ਸ਼ਿਕਾਇਤ ਦੇ ਆਧਾਰ ’ਤੇ ਫੂਡ ਸੇਫ਼ਟੀ ਟੀਮ ਨੇ ਕੋਲਡ ਡਰਿੰਕਸ ਤੇ ਪੈਕਡ ਡਰਿੰਕਿੰਗ ਵਾਟਰ ਦੇ 3 ਸੈਂਪਲ ਭਰੇ
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਅਤੇ ਖੁਰਾਕੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵੱਲੋਂ ਬੀਤੇ ਦਿਨ ਪ੍ਰਾਪਤ ਸ਼ਿਕਾਇਤ ਦੇ ਆਧਾਰ ‘ਤੇ ਸਬੰਧਿਤ ਅਦਾਰੇ ਦੀ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਕੋਲਡ ਡਰਿੰਕਸ ਅਤੇ ਪੈਕਡ ਡਰਿੰਕਿੰਗ ਵਾਟਰ ਦੇ ਕੁੱਲ ਤਿੰਨ ਸੈਂਪਲ ਭਰੇ ਗਏ।
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਅਤੇ ਖੁਰਾਕੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵੱਲੋਂ ਬੀਤੇ ਦਿਨ ਪ੍ਰਾਪਤ ਸ਼ਿਕਾਇਤ ਦੇ ਆਧਾਰ ‘ਤੇ ਸਬੰਧਿਤ ਅਦਾਰੇ ਦੀ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਕੋਲਡ ਡਰਿੰਕਸ ਅਤੇ ਪੈਕਡ ਡਰਿੰਕਿੰਗ ਵਾਟਰ ਦੇ ਕੁੱਲ ਤਿੰਨ ਸੈਂਪਲ ਭਰੇ ਗਏ। ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ। ਫੂਡ ਸੇਫ਼ਟੀ ਟੀਮ ’ਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਅਤੇ ਟੀਮ ਮੈਂਬਰ ਰਾਮ ਲੁਭਾਇਆ ਸ਼ਾਮਿਲ ਸਨ। ਜਾਂਚ ਦੌਰਾਨ ਟੀਮ ਵਲੋਂ ਲਾਹੌਰੀ ਜੀਰਾ, ਲਿਮਕਾ ਅਤੇ ਪੈਕਡ ਡਰਿੰਕਿੰਗ ਵਾਟਰ ਦੇ ਇੱਕ-ਇੱਕ ਸੈਂਪਲ ਲਏ ਗਏ। ਇਹ ਸੈਂਪਲ ਖੁਰਾਕੀ ਵਸਤਾਂ ਦੀ ਗੁਣਵੱਤਾ ਅਤੇ ਸੁਰੱਖਿਆ ਦੀ ਜਾਂਚ ਕਰਨ ਲਈ ਖਰੜ ਸਥਿਤ ਲੈਬਾਰਟਰੀ ਵਿਖੇ ਭੇਜੇ ਜਾਣਗੇ। ਲੈਬਾਰਟਰੀ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਸੈਂਪਲਾਂ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਸੈਂਪਲ ਵਿਚ ਨਿਰਧਾਰਿਤ ਮਾਪਦੰਡਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਫੂਡ ਸੇਫ਼ਟੀ ਐਕਟ ਅਧੀਨ ਬਣਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।