28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਲਿਆਉਣ ਦਾ ਸਿਹਰਾ ਕਾਂਗਰਸ ਨੂੰ ਜਾਂਦੈ-ਅਰੋੜਾ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਪ੍ਰਾਜੈਕਟ ਨੂੰ ਲੈ ਕੇ ਕਾਂਗਰਸ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਲਿਆਉਣ ਦਾ ਸਿਹਰਾ ਕਾਂਗਰਸ ਪਾਰਟੀ ਨੂੰ ਜਾਂਦਾ ਹੈ। ਅਰੋੜਾ ਨੇ ਕਿਹਾ ਕਿ ਜਦੋਂ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਸੀ, ਉਸ ਸਮੇਂ ਉਹ ਹੁਸ਼ਿਆਰਪੁਰ ਤੋਂ ਵਿਧਾਇਕ ਹੋਣ ਦੇ ਨਾਲ-ਨਾਲ ਕੈਬਨਿਟ ਮੰਤਰੀ ਵਜੋਂ ਉਦਯੋਗ ਅਤੇ ਵਣਜ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

Ad Position 21
No active advertisement
ਅਜੀਤ ਡੈਸਕ 29-11-2026
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਪ੍ਰਾਜੈਕਟ ਨੂੰ ਲੈ ਕੇ ਕਾਂਗਰਸ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਲਿਆਉਣ ਦਾ ਸਿਹਰਾ ਕਾਂਗਰਸ ਪਾਰਟੀ ਨੂੰ ਜਾਂਦਾ ਹੈ। ਅਰੋੜਾ ਨੇ ਕਿਹਾ ਕਿ ਜਦੋਂ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਸੀ, ਉਸ ਸਮੇਂ ਉਹ ਹੁਸ਼ਿਆਰਪੁਰ ਤੋਂ ਵਿਧਾਇਕ ਹੋਣ ਦੇ ਨਾਲ-ਨਾਲ ਕੈਬਨਿਟ ਮੰਤਰੀ ਵਜੋਂ ਉਦਯੋਗ ਅਤੇ ਵਣਜ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੇ ਯਤਨਾਂ ਸਦਕਾ ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਲਿਆਉਣ ਦੀ ਮੰਗ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ ਅਤੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਮਿਲੀ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਨਿਰਮਾਣ ਲਈ ਲੋੜੀਂਦੀ ਜ਼ਮੀਨ ਦਾ ਪ੍ਰਬੰਧ ਕਰਨ ਵਾਸਤੇ ਵੀ ਯਤਨ ਕੀਤੇ ਗਏ ਸਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਮੈਡੀਕਲ ਕਾਲਜ ਦਾ ਨਾਮ ਸ਼ਹੀਦ ਊਧਮ ਸਿੰਘ ਦੇ ਨਾਮ ’ਤੇ ਰੱਖਣ ਦਾ ਫ਼ੈਸਲਾ ਵੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਲਿਆ ਗਿਆ ਸੀ। ਅਰੋੜਾ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ ਮੈਡੀਕਲ ਕਾਲਜ ਦੀ ਸਹੂਲਤ ਜ਼ਰੂਰ ਮਿਲਣੀ ਚਾਹੀਦੀ ਹੈ ਅਤੇ ਇਸ ਪ੍ਰੋਜੈਕਟ ਨੂੰ ਕਾਂਗਰਸ ਸਰਕਾਰ ਹੀ ਪੂਰਾ ਕਰਵਾਏਗੀ।
Ad Position 22
No active advertisement
ਪਿਛਲੀ ਖ਼ਬਰ ਯਾਦਵਿੰਦਰ ਸਿੰਘ ਮਿਨਹਾਸ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਨਿਯੁਕਤ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ
Ad Position 24