ਜਿਹਾਦ ਵੀ ਛੇੜਿਆ ਜਾਵੇਗਾ। ਇਹ ਕਾਨਫ਼ਰੰਸ ਨਸ਼ਿਆਂ ਵਿਰੁੱਧ ਜੰਗ ਦੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਨੂੰ ਸਮਰਪਿਤ ਹੋਵੇਗੀ। ਇਸ ਕਾਨਫ਼ਰੰਸ ਦੀ ਤਿਆਰੀ ਦੀ ਸਮੀਖਿਆ ਕਰਨ ਦੇ ਲਈ ਦਲ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਦੁਆਬੇ ਦੇ ਇੰਚਾਰਜ ਡਾ ਹਰਜਿੰਦਰ ਸਿੰਘ ਜੱਖੂ 29 ਨਵੰਬਰ ਦਿਨ ਐਤਵਾਰ ਨੂੰ ਸੰਦੀਪ ਸਵੀਟਸ ਵਿਖੇ ਹਲਕੇ ਦੇ ਸਰਗਰਮ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਲੈਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਟਾਂਡਾ ਇੰਚਾਰਜ ਬੀਬਾ ਮਨਜੀਤ ਕੌਰ ਖ਼ਾਲਸਾ ਅਤੇ ਦਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਦੱਸਿਆ ਕਿ 6 ਦਸੰਬਰ ਦੀ ਕਾਨਫ਼ਰੰਸ ਦੇ ਲਈ ਵਰਕਰਾਂ ਦੇ ਵਿਚ ਭਾਰੀ ਉਤਸ਼ਾਹ ਹੈ । ਇਸ ਮੌਕੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਸੁਖਜੀਤ ਕੌਰ ਸਿੱਧੂ, ਹੁਸ਼ਿਆਰਪੁਰ ਜ਼ਿਲ੍ਹੇ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਅਤੇ ਜੈ ਭੀਮ ਯੂਨਾਈਟਿਡ ਵੁਆਇਸ ਆਫ਼ ਪੰਜਾਬ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭਾਈ ਜਸਵੰਤ ਸਿੰਘ ਫ਼ੌਜੀ ਆਪ ਤੋਂ ਇਲਾਵਾ ਹੋਰ ਵੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਦੇਹਰੀਵਾਲ ’ਚ ਸੂਬਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਅੱਜ ਤੋਂ ਅਗਲੀ ਖ਼ਬਰ ‘ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ਤਹਿਤ ਪਿੰਡ ਮੱਕੋਵਾਲ ਵਿਖੇ ਡੇਂਗੂ ਲਾਰਵੇ ਦਾ ਕੀਤਾ ਨਿਰੀਖਣ
Ad Position 24