ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ’ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ
ਗੜ੍ਹਦੀਵਾਲਾ, 28 ਨਵੰਬਰ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਦਰਸ਼ਨਾ ਕੌਂਸਲ ਦੀ ਪ੍ਰਧਾਨਗੀ ਹੇਠ ਸਕੂਲ ਦਾ ਸਾਲਾਨਾ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਤਰਸੇਮ ਸਿੰਘ ਧੁੱਗਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
ਗੜ੍ਹਦੀਵਾਲਾ, 28 ਨਵੰਬਰ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਦਰਸ਼ਨਾ ਕੌਂਸਲ ਦੀ ਪ੍ਰਧਾਨਗੀ ਹੇਠ ਸਕੂਲ ਦਾ ਸਾਲਾਨਾ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਤਰਸੇਮ ਸਿੰਘ ਧੁੱਗਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਪ੍ਰਿੰਸੀਪਲ ਦਰਸ਼ਨਾ ਕੌਂਸਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦੇ ਹੋਏ ਸਾਰਿਆ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਫੈਂਸੀ ਡਰੈੱਸ, ਰੰਗਲਾ ਪੰਜਾਬ, ਜੂਨੀਅਰ ਗਿੱਧਾ, ਰਾਜਸਥਾਨੀ ਡਾਂਸ, ਲੁੱਡੀ, ਪੰਜਾਬੀ ਡਾਂਸ, ਕਲਾਸੀਕਲ ਡਾਂਸ, ਭੰਗੜਾ ਅਤੇ ਲੜਕੀਆਂ ਵੱਲੋਂ ਗਿੱਧੇ ਦੀ ਆਈਟਮ ਪੇਸ਼ ਕੀਤੀਆਂ। ਮੁੱਖ ਮਹਿਮਾਨ ਤਰਸੇਮ ਸਿੰਘ ਧੁੱਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਵੱਲੋਂ ਪੇਸ਼ ਕੀਤੇ ਸਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਬੱਚੇ ਅਨੁਸ਼ਾਸਨ ਵਿਚ ਰਹਿ ਕੇ ਪੜ੍ਹਾਈ ਵਿਚ ਵਧੀਆ ਨੰਬਰ ਲੈਣ ਅਤੇ ਜ਼ਿੰਦਗੀ ਵਿਚ ਕਾਮਯਾਬ ਹੋ ਕੇ ਆਪਣਾ ਸੋਹਣਾ ਭਵਿੱਖ ਬਣਾਉਣਗੇ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਧੁੱਗਾ ਪਰਿਵਾਰ ਦੀ ਤਰਫ਼ੋਂ ਸਕੂਲ ਦੀ 10ਵੀਂ ਬੋਰਡ ਦੀ ਕਲਾਸ ’ਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 31 ਹਜ਼ਾਰ, 21 ਹਜ਼ਾਰ ਅਤੇ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕਰਨ ਤੋਂ ਇਲਾਵਾ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ, ਵਾਈਸ ਪ੍ਰਿੰਸੀਪਲ ਇੰਦਰਵੀਰ ਕੌਰ, ਮੈਡਮ ਦਲਵਿੰਦਰ ਕੌਰ ਸਹੋਤਾ, ਪ੍ਰਿੰਸੀਪਲ ਸੋਨੀਲਾ ਰਾਜਪੂਤ ਆਦਿ ਨੂੰ ਸਾਲ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਚਰਨਜੀਤ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ, ਅੰਜੂ ਬਾਲਾ, ਬਲਜੀਤ ਕੌਰ, ਸੁਨੀਤਾ, ਗੁਰਜਿੰਦਰ ਕੌਰ, ਸ਼ਿਵਾਨੀ, ਰਾਸਮੀ, ਪ੍ਰਭਜੋਤ ਕੌਰ, ਰਿਤੂ ਬਾਲਾ, ਸੰਦੀਪ ਕੌਰ, ਰਜਨੀ ਬਾਲਾ, ਮਨਵੀਰ ਕੌਰ, ਮਨਿੰਦਰ ਕੌਰ, ਹਰਵਿੰਦਰ ਕੌਰ, ਅਨਾਮਿਕਾ, ਮਨਿੰਦਰ ਕੌਰ, ਗੀਤਾ, ਪਵਨਦੀਪ ਕੌਰ, ਬਲਜਿੰਦਰ ਕੌਰ ਆਦਿ ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ।