ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਾਸਲ ਐਜੂਕੇਸ਼ਨ ਦੁਆਰਾ ਸੰਚਾਲਿਤ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਾਸਲ ਐਜੂਕੇਸ਼ਨ ਦੁਆਰਾ ਸੰਚਾਲਿਤ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਕੁਰਬਾਨੀ, ਸੇਵਾ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ’ਤੇ ਵਾਸਲ ਐਜੂਕੇਸ਼ਨ ਦੇ ਡਾਇਰੈਕਟਰ ਐਡਮਿਨ ਕਰਨਲ ਪਿਊਸ਼ ਜੈਸਵਾਲ, ਵਾਸਲ ਐਜੂਕੇਸ਼ਨ ਦੇ ਵਿੱਤ ਡਾਇਰੈਕਟਰ ਨਰੋਤਮ ਸ਼ਰਮਾ, ਡਿਪਟੀ ਡਾਇਰੈਕਟਰ ਸ਼ਿਪਰਾ ਸ਼ਰਮਾ ਆਦਿ ਹਾਜ਼ਰ ਸਨ। ਇਸ ਮੌਕੇ ਸਕੂਲ ਪ੍ਰਿੰ. ਸੰਗੀਤਾ ਨਿਸਤਾਂਦਰਾ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਸੱਚ, ਨਿਮਰਤਾ, ਨਿਰਸਵਾਰਥ ਸੇਵਾ ਅਤੇ ਮਾਨਵਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ ਰਾਘਵ ਵਾਸਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁੱਭ ਮੌਕੇ ’ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾ ਸਿਰਫ਼ ਅਧਿਆਤਮਿਕ ਮਾਰਗ-ਦਰਸ਼ਨ ਪ੍ਰਦਾਨ ਕਰਦੀਆਂ ਹਨ ਬਲਕਿ ਸਾਨੂੰ ਇੱਕ ਬਿਹਤਰ ਸਮਾਜ ਬਣਾਉਣ ਲਈ ਪ੍ਰੇਰਿਤ ਵੀ ਕਰਦੀਆਂ ਹਨ। ਰਾਘਵ ਵਾਸਲ ਨੇ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਆਦਰਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸ਼ਾਮਲ ਕਰਨ ਲਈ ਉਤਸ਼ਾਹਿਤ ਕੀਤਾ।